Fri. Apr 26th, 2019

ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ

ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ
ਇਲਾਕਾ ਨਿਵਾਸੀਆਂ ਨੇ ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਦਿੱਤੀ ਵਧਾਈ

pic-sh-guptaਬਰਨਾਲਾ, 2 ਨਵੰਬਰ(ਪ.ਪ.) ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸਾਹ ਅਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਉਨਾਂ ਦੇ ਸ਼ਲਾਘਾਯੋਗ ਕੰਮਾਂ ਸਦਕਾ ਸਨਮਾਨਿਤ ਕੀਤਾ ਗਿਆ।

        ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਨਮਾਨਿਤ ਕੀਤੇ ਜਾਣ ਤੇ ਬਰਨਾਲਾ ਸ਼ਹਿਰ ਦੇ ਸਮੂਹ ਇਲਾਕਾ ਨਿਵਾਸੀਆਂ ਵਿੱਚ ਉਤਸਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸੰਧੂ, ਜ਼ਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਸੰਜੀਵ ਸ਼ੌਰੀ, ਜ਼ਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦਿਹਾਤੀ ਪਰਮਜੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਸ੍ਰੀ ਰਾਜੀਵ ਲੂਬੀ, ਰਾਜੀਵ ਵਰਮਾ, ਜਤਿੰਦਰ ਜਿੰਮੀ, ਰੁਪਿੰਦਰ ਗੁਪਤਾ, ਰਮਿੰਦਰ ਸਿੰਘ ਰੰਮੀ ਢਿੱਲੋਂ ਅਤੇ ਜ਼ਿਲੇ ਦੀਆਂ ਹੋਰ ਸਖ਼ਸੀਅਤਾਂ ਨੇ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਸ਼ਲਾਘਾ ਕਰਦਿਆਂ ਅਤੇ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਬਰਨਾਲਾ ਸ਼ਹਿਰ ਦਾ ਨਾਂ ਵਿਸ਼ਵ ਪੱਧਰ ਤੇ ਰੋਸ਼ਨਾਇਆ ਹੈ।

       ਪਦਮਸ੍ਰੀ ਰਾਜਿੰਦਰ ਗੁਪਤਾ ਟਰਾਇਡੈਂਟ ਗਰੁੱਪ ਦੇ ਚੇਅਰਮੈਨ ਹਨ, ਇਹ ਗਰੁੱਪ ਟੈਕਸਟਾਇਲ ਉਦਯੋਗ, ਪੇਪਰ ਉਤਪਾਦਨ, ਕੈਮੀਕਲ ਅਤੇ ਬਿਜਲੀ ਉਤਪਾਦਨ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਵਿਸ਼ਵ ਭਰ ਵਿੱਚ ਚਮਕਾ ਰਿਹਾ ਹੈ। ਇਸ ਦੇ ਨਾਲ ਹੀ ਟਰਾਈਡੈਂਟ ਗਰੁੱਪ ਯਾਰਨ ਸਪਿੰਨਿੰਗ, ਟੈਰੀ ਟਾਵਲ ਮੈਨੋਫੈਕਚਰਿੰਗ ਅਤੇ ਕਣਕ ਦੇ ਝਾੜ ਫੂਸ ਤੋਂ ਪੇਪਰ ਤਿਆਰ ਕਰਨ ਵਾਲਿਆਂ ਵਿਸ਼ਵ ਦੀਆਂ ਸਭ ਤੋਂ ਵੱਡੀਆਂ ਸਨਅਤਾਂ ਵਿੱਚੋਂ ਇੱਕ ਹਨ। ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਦੇ ਨਾਲ 30 ਹਜ਼ਾਰ ਪਰਿਵਾਰ ਸਿੱਧੇ ਅਤੇ ਅਸਿੱਧੇ ਤੌਰ ਤੇ ਜੁੜੇ ਹੋਏ ਹਨ। ਸ੍ਰੀ ਰਾਜਿੰਦਰ ਗੁਪਤਾ ਨੂੰ ਉਹਨਾਂ ਦੇ ਉਦਯੋਗ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਸਦਕਾ ਸਾਲ 2007 ਵਿੱਚ ਦੇਸ਼ ਦੇ ਰਾਸ਼ਟਰਪਤੀ ਵੱਲੋ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਗੁਪਤਾ ਇਸ ਸਮੇਂ ਪੰਜਾਬ ਸਟੇਟ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਪੰਜਾਬ ਬਿਊਰੋ ਆਫ਼ ਇੰਨਵੇਸਟਮੈਂਟ ਪ੍ਰੋਮੋਸ਼ਨ ਬੋਰਡ ਆਫ ਗਵਰਨਰ ਦੇ ਮੈਂਬਰ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Share Button

Leave a Reply

Your email address will not be published. Required fields are marked *

%d bloggers like this: