ਨਵੰਬਰ ਵਿੱਚ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ ‘ਜ਼ੰਗੇ-ਏ-ਆਜ਼ਾਦੀ ਮੈਮੋਰੀਅਲ: ਸੇਖੋਂ

ss1

ਨਵੰਬਰ ਵਿੱਚ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ ‘ਜ਼ੰਗੇ-ਏ-ਆਜ਼ਾਦੀ ਮੈਮੋਰੀਅਲ: ਸੇਖੋਂ
25 ਏਕੜ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਵਿਲੱਖਣ ਮੈਮੋਰੀਅਲ
ਤਲਵੰਡੀ-ਮੌੜ ਅਤੇ ਭਾਈ ਬਖ਼ਤੌਰ ਰੇਲਵੇ ਫਾਟਕਾਂ ‘ਤੇ ਓਵਰਬ੍ਰਿਜ ਦੇ ਕੰਮ ਦਾ ਨੀਂਹ ਪੱਥਰ ਜਲਦ

ਬਠਿੰਡਾ: ਅਗਸਤ (ਪਰਵਿੰਦਰ ਜੀਤ ਸਿੰਘ): ਪੰਜਾਬ ਦੇ ਲੋੋਕ ਨਿਰਮਾਣ, ਰੱਖਿਆ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਅੱਜ ਇੱਥੇ ਆਜ਼ਾਦੀ ਦਿਹਾੜੇ ਦੀ 70ਵੀਂ ਵਰੇ ਗੰਢ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਤਾਰਪੁਰ, ਜਲੰਧਰ ਵਿਖੇ ਬਣਾਏ ਜਾ ਰਹੇ ਜੰਗੇ-ਏ-ਆਜ਼ਾਦੀ ਮੈਮੋਰੀਅਲ ਨਵੰਬਰ ਮਹੀਨੇ ਦੇਸ਼-ਦੁਨੀਆ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਸਥਾਨਕ ਬਹੁਮੰਤਵੀ ਸਟੇਡੀਅਮ ਵਿਚ ਪੰਜਾਬ ਅਤੇ ਦੇਸ਼ ਵਾਸੀਆਂ ਦੇ ਨਾਂ ਆਜ਼ਾਦੀ ਦਿਵਸ ਮੌਕੇ ਵਧਾਈ ਸੰਦੇਸ਼ ਦਿੰਦਿਆਂ ਸਂ ਸੇਖੋਂ ਨੇ ਕਿਹਾ ਪੰਜਾਬ ਸਰਕਾਰ ਆਜ਼ਾਦੀ ਦੇ ਪਰਵਾਨਿਆਂ ਨੂੰ ਸਿਜਦਾ ਕਰਦੀ ਹੈ ਜਿਨਾਂ ਵਲੋਂ ਲੜੇ ਲੰਬੇ ਘੋਲ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੰਘ ਮਾਣ ਰਿਹਾ ਹੈ। ਉਨਾਂ ਕਿਹਾ ਕਿ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ. ਕਰਤਾਰ ਸਿੰਘ ਸਰਾਭਾ , ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਵਿੱਢੇ ਸੰਘਰਸ਼ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ। ਆਪਣੇ ਸੰਬੋਧਨ ਵਿਚ ਸ. ਸੇਖੋਂ ਨੇ ਕਿਹਾ ਕਿ ਕਰਤਾਰਪੁਰ ਵਿੱਚ 25 ਏਕੜ ਰਕਬੇ ਵਿਚ 300 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਅਧੀਨ ਵਿਲੱਖਣ ਮੈਮੋਰੀਅਲ ‘ਜੰਗ-ਏ-ਆਜ਼ਾਦੀ’ ਨਵੰਬਰ ਦੇ ਪਹਿਲੇ ਹਫ਼ਤੇ ਦੇਸ਼ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਬਣਾਏ ਜਾ ਰਹੇ ‘ਵਾਰ ਹੀਰੋਜ਼’ ਮੈਮੋਰੀਅਲ ਦਾ ਕੰਮ ਵੀ ਜੰਗੀ ਪੱਧਰ ਤੇ ਜਾਰੀ ਹੈ ਜਿਹੜਾ ਕਿ 100 ਕਰੋੜ ਰੁਪਏ ਵੱਧ ਦੀ ਲਾਗਤ ਨਾਲ ਬਣਕੇ ਤਿਆਰ ਹੋ ਜਾਵੇਗਾ। ਉਨਾਂ ਕਿਹਾ ਕਿ ਆਉਦੇ ਮਹੀਨਿਆਂ ਵਿੱਚ ਇਹ ਮੈਮੋਰੀਅਲ ਵੀ ਦੇਸ਼ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਸ. ਸੇਖੋਂ ਨੇ ਕਿਹਾ ਕਿ ਪਿਛਲੇ 9 ਸਾਲ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝੀ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨਾਂ ਕਿਹਾ ਕਿ ਦੋ ਸਾਲ ਪਹਿਲਾਂ ਕੇਂਦਰ ਵਿੱਚ ਬਣੀ ਐਨ.ਡੀ.ਏ. ਸਰਕਾਰ ਨੇ ਸੂਬੇ ਨੂੰ 40 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਈ ਅਹਿਮ ਸੜਕੀ ਪ੍ਰਾਜੈਕਟ, ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ, ਅੰਮ੍ਰਿਤਸਰ ਲਈ ਆਈ.ਆਈ.ਐਮ, ਪੰਜਾਬ ਦੇ ਪੰਜ ਸ਼ਹਿਰਾਂ ਨੂੰ ਸਮਾਰਟ ਸਿਟੀ ਦੀ ਸੂਚੀ ਵਿੱਚ ਸ਼ਾਮਿਲ ਕਰਨ ਤੋਂ ਇਲਾਵਾ ਬਠਿੰਡਾ ਵਿਖੇ ਸੈਂਟਰਲ ਯੂਨੀਵਰਸਿਟੀ ਦੀ ਸਥਾਪਨਾ ਕਰਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਗਤੀ ਪ੍ਰਦਾਨ ਕੀਤੀ ਹੈ।

