ਪਿੰਡ ਲੇਲੇਵਾਲਾ ਵਿੱਚ ਦੋ ਦਰਜਨ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ss1

ਪਿੰਡ ਲੇਲੇਵਾਲਾ ਵਿੱਚ ਦੋ ਦਰਜਨ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਤਲਵੰਡੀ ਸਾਬੋ, 13 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੱਲੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਅੇਲਾਨੇ ਮੌਜੂਦਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਬੀਤੇ ਦਿਨਾਂ ਤੋਂ ਆਰੰਭੀ ਚੋਣ ਮੁਹਿੰਮ ਦੌਰਾਨ ਅੱਜ ਉਨ੍ਹਾਂ ਨੂੰ ਇੱਕ ਵਾਰ ਫਿਰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਨੇੜਲੇ ਪਿੰਡ ਲੇਲੇਵਾਲਾ ਵਿੱਚ ਬੀਤੇ ਦਿਨ ਆਯੋਜਿਤ ਇੱਕ ਸਮਾਗਮ ਦੌਰਾਨ ਕਰੀਬ ਦੋ ਦਰਜਨ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।ਵਿਧਾਇਕ ਨੇ ਉਕਤ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦੁਆਇਆ।

        ਇੱਥੇ ਦੱਸਣਾ ਬਣਦਾ ਹੈ ਕਿ ਪਿੰਡ ਦੇ ਯੂਥ ਅਕਾਲੀ ਆਗੂ ਲਖਵੀਰ ਖੀਰੂ ਪੰਚ ਵੱਲੋਂ ਆਯੋਜਿਤ ਸਮਾਗਮ ਦੌਰਾਨ ਉਕਤ ਯੂਥ ਆਗੂ ਦੀ ਪ੍ਰੇਰਣਾ ਸਦਕਾਂ ਦੋ ਦਰਜਨ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।ਯੂਥ ਆਗੂ ਲਖਵੀਰ ਖੀਰੂ ਨੇ ਕਿਹਾ ਕਿ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਆਮ ਲੋਕਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਕਤ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਅੇਲਾਨ ਕੀਤਾ ਹੈ।ਉੱਧਰ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਵੱਲੋਂ ਬੀਤੇ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਭਲੀਭਾਂਤ ਦੇਖ ਚੁੱਕੇ ਹਨ ਅਤੇ ਪਿਛਲੇ ਵੀਹ ਸਾਲ੍ਹਾਂ ਦੇ ਉਨ੍ਹਾਂ ਦੇ ਸਿਆਸੀ ਜੀਵਨ ਬਾਰੇ ਚੰਗੀ ਤਰ੍ਹਾਂ ਜਾਣੂੰ ਹਨ ਇਸਲਈ ਉਹ ਉਨ੍ਹਾਂ ਵਿੱਚ ਵਿਸ਼ਵਾਸ ਰੱਖਦੇ ਹਨ ਇਹੀ ਕਾਰਣ ਹੈ ਕਿ ਲੋਕ ਇਸ ਚੋਣ ਮੁਹਿੰਮ ਵਿੱਚ ਵੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੁਦ ਚੋਣ ਮੁਹਿੰਮ ਨੂੰ ਚਲਾ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਪਾਰਟੀਆਂ ਦੇ ਵੱਡੀ ਗਿਣਤੀ ਕਾਰਕੁੰਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ।

        ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਨੱਥੂ ਰਾਮ ਲੇਲੇਵਾਲਾ ਤੋਂ ਇਲਾਵਾ ਅਕਾਲੀ ਦਲ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਯੂਥ ਪ੍ਰਧਾਨ ਸੁਖਬੀਰ ਚੱਠਾ, ਕਿਸਾਨ ਵਿੰਗ ਸੂਬਾ ਮੀਤ ਪ੍ਰਧਾਨ ਬਾਬੂ ਸਿੰਘ ਮਾਨ, ਟਰੱਕ ਯੁਨੀਅਨ ਪ੍ਰਧਾਨ ਅਵਤਾਰ ਮੈਨੂੰਆਣਾ, ਬੀ. ਸੀ ਵਿੰਗ ਹਲਕਾ ਪ੍ਰਧਾਨ ਜਗਤਾਰ ਨੰਗਲਾ, ਆਈ. ਟੀ ਵਿੰਗ ਪ੍ਰਧਾਨ ਜਗਸੀਰ ਸਿੰਘ, ਸਰਕਲ ਇੰਚਾਰਜ ਬਲਵਿੰਦਰ ਗਿੱਲ, ਸੀਨੀਅਰ ਆਗੂ ਬਲਵੰਤ ਲੇਲੇਵਾਲਾ ਤੇ ਬਹਾਦਰ ਲੇਲੇਵਾਲਾ ਸਾਬਕਾ ਸਰਪੰਚ, ਮੇਜਰ ਰਾਮ ਸਰਪੰਚ ਆਦਿ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *