ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ

ss1

ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ
ਸ਼ੁਤਰਾਣਾ ਸੀਟ ਹਰ ਹਾਲ ਜਿੱਤਾਂਗੇ – ਇੰਜ. ਅਮਿਤ ਰਤਨ

pic-002ਪਾਤੜ੍ਹਾਂ 28 ਅਕਤੂਬਰ (ਢਿੱਲੋਂ) : ਹਲਕਾ ਸ਼ੁਤਰਾਣਾ ਤੋਂ ਨੌਜਵਾਨ ਕਾਂਗਰਸੀ ਆਗੂ ਇੰਜ. ਅਮਿਤ ਰਤਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜਿੰਨੇ ਵੀ ਸਰਵੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋ ਰਹੇ ਹਨ । ਉਨ੍ਹਾਂ ਸਾਰਿਆਂ ਵਿੱਚ ਕਾਂਗਰਸ ਸਭ ਤੋਂ ਵੱਣੀ ਪਾਰਟੀ ਉੱਭਰ ਕੇ ਸਾਹਮਣੇ ਆ ਰਹੀ ਹੈ ਅਤੇ ਅਗਲੀ ਸਰਕਾਰ ਸਪੱਸ਼ਟ ਰੂਪ ਵਿੱਚ ਕਾਂਗਰਸ ਦੀ ਹੀ ਬਣਨ ਜਾ ਰਹੀ ਹੈ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਕਾਂਗਰਸੀ ਵਰਕਰ ਇੱਕਜੁੱਟ ਹਨ ਅਤੇ ਸਖਤ ਮਿਹਨਤ ਨਾਲ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 35-40 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਜੱਦੀ ਜਿਲ੍ਹਾ ਪਟਿਆਲਾ ਵਿੱਚ ਵੀ ਦੋ ਤਿੰਨ ਸੀਟਾਂ ਨੌਜਵਾਨਾਂ ਨੂੰ ਮਿਲਣਗੀਆਂ । ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਹਨ ਅਤੇ ਉਹ ਹਲਕਾ ਸ਼ੁਤਰਾਣਾ ਦੇ ਕਾਂਗਰਸੀ ਵਰਕਰਾਂ ਨੂੰ ਵਾਅਦਾ ਕਰਦੇ ਹਨ ਕਿ ਇਹ ਸੀਟ ਕਾਂਗਰਸ ਹਰ ਹਾਲ ਜਿੱਤੇਗੀ ।

Share Button

Leave a Reply

Your email address will not be published. Required fields are marked *