ਪੰਜਾਬ ਦੇ ਅਮੀਰ ਅਤੇ ਗੌਰਵਮਈ ਵਿਰਸੇ ਅਤੇ ਮਹਾਨ ਇਤਿਹਾਸ ‘ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ: ਰੱਖੜਾ

ss1

ਪੰਜਾਬ ਦੇ ਅਮੀਰ ਅਤੇ ਗੌਰਵਮਈ ਵਿਰਸੇ ਅਤੇ ਮਹਾਨ ਇਤਿਹਾਸ ‘ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ: ਰੱਖੜਾ
-ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿੱਚ ਸ਼ਾਨਦਾਰ ਪ੍ਰੋਗਰਾਮ

ਸਮਾਣਾ, (ਪਟਿਆਲਾ) 7 ਜੁਲਾਈ; (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਜਨ ਜਾਗਰੂਕਤਾ ਮੁਹਿੰਮ ‘ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿੱਚ ਸ਼ਾਨਦਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ । ਬੀਤੀ ਇੱਕ ਜੁਲਾਈ ਤੋਂ ਆਰੰਭ ਹੋਈ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਅਤਿ ਆਧੁਨਿਕ ਵੀਡੀਓ ਵੈਨ ਰਾਹੀਂ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਪਿੰਡਾਂ ਦੀਆਂ ਸਾਂਝੀਆਂ ਥਾਵਾਂ ‘ਤੇ ਇਨ੍ਹਾਂ ਵੈਨਾਂ ਰਾਹੀਂ ਲੋਕਾਂ ਨੂੰ ਧਾਰਮਿਕ ਵਿਰਸੇ ਨਾਲ ਜੋੜਨ ਲਈ ‘ਚਾਰ ਸਾਹਿਬਜ਼ਾਦੇ’ ਫ਼ਿਲਮ ਦਿਖਾਈ ਜਾ ਰਹੀ ਹੈ ਜਿਸ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਰਾਜ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਸਮੇਤ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਂਦੇ ਹੋਏ ਪਿਛਲੇ ਸਾਢੇ ਨੌਂ ਸਾਲਾਂ ਵਿੱਚ ਕਰਵਾਏ ਗਏ ਮਹੱਤਵਪੂਰਨ ਉਪਰਾਲਿਆਂ ਤੇ ਪ੍ਰੋਜੈਕਟਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਖ ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਰੂਬਰੂ ਕਰਨ ਲਈ ਆਰੰਭੀ ਗਈ ਇਸ ਮੁਹਿੰਮ ਦੇ ਤਹਿਤ ਪਹਿਲੇ ਪੜਾਅ ਵਿੱਚ ਹਲਕਾ ਸਮਾਣਾ ਤੋਂ ਵੈਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤੋਂ ਬਾਅਦ ਇਹ ਵੀਡੀਓ ਵੈਨਾਂ ਹੋਰ ਹਲਕਿਆਂ ਵਿੱਚ ਵੀ ਚਲਾਈਆਂ ਜਾਣਗੀਆਂ।
ਇਸ ਮੌਕੇ ਸਮਾਗਮ ਵਿੱਚ ਪਿੰਡ ਤਲਵੰਡੀ ਮਲਿਕ ਦੇ ਵੱਡੀ ਗਿਣਤੀ ਵਿੱਚ ਪੁੱਜੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਸਮਾਣਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਅਮੀਰ ਅਤੇ ਗੌਰਵਮਈ ਵਿਰਸੇ ਅਤੇ ਮਹਾਨ ਇਤਿਹਾਸ ‘ਤੇ ਉਨ੍ਹਾਂ ਨੂੰ ਮਾਣ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਬਜ਼ੁਰਗਾਂ ਨੂੰ ਕਿਹਾ ਕਿ ਅਜਿਹੇ ਸਮਾਗਮਾਂ ‘ਤੇ ਨੌਜਵਾਨਾਂ ਨੂੰ ਨਾਲ ਲਿਆਉਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਸਾਡਾ ਸਭਿਆਚਾਰ ਅਤੇ ਇਤਿਹਾਸਕ ਵਿਰਸਾ ਕਿੰਨਾ ਮਹਾਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿੰਨੇ ਹੀ ਪੰਜਾਬੀ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਫ਼ਖਰ ਨਾਲ ਸਾਹ ਲੈ ਰਹੇ ਹਾਂ।
ਸ. ਰੱਖੜਾ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਸਮਾਣਾ ਬਲਾਕ ਵਿੱਚ 8 ਨੂੰ ਆਲਮਪੁਰ ਅਤੇ 9 ਜੁਲਾਈ ਨੂੰ ਪਿੰਡ ਰੱਖੜਾ ਵਿਖੇ ਸ਼ੋਅ ਕਰੇਗੀ। ਇਸ ਸਮਾਗਮ ਮੌਕੇ ਸਰਕਲ ਪ੍ਰਧਾਨ ਜਥੇਦਾਰ ਜਸਵੀਰ ਸਿੰਘ ਤਲਵੰਡੀ, ਡਾਇਰੈਕਟਰ ਕੋਆਪਰੇਟਿਵ ਸੁਸਾਇਟੀਆਂ ਸ਼੍ਰੀ ਜੋਗਿੰਦਰ ਸਿੰਘ ਤਲਵੰਡੀ,ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਸ਼੍ਰੀ ਬਲਵਿੰਦਰ ਸਿੰਘ ਦਾਨੀਪੁਰ ਪਿੰਡ ਤਲਵੰਡੀ ਮਲਿਕ ਦੀ ਸਰਪੰਚ ਜਸਵਿੰਦਰ ਕੌਰ, ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ-2 ਦੇ ਜਨਰਲ ਸਕੱਤਰ ਸ਼੍ਰੀ ਸੋਨੀ ਘੁੰਮਣ, ਸ. ਅਮਰਜੀਤ ਸਿੰਘ ਪੰਜਰਥ, ਡੀ. ਐਸ. ਪੀ. ਰਾਜੇਸ਼ ਛਿਬੜ, ਬੀ.ਡੀ.ਪੀ.ਓ. ਸਮਾਣਾ ਸ਼੍ਰੀਮਤੀ ਜਸਵੰਤ ਕੌਰ, ਜ਼ਿਲ੍ਹਾਂ ਪ੍ਰੀਸ਼ਦ ਮੈਂਬਰ ਸ਼੍ਰੀ ਗੁਲਾਬ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਤਲਵੰਡੀ ਮਲਿਕ ਦੇ ਵਸਨੀਕ ਹਾਜ਼ਰ ਸਨ ।

Share Button

Leave a Reply

Your email address will not be published. Required fields are marked *