ਲ:ੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ .ਪਰਕਾਸ਼ ਸਿੰਘ ਬਾਦਲ ਵੱਲੋਂ ਬਠਿੰਡਾ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ‘ਐਡਵਾਂਸਡ ਕੈਂਸਰ ਇੰਸਟੀਚਿਊਟ’ ਦੀ ਸ਼ੁਰੂਆਤ ਨਾਲ ਇਲਾਕੇ ਅਤੇ ਨੇੜਲੇ ਰਾਜਾਂ ਦੇ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿਖਰਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ਼ਿਜ ਨੂੰ ਬਠਿੰਡਾ ਲਈ ਹਰੀ ਝੰਡੀ ਦੇਣ ‘ਤੇ ਧੰਨਵਾਦ ਕਰਦਿਆਂ ਸ. ਸੇਖੋਂ ਨੇ ਕਿਹਾ ਕਿ 170 ਏਕੜ ਜ਼ਮੀਨ ‘ਤੇ 926 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਏਮਜ਼ ਵਿੱਚ 750 ਬਿਸਤਰਿਆਂ ਦੀ ਸਮਰੱਥਾ ਤੋਂ ਇਲਾਵਾ ਵੱਖ-ਵੱਖ ਬਲਾਕਾਂ ਵਿੱਚ ਮੈਡੀਕਲ ਖੋਜ, ਸਿੱਖਿਆ ਅਤੇ ਮੁਫ਼ਤ ਇਲਾਜ ਦਾ ਪ੍ਰਬੰਧ ਹੋਵੇਗਾ।

ਸ. ਸੇਖੋਂ ਨੇ ਕਿਹਾ ਕਿ 25 ਅਗਸਤ ਨੂੰ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਮੌੜ-ਤਲਵੰਡੀ ਰੋਡ ‘ਤੇ ਅਤੇ ਭਾਈ ਬਖ਼ਤੌਰ ਰੇਲਵੇ ਫਾਟਕਾਂ ‘ਤੇ ਓਵਰ ਬ੍ਰਿਜ ਬਣਾਂਉਣ ਦੇ ਕੰਮ ਦਾ ਨੀੀੲ ਪੱਥਰ ਰੱਖਣਗੇ। ਉਨਾਂ ਕਿਹਾ ਕਿ ਇਨਾਂ ਪੁਲਾਂ ਦੇ ਬਨਣ ਨਾਲ ਮਾਲਵੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ 70.73 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਬਠਿੰਡਾ-ਡਬਵਾਲੀ ਰੋਡ ‘ਤੇ ਰੇਲਵੇ ਓਵਰਬ੍ਰਿਜ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਪ੍ਰਸ਼ਾਸਨਿਕ ਸੁਧਾਰਾਂ ਦੇ ਖੇਤਰ ਵਿੱਚ ਪੰਜਾਬ ਵਲੋਂ ਪੁੱਟੀ ਗਈ ਨਵੀਂ ਪੁਲਾਂਘ ‘ਸੇਵਾ ਕੇਂਦਰ’ ਬਾਰੇ ਉਨਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਦੇਸ਼ ਅੰਦਰ ਵਿਕਾਸ ਦੀ ਇਕ ਵੱਡੀ ਮਿਸਾਲ ਹੈ ਜਿਸਦਾ ਆਮ ਜਨਤਾ ਨੂੰ ਭਾਰੀ ਫਾਇਦਾ ਹੋਵੇਗਾ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਮਹਾਨ ਵਿਰਾਸਤ ਅਤੇ ਇਤਿਹਾਸ ਨੂੰ ਪੂਰੀ ਦੁਨੀਆਂ ਸਾਹਮਣੇ ਪੇਸ਼ ਕਰਨ ਦੇ ਮਕਸਦ ਨਾਲ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਕੁੱਪ ਰੋਹਿੜਾ (ਸੰਗਰੂਰ) ਵਿਖੇ ਵੱਡਾ ਘੱਲੂਘਾਰਾ ਯਾਦਗਾਰ, ਕਾਹਨੂੰਵਾਨ ਵਿਖੇ ਛੋਟਾ ਘੱਲੂਘਾਰਾ ਯਾਦਗਾਰ, ਖੁਰਾਲਗੜ (ਹੁਸ਼ਿਆਰਪੁਰ) ਵਿਖੇ ਵਿਸ਼ਵ-ਪੱਧਰੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਸਥਾਪਿਤ ਕੀਤੀਆਂ ਗਈਆਂ ਹਨ।

ਸ. ਸੇਖੋਂ ਨੇ ਕਿਹਾ ਕਿ ਭਾਵੇਂ ਸਾਡੇ ਮਹਾਨ ਆਜ਼ਾਦੀ ਘੁਲਾਟੀਆ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਪਰ ਪੰਜਾਬ ਸਰਕਾਰ ਲੋਕਾਂ, ਰਾਜ ਅਤੇ ਹਰ ਵਰਗ ਦੇ ਇਕਸਾਰ ਵਿਕਾਸ ਦੇ ਪੂਰੀ ਤਰਾ ਵਚਨਬੱਧ ਹੈ।

ਪੰਜਾਬ ਵਿਚ 200 ਸਮਾਰਟ ਪਿੰਡਾਂ ਦੇ ਕੀਤੇ ਜਾ ਰਹੇ ਵਿਕਾਸ ਦੀ ਗੱਲ ਕਰਦਿਆਂ ਸ. ਸੇਖੋਂ ਨੇ ਕਿਹਾ ਕਿ ਇਨਾਂ ਪਿੰਡਾਂ ਵਿਚ ਅਤਿ-ਅਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਸਨੀਕਾਂ ਨੂੰ ਸਮਾਜਿਕ ਆਰਥਿਕ ਪੱਖਾਂ ਤੋਂ ਉੱਚਾ ਚੁੱਕਣ ਲਈ ਵਧੀਆ ਪੇਂਡੂ ਢਾਂਚਾ ਤਿਆਰ ਕਰਨ ਲਈ ਪੇਂਡੂ ਮਿਸ਼ਨ ਦਾ ਆਰੰਭ ਕੀਤਾ ਹੈ।

