Wed. Apr 24th, 2019

ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਪੁਤਲਾ ਅਤੇ ਸਰਕਾਰ ਦੇ ਖਿਲਾਫ ਜੋਰਦਾਰ ਕੀਤੀ ਨਾਅਰੇਬਾਜ਼ੀ

ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਪੁਤਲਾ ਅਤੇ ਸਰਕਾਰ ਦੇ ਖਿਲਾਫ ਜੋਰਦਾਰ ਕੀਤੀ ਨਾਅਰੇਬਾਜ਼ੀ

image-640_384_20161125t120757ਮਾਨਸਾ 25 ਨਵੰਬਰ ( ਜਗਦੀਸ,ਰੀਤਵਾਲ) ਪ੍ਰਧਾਨ ਮੰਤਰੀ ਦੀ ਬਠਿੰਡਾ ਫੇਰੀ ਮੌਕੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਉੱਪਰ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਨਾਂ ਦੇਣ ਦੇ ਵਿਰੋਧ ਵਿੱਚ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਪਿੰਡ ਦੂਲੋਵਾਲ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ । ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਬਠਿੰਡਾ ਵਿੱਚ ਹੋਈ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣਨ ਤੇ ਕਿਸਾਨਾਂ ਮਜ਼ਦੂਰਾਂ ਨੁ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਆਧਾਰ ਮੰਨ ਕੇ ਕਿਸਾਨਾਂ ਦੀਆਂ ਫਸਲਾਂ ਦੇ ਲਾਹੇਵੰਦ ਭਾਅ ਦੇਣ ਦਾ ਐਲਾਨ ਕੀਤਾ ਸੀ ਅੱਜ ਕਿਸਾਨਾਂ ਦੀਆਂ ਵੋਟਾਂ ਬਟੋਰ ਕੇ ਰਾਜ ਗੱਦੀ ਹਾਸਲ ਕਰਨ ਤੋਂ ਬਾਅਦ ਅੱਜ ਤੱਕ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਕੀਤਾ ਇਹ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਪਿੰਡਾਂ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਕਾਲੇ ਧਨ ਦੇ ਨਾਮ ਉੱਪਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਕਿਸਾਨ ਆਪਣੀ ਹੀ ਕਮਾਈ ਦੇ ਪੈਸੇ ਲੈਣ ਲਈ ਬੈਂਕਾਂ ਅੱਗੇ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੁੂੰ ਫਾਇਦਾ ਪਹੁੰਚਾਉਣ ਲਈ ਖੇਤੀ ਖੇਤਰ ਦੀ ਰੱਤ ਨਿਚੋੜੀ ਜਾ ਰਹੀ ਹੈ। ਜਥੇਬੰਦੀ ਦੇ ਆਗੂ ਛੱਜੂ ਰਾਮ ਰਿਸ਼ੀ ਅਤੇ ਅਮਰੀਕ ਸਿੰਘ ਫਫੜੇ ਭਾਈਕੇ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਕਿਸਾਨਾਂ ਦੀਆਂ ਫਸਲਾਂ ਦੇ ਲਾਹੇਵੰਦ ਭਾਆਂ ਦਾ ਐਲਾਨ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖਤਮ ਕੀਤੇ ਜਾਣ, ਕਾਲੇ ਧਨ ਦੇ ਨਾਮ ਉੱਤੇ ਕਿਸਾਨਾਂ ਦੀ ਖੱਜਲ ਖੁਆਰੀ ਬੰਦ ਕੀਤੀ ਜਾਵੇ, ਕਿਸਾਨਾਂ ਦੀ ਫਸਲ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਸਹਿਕਾਰੀ ਬੈਂਕਾਂ ਵਿੱਚ ਲੈੈਣ ਦੇਣ ਉੱਤੇ ਲੱਗੀ ਰੋਕ ਤੁਰੰਤ ਹਟਾਈ ਜਾਵੇ । ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਸਮੇਤ ਹੋਰ ਲੋੜੀਂਦੀਆਂ ਖਾਦਾਂ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ।

Share Button

Leave a Reply

Your email address will not be published. Required fields are marked *

%d bloggers like this: