ਪੰਜਾਬ ਵਿੱਚ 42 ਹਜ਼ਾਰ ਪਰਿਵਾਰਾਂ ਨੂੰ ਮਿਲੇਗੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਾਲੀ ਮੱਦਦ-ਹਰਸਿਮਰਤ ਕੌਰ ਬਾਦਲ

ss1

ਪੰਜਾਬ ਵਿੱਚ 42 ਹਜ਼ਾਰ ਪਰਿਵਾਰਾਂ ਨੂੰ ਮਿਲੇਗੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਾਲੀ ਮੱਦਦ-ਹਰਸਿਮਰਤ ਕੌਰ ਬਾਦਲ
ਬਠਿੰਡਾ ਵਿੱਚ 5000 ਪਰਿਵਾਰ ਆਉਣਗੇ ਯੋਜਨਾ ਦੇ ਘੇਰੇ ਵਿੱਚ-ਕੋਟਸ਼ਮੀਰ ਵਿੱਚ 234 ਲਾਭਪਾਤਰੀਆਂ ਨੂੰ ਸੌਪੇਂ ਪੱਤਰ

ਕੋਟਸ਼ਮੀਰ (ਪਰਵਿੰਦਰ ਜੀਤ ਸਿੰਘ): ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਵਿੱਚ 42 ਹਜ਼ਾਰ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਪ੍ਰਤੀ ਪਰਿਵਾਰ ਨੂੰ ਡੇਢ-ਡੇਢ ਲੱਖ ਰੁਪਏ ਦੀ ਮਾਲੀ ਮੱਦਦ ਮੁਹੱਈਆਂ ਕਰਵਾਈ ਜਾਵੇਗੀ, ਜਿਸ ਦੀ ਰਾਜ ਅੰਦਰ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ ਯੋਜਨਾ ਤਹਿਤ ਪੱਤਰ ਸੌਪੇਂ ਜਾ ਰਹੇ ਹਨ।
ਨਗਰ ਪੰਚਾਇਤ ਕੰਪਲੈਕਸ ਕੋਟਸ਼ਮੀਰ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰਾਂ ਨੂੰ ਮਾਲੀ ਮਦਦ ਪ੍ਰਦਾਨ ਕਰਨ ਲਈ ਪੱਤਰ ਸੌਂਪਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਬਠਿੰਡਾ ਵਿਚ ਇਸ ਯੋਜਨਾ ਤਹਿਤ 5000 ਪਰਿਵਾਰਾਂ ਨੂੰ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ ਜਿਨ੍ਹਾਂ ਵਿਚੋਂ 234 ਨੂੰ ਅੱਜ ਯੋਜਨ ਤਹਿਤ ਪੱਤਰ ਸੌਪੇਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ‘ਹਰੇਕ ਨੂੰ ਮਕਾਨ’ ਦੇ ਨਾਅਰੇ ਤਹਿਤ ਸ਼ੁਰੂ ਕੀਤੀ ਇਸ ਵੱਕਾਰੀ ਯੋਜਨਾ ਤਹਿਤ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਵੱਡਾ ਫਾਇਦਾ ਮਿਲੇਗਾ ਅਤੇ ਉਨ੍ਹਾਂ ਦਾ ਮਕਾਨ ਬਣਾਉਣ ਦਾ ਸੁਪਨਾ ਵੀ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੋਵੇਂ ਸਰਕਾਰਾਂ ਮਿਲਕੇ ਪੰਜਾਬ ਅੰਦਰ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕਰਦੀਆਂ ਹੋਈਆਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੋਰ ਮਜ਼ਬੂਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਮਾਲੀ ਮਦਦ ਦਿੱਤੀ ਜਾ ਰਹੀ ਹੈ ਅਤੇ ਅੱਜ ਵੀ 20 ਦੇ ਕਰੀਬ ਪਰਿਵਾਰਾਂ ਨੂੰ ਇਸ ਸਬੰਧੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਗਰੀਬਾਂ ਦੀ ਭਲਾਈ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿਚ ਵਾਧੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਨ੍ਹਾਂ ਖੇਤਰਾਂ ਵਿਚ ਪਿਛਲੇ ਸਮੇਂ ਦੌਰਾਨ ਇਤਿਹਾਸਕ ਫੈਸਲੇ ਲੈ ਕੇ ਉਨ੍ਹਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕ ਇਨ੍ਹਾਂ ਵਲੋਂ ਪੰਜਾਬ ਦੀ ਸਤ੍ਹਾ ਹਥਿਆਉਣ ਲਈ ਵਰਤੇ ਜਾ ਰਹੇ ਹੱਥਕੰਡਿਆਂ ਤੋਂ ਭਲੀ-ਭਾਂਤ ਜਾਣੂ ਹੁੰਦਿਆਂ ਵਿਕਾਸ ਦੇ ਹੱਕ ਵਿੱਚ ਡੱਟ ਕੇ ਪਹਿਰਾ ਦੇਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਤੋਂ ਬਾਅਦ ਪੇਂਡੂ ਖੇਤਰਾਂ ਦੇ ਉਨ੍ਹਾਂ ਲੋਕਾਂ ਨੂੰ ਵੀ ਮਕਾਨ ਬਣਾਉਣ ਲਈ ਮਾਲੀ ਮੱਦਦ ਮੁਹੱਈਆ ਕਰਵਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਹੜੇ ਕੇਂਦਰ ਸਰਕਾਰ ਦੀ ਇਸ ਸਬੰਧੀ ਸਕੀਮ ਦੇ ਘੇਰੇ ਵਿਚ ਆਉਂਦੇ ਹੋਣਗੇ।
ਇਸ ਉਪਰੰਤ ਕੇਂਦਰੀ ਮੰਤਰੀ ਨੇ ਬਠਿੰਡਾ ਸ਼ਹਿਰ ਦੇ ਸੰਗੂਆਣਾ ਬਸਤੀ, ਜਨਤਾ ਨਗਰ, ਹੈਲਥ ਟਰੀਟ ਹਸਪਤਾਲ ਅਤੇ ਜੈਪਾਲਗੜ੍ਹ ਵਿਚ ਵੀ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਆਦਿ ਵੀ ਸ਼ਾਮਿਲ ਸਨ।

Share Button

Leave a Reply

Your email address will not be published. Required fields are marked *