ਨੌਜਵਾਨ ਖੇਡਾਂ ਵਿਚ ਹਿੱਸਾ ਲੈ ਕੇ ਕਰਨ ਜ਼ਿਲੇ ਤੇ ਦੇਸ਼ ਦਾ ਨਾਮ ਰੋਸ਼ਨ : ਡਿਪਟੀ ਕਮਿਸ਼ਨਰ

ss1

ਨੌਜਵਾਨ ਖੇਡਾਂ ਵਿਚ ਹਿੱਸਾ ਲੈ ਕੇ ਕਰਨ ਜ਼ਿਲੇ ਤੇ ਦੇਸ਼ ਦਾ ਨਾਮ ਰੋਸ਼ਨ : ਡਿਪਟੀ ਕਮਿਸ਼ਨਰ
ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਕਰਵਾਏ ਜ਼ਿਲਾ ਪੱਧਰੀ ਖੇਡ ਮੁਕਾਬਲੇ

new-bitmap-imageਮਾਨਸਾ, 19 ਅਕਤੂਬਰ (ਨਵਜੀਤ ਸਿੰਘ ਸਰਾਂ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਭਾਰਤ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਖੇਲੋ ਇੰਡੀਆ ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ਼ ਸਪੋਰਟਸ ਸਕੀਮ ਅਧੀਨ ਸਾਲ 2016-17 ਦੇ ਸੈਸ਼ਨ ਲਈ ਅੰਡਰ 14 (ਐਥਲੈਟਿਕਸ, ਜੂਡੋ, ਕੁਸਤੀ, ਬਾਕਸਿੰਗ ਅਤੇ ਬਾਸਕਟਬਾਲ) ਅਤੇ ਅੰਡਰ 17 (ਐਥਲੈਟਿਕਸ, ਫੁੱਟਬਾਲ, ਕੁਸਤੀ, ਬਾਕਸਿੰਗ ਅਤੇ ਬਾਸਕਟਬਾਲ) ਜ਼ਿਲਾ ਪੱਧਰੀ ਮੁਕਾਬਲੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 19 ਤੇ 20 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ, ਜਿਨਾਂ ਦੇ ਪਹਿਲੇ ਦਿਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣਾ ਧਿਆਨ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿੱਥੇ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਇਕ ਦੂਜੇ ਨਾਲ ਮਿਲਜੁਲ ਕੇ ਖੇਡਣ, ਬੈਠਣ ਅਤੇ ਅਨੁਸ਼ਾਸ਼ਿਤ ਢੰਗ ਨਾਲ ਜਿਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨਾਂ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਖੇਡ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਜ਼ਿਲੇ ਦੇ ਦੇਸ਼ ਦੇ ਨਾਮ ਨੂੰ ਰੋਸ਼ਨ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫ਼ਸਰ ਮਾਨਸਾ ਸ਼੍ਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਕਰਵਾਏ ਖੇਡ ਮੁਕਾਬਲਿਆਂ ਵਿਚ ਵੱਖ-ਵੱਖ ਬਲਾਕਾਂ ਦੇ ਲਗਭੱਗ 700 ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ 1500 ਮੀਟਰ ਲੜਕਿਆਂ ਦੀ ਦੌੜ ਵਿਚੋਂ ਪਹਿਲਾ ਸਥਾਨ ਜਸਕਰਨ ਸਿੰਘ ਪਿੰਡ ਨੰਗਲ ਕਲਾਂ, ਦੂਜਾ ਸਥਾਨ ਹਰਦੀਪ ਸਿੰਘ ਪਿੰਡ ਸੱਦਾ ਸਿੰਘ ਵਾਲਾ ਅਤੇ ਤੀਜਾ ਸਥਾਨ ਬਲਕਾਰ ਸਿੰਘ ਪਿੰਡ ਬਰਨਾਲਾ ਨੇ ਹਾਸਿਲ ਕੀਤਾ। ਉਨਾ ਦੱਸਿਆ ਕਿ ਇਸੇ ਤਰਾਂ ਲੜਕੀਆਂ ਦੀ 1500 ਮੀਟਰ ਦੌੜ ਵਿਚੋਂ ਸੰਜੂ ਬਾਲ ਪਿੰਡ ਭੀਖੀ ਨੇ ਪਹਿਲਾ ਸਥਾਨ, ਜਸਵੀਰ ਕੌਰ ਪਿੰਡ ਭੀਖੀ ਨੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਪਿੰਡ ਟਾਹਲੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Share Button

Leave a Reply

Your email address will not be published. Required fields are marked *