ਉਨਾਂ ਆਜ਼ਾਦੀ ਦਿਹਾੜੇ ਮੌਕੇ ਸੱਦਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ।

ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ. ਸੇਖੋਂ ਨੇ ਕਿਹਾ ਕਿ ਪੰਜਾਬ ਨੇ ਪਿਛੇਲੇ 9 ਸਾਲਾਂ ਦੌਰਾਨ ਵਿਕਾਸ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਵਜੂਦ ਨਹੀਂ ਅਤੇ ਵਿਕਾਸ ਦੇ ਮੁੱਦੇ ‘ਤੇ ਚੋਣਾ ਜਿਤਕੇ ਅਕਾਲੀ-ਭਾਜਪਾ ਗਠਜੋੜ ਤੀਜੀ ਵਾਰ ਸਰਕਾਰ ਬਣਾਏਗਾ।

ਇਸ ਤੋਂ ਪਹਿਲਾਂ ਸ. ਸੇਖੋਂ ਨੇ ਤਿਰੰਗਾ ਲਹਿਰਾਕੇ ਵੱਖ-ਵੱਖ ਟੁਕੜੀਆਂ ਨਾਲ ਸਜੀ ਹੋਈ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਵਪਨ ਸ਼ਰਮਾ ਵੀ ਨਾਲ ਸਨ। ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਨੇ ਕੀਤੀ ਜਦਕਿ ਪੰੰਜਾਬ ਪੁਲਿਸ ਦੀਆਂ ਤਿੰਨ ਟੁਕੜੀਆਂ ਦੀ ਅਗਵਾਈ ਕ੍ਰਮਵਾਰ ਸਬ ਇੰਸਪੈਕਟਰ ਵਿਕਰਮਜੀਤ ਸਿੰਘ, ਏ ਐਸ ਆਈ ਸੁਰਿੰਦਰ ਸਿੰਘ, ਸਬ ਇੰਸਪੈਕਟਰ ਸੀਮਾ ਨੇ ਕੀਤੀ। ਪੰਜਾਬ ਹੋਮ ਗਾਰਡਜ ਦੀ ਟੁਕੜੀ ਦੀ ਅਗਵਾਈ ਸੁਖਦੇਵ ਸਿੰਘ, ਐਨ. ਸੀ. ਸੀ. ਕੈਡਿਟ ਸੀਨੀਅਰ ਡਵੀਜ.ਨ ਦੀ ਅਗਵਾਈ ਮੁਕੇਸ਼ ਕੁਮਾਰ, ਐਨ.ਸੀ.ਸੀ. ਗਰਲਜ਼ ਦੀ ਅਗਵਾਈ ਪਰਮੀਤ ਕੌਰ, ਸਕਾਊਟਸ ਦੀ ਅਗਵਾਈ ਰਾਹੁਲ ਕੁਮਾਰ, ਗਰਲਜ਼ ਗਾਈਡਜ਼ ਦੀ ਅਗਵਾਈ ਕਮਲਪ੍ਰੀਤ ਕੌਰ ਅਤੇ ਹੋਮ ਨਰਸਿੰਗ ਦੀ ਅਗਵਾਈ ਰੂਬੀ ਨੇ ਕੀਤੀ। ਪੰਜਾਬ ਪੁਲਿਸ ਅਤੇ ਆਰਮੀ ਬੈਂਡ ਦੀ ਅਗਵਾਈ ਕ੍ਰਮਵਾਰ ਵਿਜੇ ਕੁਮਾਰ ਅਤੇ ਸੁਰਜੀਤ ਸਿੰਘ ਨੇ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਨੇ ਵੱਖ-ਵੱਖ ਵਿਭਾਗਾਂ ਵਲੋਂ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸੁੰਦਰ ਝਾਕੀਆਂ ਵੀ ਦੇਖੀਆਂ।

ਸ. ਸੇਖੋਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਜੰਗੀ ਵਿਧਵਾਵਾਂ ਅਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।

