Mon. May 20th, 2019

ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਵਿਚ ਭਲਕੇ ਹੋਵੇਗਾ ਸਮਾਗਮ

ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਵਿਚ ਭਲਕੇ ਹੋਵੇਗਾ ਸਮਾਗਮ
32 ਸਾਲ ਬੀਤ ਜਾਣ ਦੇ ਬਾਵਜੂਦ ਨਹੀ ਮਿਲਿਆ ਇਨਸਾਫ-: ਗਿ:ਮੱਲ ਸਿੰਘ

mall-singh-11ਸ਼੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਦਵਿੰਦਰਪਾਲ ਸਿੰਘ): ਅੱਜ ਤੋ 32 ਸਾਲ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ ਵੱਖ ਹਿਸਿਆਂ ਵਿਚ ਸ਼ਹੀਦ ਕੀਤੇ ਗਏ ਸਿੱਖਾਂ ਦੀ ਯਾਦ ਵਿਚ 3 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਇਹ ਜਾਣਕਾਰੀ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ ਨੇ ਦਿਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨਾਂ ਦੱਸਿਆ ਕਿ ਇਸ ਸਬੰਧੀ 3 ਨਵੰਬਰ ਨੂੰ ਸਵੇਰੇ 8 ਤੋ 10 ਵਜੇੇ ਤੱਕ ਗੁਰਮਤਿ ਸਮਾਗਮ ਹੋਵੇਗਾ। ਉਨਾਂ ਕਿਹਾ ਕਿ ਸਿੱਖਾਂ ਦੇ ਇਹ ਕਤਲ ਯੋਜਨਾਬੱਧ ਤਰੀਕੇ ਨਾਲਕੀਤੇ ਗਏ ਜਿਸ ਵਿਚ ਹਜਾਰਾਂ ਬੇਗੁਨਾਹ ਸਿੰਘਾਂ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ। ਸਿੱਖਾਂ ਦੇ ਘਰ ਘਾਟ ਲੁੱਟੇ ਗਏ, ਜਾਇਦਾਦਾਂ ਤਬਾਹ ਕਰ ਦਿਤੀਆਂ ਗਈਆਂ, ਬੀਬੀਆਂ ਦੀ ਬੇਪਤੀ ਕੀਤੀ ਗਈ ਪਰ ਅਫਸੋਸ 32 ਸਾਲ ਬੀਤ ਜਾਣ ਦੇ ਬਾਵਜੂਦ ਸਾਨੂੰ ਅਜੇ ਤੱਕ ਇਨਸਾਫ ਨਹੀ ਮਿਲਿਆ। ਇਸ ਮੋਕੇ ਮੈਨੇਜਰ ਮੁਖਤਿਆਰ ਸਿੰਘ, ਮੀਤ ਮੈਨੇਜਰ ਹਰਜਿੰਦਰ ਸਿੰਘ ਪੱਟੀ, ਅਮਨਦੀਪ ਸਿਘ, ਐਡਵੋਕੇਟ ਜਸਵੀਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਸਰੂਪ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

%d bloggers like this: