ਫੁੱਲਾਂ ਦੀ ਵਰਖਾ ਅਤੇ ਭਾਰੀ ਉਤਸ਼ਾਹ ਨਾਲ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਅਗਲੇ ਪੜਾਅ ਲਈ ਰਵਾਨਾ

ss1

ਫੁੱਲਾਂ ਦੀ ਵਰਖਾ ਅਤੇ ਭਾਰੀ ਉਤਸ਼ਾਹ ਨਾਲ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਅਗਲੇ ਪੜਾਅ ਲਈ ਰਵਾਨਾ

aaaaaaaaaਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਵਿਸ਼ੇਸ਼ ਬੱਸ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਛੇ ਫੁੱਟ ਉੱਚੀ ਸੁਨਹਿਰੀ ਮੂਰਤੀ ਦੇ ਦਰਸ਼ਨਾਂ ਲਈ ਲੁਧਿਆਣਾ ਵਿਖੇ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ। ਸੰਗਤਾਂ ਭਰਵੇਂ ਇਕੱਠ ਦੇ ਰੂਪ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੈਕਾਰੇ ਲਗਾ ਰਹੀਆਂ ਸਨ ਅਤੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ। ਬੈਂਡ ਦੀਆਂ ਮਨਮੋਹਕ ਧੁਨਾਂ ਅਤੇ ਫੁੱਲਾਂ ਦੀ ਵਰਖਾ ਨੇ ਮਾਹੌਲ ਨੂੰ ਪੂਰੀ ਤਰਾਂ ਧਾਰਮਿਕ ਰੰਗਤ ਦੇ ਦਿੱਤੀ ਸੀ।ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਯਾਤਰਾ ਸ਼ਹਿਰ ਦੇ ਵੱਖ ਵੱਖ ਭਾਗਾਂ ਤੋਂ ਹੁੰਦੀ ਹੋਈ ਜਲੰਧਰ ਲਈ ਰਵਾਨਾ ਹੋ ਗਈ ਹੈ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੰਭੂ ਵਿਖੇ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਸਵਾਗਤ ਕਰਨ ਤੋਂ ਬਾਅਦ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਇਹ ਯਾਤਰਾ ਕੱਲ ਸ਼ਾਮ ਲੁਧਿਆਣ ਵਿਖੇ ਪੁੱਜੀ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਅਗਵਾਈ ਵਿੱਚ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਅਹਿਮ ਯਤਨ ਸਦਕਾ ਰਾਜ ਭਰ ਵਿੱਚ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਸਥਾਪਤ ਕੀਤੀ ਗਈ ਹੈ ਜਿਸ ਨਾਲ ਭਗਵਾਨ ਵਾਲਮੀਕਿ ਜੀ ਦੀ ਏਕਤਾ ਅਤੇ ਸਾਂਝੀਵਾਲਤਾ ਵਾਲੀ ਸੋਚ ਦਾ ਪੂਰੀ ਦੁਨੀਆਂ ਵਿੱਚ ਹੋਰ ਪਾਸਾਰ ਹੋਵੇਗਾ। ਉਨਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਮਿਆਰੀ ਇੰਤਜਾਮਾਂ ਦਾ ਵਿਸ਼ਵਾਸ ਦਿਵਾਇਆ। ਜ਼ਿਲਾ ਪ੍ਰਸ਼ਾਸ਼ਨ ਦੀ ਤਰਫੋਂ ਯਾਤਰਾ ਦੇ ਠਹਿਰਾਓ ਲਈ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਖੇ ਸ਼ਾਨਦਾਰ ਇੰਤਜਾਮ ਕੀਤੇ ਗਏ ਸਨ ਜਿਸ ਦੀ ਧਾਰਮਿਕ ਆਗੂਆਂ ਅਤੇ ਆਮ ਲੋਕਾਂ ਵੱਲੋਂ ਭਾਰੀ ਪ੍ਰਸ਼ੰਸ਼ਾ ਕੀਤੀ ਗਈ ਹੈ। ਇਸ ਮੌਕੇ ‘ਤੇ ਸੰਗਤਾਂ ਵੱਲੋਂ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ‘ਤੇ ਅਤੁੱਟ ਲੰਗਰ ਲਗਾਏ ਗਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਜੈ ਦਾਨਵ, ਲਕਸ਼ਮਣ ਦ੍ਰਾਵਿੜ, ਨਰੇਸ਼ ਧੀਗਾਂਨ, ਤੇ ਸ੍ਰੀ ਅਸ਼ਵਨੀ ਸਹੋਤਾ ‘ਤੇ ਉੱਘੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ ਸ਼ਖਸ਼ੀਅਤਾਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Share Button

Leave a Reply

Your email address will not be published. Required fields are marked *