ਸਮਾਗਮ ਦੌਰਾਨ ਸਕੂਲਾਂ ਦੇ ਕੁਲ 3600 ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ ਭਗਤੀ ਅਤੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਹਿੱਸਾ ਲਿਆ ਜਿਨਾਂ ਵਿੱਚੋ 20 ਸਕੂਲਾਂ ਦੇ 1900 ਵਿਦਿਆਰਥੀਆਂ ਨੇ ਪੀ.ਟੀ.ਸ਼ੋਅ ਕੀਤਾ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਖੇਡ ਵਿੰਗ ਦੀਆ 16 ਖਿਡਾਰਨਾਂ ਨੇ 4X100 ਮੀਟਰ ਰਿਲੇਅ ਦੌੜ ਵਿੱਚ ਹਿੱਸਾ ਲਿਆ। ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋ ਹਿੰਦ ਵਾਸੀਓ ਰੱਖਣਾ ਯਾਦ ਸਾਨੂੰ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਲੋਂ ਦੀਪ ਸ਼ਿਕਸ਼ਾ ਕੇ ਜਲਾਏਗੇਂ ਜੱਗ ਮੇਂ, ਸੇਂਟ ਜੋਸਫ਼ ਕਾਨਵੈਂਟ ਸਕੂਲ ਵਲੋਂ ਸਵੱਛ ਭਾਰਤ ਅਤੇ ਮੀਲੇਨੀਅਮ ਸਕੂਲ ਵਲੋਂ ਸੀਮਾਏਂ ਬੁਲਾਏਂ ਤੁਝੇ ਚਲ ਸਾਥੀ ‘ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਦੇ ਦਿਵਯਾਂਗ ਬੱਚਿਆਂ ਵਲੋਂ ਵਿਸ਼ੇਸ਼ ਪੇਸ਼ਕਾਰੀ ਐਸਾ ਦੇਸ਼ ਹੈ ਮੇਰਾ ‘ਤੇ ਕੋਰੀਓਗ੍ਰਾਫੀ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਗੁਰੂ ਨਾਨਕ ਪਬਲਿਕ ਸਕੂਲ , ਐਸ.ਐਸ.ਡੀ ਪਬਲਿਕ ਸਕੂਲ, ਐਮ.ਐਚ.ਆਰ ਸਕੂਲ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੀਆਂ ਵਿਦਿਆਥਣਾ ਵਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ । ਇਸੇ ਤਰਾਂ ਦੇਸ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਦਸ਼ਮੇਸ ਪਬਲਿਕ ਸਕੂਲ, ਐਮ.ਐਚ.ਆਰ.ਪਬਲਿਕ ਸਕੂਲ, ਐਸ.ਐਸ.ਡੀ ਸਕੂਲ ਅਤੇ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਲੋਂ 50 ਲੋੜਵੰਦਾਂ ਨੂੰ ਟਰਾਈ-ਸਾਇਕਲਾਂ, 15 ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਗਈਆਂ। ਸ. ਸੇਖੋਂ ਨੇ ਬੱਚਿਆਂ ਦੀ ਹੋਸਲਾ ਅਫਜਾਈ ਲਈ 51000 ਰੁਪਏ ਦੇਣ ਦਾ ਐਲਾਨ ਵੀ ਕੀਤਾ।

ਜ਼ਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਵੀ ਭੇਂਟ ਕੀਤਾ ਗਿਆ। ਜ਼ਿਲਾ ਸਿੱਖਿਆ ਅਫ਼ਸਰ (ਸੈ.) ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਸਕੂਲਾਂ ਵਿਚ ਭਲਕੇ 16 ਅਗਸਤ ਦੀ ਛੁੱਟੀ ਰਹੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ. ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਦਿਆਲ ਦਾਸ ਸੋਢੀ, ਭਾਜਪਾ ਦੇ ਜ਼ਿਲਾ ਪ੍ਰਧਾਨ ਸ਼੍ਰੀ ਮੋਹਿਤ ਗੁਪਤਾ, ਆਈ.ਜੀ. ਬਠਿੰਡਾ ਰੇਂਜ ਸ੍ਰੀ ਐਸ. ਕੇ. ਅਸਥਾਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਪਾਲ ਕੌਰ ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *