Fri. Aug 23rd, 2019

ਪ੍ਰੋ. ਬਡੂੰਗਰ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਤੇ ਡਾ. ਉੱਭਾ, ਡਾ. ਕਸ਼ਮੀਰ ਸਿੰਘ ਤੇ ਸਟਾਫ਼ ਵੱਲੋਂ ਵਧਾਈ

ਪ੍ਰੋ. ਬਡੂੰਗਰ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਤੇ ਡਾ. ਉੱਭਾ, ਡਾ. ਕਸ਼ਮੀਰ ਸਿੰਘ ਤੇ ਸਟਾਫ਼ ਵੱਲੋਂ ਵਧਾਈ
ਭਾਈ ਚਾਵਲਾ ਦਾ ਜਨਰਲ ਸਕੱਤਰ ਬਣਨ ਤੇ ਅਨੰਦਪੁਰ ਸਾਹਿਬ ਵਿੱਚ ਖੁਸ਼ੀ ਦੀ ਲਹਿਰ

badungarਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ(ਦਵਿੰਦਰਪਾਲ ਸਿੰਘ/ ਅੰਕੁਸ਼) ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ ਡਾਇਰੈਕਟਰ ਸਿੱਖਿਆ ਐਸ.ਜੀ.ਪੀ.ਸੀ. ਡਾ. ਧਰਮਿੰਦਰ ਸਿੰਘ ਉੱਭਾ, ਡਿਪਟੀ ਡਾਇਰੈਕਟਰ- ਕਮ- ਪ੍ਰਿੰਸੀਪਲ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਡਾ.ਕਸ਼ਮੀਰ ਸਿੰਘ ਤੇ ਕਾਲਜ ਦੇ ਸਮੁੱਚੇ ਸਟਾਫ਼ ਨੇ ਵਧਾਈ ਦਿੰਦਿਆ ਆਸ ਪ੍ਰਗਟਾਈ ਹੈ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਤਰੱਕੀ ਦੀਆਂ ਬੁਲੰਦੀਆਂ ਛੁਹਣਗੇ ਕਿਉਂਕਿ ਉਹ ਆਪ ਖੁਦ ਪ੍ਰੋਫੈਸਰ ਰਹਿ ਚੁੱਕੇ ਹਨ। ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਨ ਤੇ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ ਦੇ ਸਮੁੱਚੇ ਸਟਾਫ਼ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਕਾਲਜ ਨੂੰ ਤਰੱਕੀਆਂ ਤੇ ਲੈ ਜਾਣ ਵਿੱਚ ਭਾਈ ਚਾਵਲਾ ਭਰਵਾਂ ਸਹਿਯੋਗ ਦਿੰਦੇ ਆ ਰਹੇ ਹਨ। ਸਟਾਫ ਨੇ ਆਸ ਪ੍ਰਗਟਾਈ ਹੈ ਕਿ ਇਨਾਂ ਦੀ ਅਗਵਾਈ ਵਿੱਚ ਵਿੱਦਿਅਕ ਅਦਾਰੇ ਹੁਣ ਹੋਰ ਤਰੱਕੀ ਕਰਨਗੇ। ਪੰਜਾਬ ਐਂਡ ਚੰਡੀਗੜ ਕਾਲਜ ਟੀਚਰ ਯੂਨੀਅਨ ਦੇ ਸੂਬਾਈ ਵਾਇਸ ਪ੍ਰਧਾਨ ਪ੍ਰੋ. ਅਵਤਾਰ ਸਿੰਘ ਨੇ ਇਕ ਵੱਖਰੇ ਬਿਆਨ ਰਾਹੀਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਧਾਨ ਬਣਨ ਤੇ ਭਾਈ ਅਮਰਜੀਤ ਸਿੰਘ ਚਾਵਲਾ ਦੇ ਜਨਰਲ ਸਕੱਤਰ ਬਣਨ ਤੇ ਵਧਾਈ ਦਿੰਦਿਆ ਆਸ ਪ੍ਰਗਟਾਈ ਹੈ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਜਿਥੇ ਪਹਿਲਾ ਹੀ ਸਿੱਖਿਆ ਦੇ ਖੇਤਰ ਵਿੱਚ ਵਧੀਆ ਭੂਮਿਕਾ ਨਿਭਾ ਰਹੇ ਹਨ ਓਥੇ ਹੁਣ ਇਨਾਂ ਦੀ ਅਗਵਾਈ ਵਿੱਚ ਵਿਦਿਅਕ ਅਦਾਰੇ ਹੋਰ ਜਿਆਦਾ ਮੱਲਾਂ ਮਾਰਨਗੇ। ਡਾ. ਮਲਕੀਤ ਸਿੰਘ, ਡਾ. ਮਨਜੀਤ ਸਿੰਘ, ਪ੍ਰੋ. ਹਰਜਿੰਦਰ ਸਿੰਘ, ਡਾ. ਮਨਿੰਦਰਜੀਤ ਕੌਰ, ਪ੍ਰੋ. ਪਰਮਜੀਤ ਕੌਰ, ਪ੍ਰੋ. ਰਣਦੇਵ ਸਿੰਘ ਸੰਧੂ ਆਦਿ ਤੋਂ ਇਲਾਵਾ ਬਹੁਤ ਸਾਰਾ ਸਟਾਫ ਵੀ ਵਧਾਈ ਦੇਣ ਵਾਲਿਆਂ ਵਿੱਚ ਸ਼ਾਮਿਲ ਸੀ।

Leave a Reply

Your email address will not be published. Required fields are marked *

%d bloggers like this: