ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਪਿੰਡ ਮਰਹਾਣਾ ਵਿਖੇ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ

ਪਿੰਡ ਮਰਹਾਣਾ ਵਿਖੇ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ

21trnp13ਹਰੀਕੇ ਪੱਤਣ 21 ਸਤੰਬਰ (ਗਗਨਦੀਪ ਸਿੰਘ):ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਯੂਥ ਕਾਂਗਰਸ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਪੱਟੀ ਦੀ ਅਗਵਾਈ ਵਿੱਚ ਪਿੰਡ ਮਰਹਾਣਾ ਵਿਖੇ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਜਿਥੇ ਪਾਰਟੀ ਦੇ ਏਜੰਡੇ ਨੂੰ ਘਰ ਘਰ ਪਹੁੰਚਾਉਣ ਤੋ ਇਲਾਵਾ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੇ ਚਰਚਾ ਕੀਤੀ ਗਈ। ਇਸ ਮੌਕੇ ਦਰਜਨਾਂ ਪਰਵਾਰਾਂ ਨੇ ਕਾਂਗਰਸ ਪਾਰਟੀ ਸ਼ਮੂਲੀਅਤ ਕੀਤੀ। ਜਿੰਨਾਂ ਨੂੰ ਹਰਪ੍ਰੀਤ ਸਿੰਘ ਵੱਲੋ ਸਿਰੋਪਾ ਪਾ ਕੇ ਸਨਮਾਨਿਤ ਕਰਨ ਦੇ ਨਾਲ ਨਾਲ ਪਾਰਟੀ ਅੰਦਰ ਜੀ ਆਇਆ ਆਖਿਆ ਗਿਆ। ਇਸ ਮੌਕੇ ਤੇ ਬੋਲਦਿਆਂ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਲੋਕ ਅਕਾਲੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋ ਅੱਕ ਚੁੱਕੇ ਹਨ ਅਤੇ ਸਾਲ 2017 ਦੌਰਾਨ ਕੈਪਟਨ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਨਾਲ ਲੋਕ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਆਮ ਆਦਮੀ ਪਾਰਟੀ ਸਬੰਧੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਪ ਦਾ ਝਾੜੂ ਖਿਲਰ ਚੁੱਕਾ ਹੈ ਸੰਗੀਨ ਜੁਰਮਾਂ ਦਾ ਸਾਹਮਣਾ ਕਰ ਰਹੇ ਇਹਨਾਂ ਦੇ ਲੀਡਰ ਲੋਕਾਂ ਦੀਆਂ ਇੱਜਤਾਂ ਨਾਲ ਖੇਡਣ ਤੋ ਗੁਰੇਜ ਨਹੀ ਕਰ ਰਹੇ। ਜਿਸ ਕਾਰਨ ਲੋਕਾਂ ਦਾ ਅਕਾਲੀ ਭਾਜਪਾ ਗਠਜੋੜ ਅਤੇ ਆਪ ਤੋ ਭਰੋਸਾ ਉੱਠ ਚੁੱਕਾ ਹੈ। ਸਾਲ 2017 ਦੌਰਾਨ ਕਾਂਗਰਸ ਦੀ ਸਰਕਾਰ ਬਣਨਾ ਤਹਿ ਹੈ। ਇਸ ਮੌਕੇ ਤੇ ਚੇਅਰਮੈਨ ਹਰਦੀਪ ਸਿੰਘ ਪੱਟੀ, ਬਖਸ਼ੀਸ਼ ਸਿੰਘ ਸਰਹਾਲੀ ਕਲਾਂ, ਸਤਬੀਰ ਸਿੰਘ ਰੰਮੀ,ਬਲਜਿੰਦਰ ਸਿੰਘ ਬੱਬਾ ਅਤੇ ਨਿਰਮਲ ਸਿੰਘ ਮਰਹਾਣਾ ਸਮੇਤ ਦਰਜਨਾਂ ਕਾਂਗਰਸੀ ਵਰਕਰਾਂ ਤੋ ਇਲਾਵਾ ਸੈਕੜੈ ਪਿੰਡ ਵਾਸੀ ਹਾਜਰ ਸਨ।

Leave a Reply

Your email address will not be published. Required fields are marked *

%d bloggers like this: