ਬਠਿੰਡਾ ਵਿਖੇ ਕਿਸਾਨ ਮੇਲਾ 27 ਸਤੰਬਰ ਨੂੰ

ss1

ਬਠਿੰਡਾ ਵਿਖੇ ਕਿਸਾਨ ਮੇਲਾ 27 ਸਤੰਬਰ ਨੂੰ

ਬਠਿੰਡਾ, 11 ਸਤੰਬਰ (ਪਰਵਿੰਦਰ ਜੀਤ ਸਿੰਘ): ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਦਂਰ, ਡੱਬਵਾਲੀ ਰੋਡ, ਬਠਿੰਡਾ ਵਿਖੇ ਕਿਸਾਨ ਮੇਲੇ ਦਾ ਆਯੋਜਨ ਮਿਤੀ 27 ਸਤੰਬਰ 2017 ਦਿਨ ਬੁੱਧਵਾਰ ਨੂੰ ਕੀਤਾ ਜਾ ਰਿਹਾ ਹੈ। ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਪਰਮਜੀਤ ਸਿੰਘ ਨਿਰਦੇਸ਼ਕ, ਖੇਤਰੀ ਖੋਜ ਕੇਦਂਰ ਬਠਿੰਡਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਹੈ – ਪਰਾਲੀ ਨਹੀ ਂਜਲਾਵਾਂਗੇ, ਵਾਤਾਵਰਨ ਬਚਾਵਾਂਗੇ। ਇਸ ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ ਤੇ ਖਾਸ ਤੋਰ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਤ ਅਦਾਰਿਆਂ ਵੱਲੋ ਂਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ। ਮੇਲੇ ਦੀ ਪ੍ਰਧਾਨਗੀ ਡਾ. ਬਲਦੇਵ ਸਿੰਘ ਢਿੱਲੋ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।
ਇਸ ਤੋਂ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਪਰਮਜੀਤ ਸਿੰਘ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।

Share Button

Leave a Reply

Your email address will not be published. Required fields are marked *