ਬਠਿੰਡਾ ਸ਼ਹਿਰੀ ਤੋ ਐਲਾਨੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਦੇ ਕਈ ਬੈਂਕਾਂ ਨੇ ਡਿਫਾਲਟਰ ਘੋਸ਼ਿਤ ਕੀਤਾ ਹੋਇਆ- ਦੀਪਕ ਬਾਂਸਲ

ss1

ਬਠਿੰਡਾ ਸ਼ਹਿਰੀ ਤੋ ਐਲਾਨੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਦੇ ਕਈ ਬੈਂਕਾਂ ਨੇ ਡਿਫਾਲਟਰ ਘੋਸ਼ਿਤ ਕੀਤਾ ਹੋਇਆ- ਦੀਪਕ ਬਾਂਸਲ

ਬਠਿੰਡਾ 24 ਨਵੰਬਰ (ਪਰਵਿੰਦਰ ਜੀਤ ਸਿੰਘ): ਸੋ੍ਰਮਣੀ ਅਕਾਲੀ ਦਲ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋ ਐਲਾਨੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਦੇ ਕਈ ਬੈਂਕਾਂ ਨੇ ਡਿਫਾਲਟਰ ਘੋਸ਼ਿਤ ਕੀਤਾ ਹੋਇਆ ਹੈ ਅਤੇ ਸਿੰਗਲਾ ਨੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਮ ਤੇ 2300 ਕਰੋੜ ਦਾ ਕਰਜ਼ਾ ਲਿਆ ਹੋਇਆ ਹੈ ਅਤੇ ਇਸ ਸੰਬਧੀ ਬੈਂਕ ਵੱਲੋਂ ਨੋਟਿਸ ਜਾਰੀ ਕਰਕੇ ਸਿੰਗਲਾ ਦੀ ਜਾਇਦਾਦ ਨੂੰ ਸੀਲ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਇਹ ਦੋਸ਼ ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਤੋ ਉਮੀਦਵਾਰ ਦੀਪਕ ਬਾਂਸਲ ਨੇ ਪ੍ਰੈਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਲਾਏ। ਬੈਂਕਾਂ ਵੱਲੋਂ ਜਾਰੀ ਨੋਟਿਸਾਂ ਦੀਆਂ ਕਾਪੀਆਂ ਦਿਖਾਉਂਦੇ ਦੀਪਕ ਬਾਂਸਲ ਨੇ ਕਿਹਾ ਕਿ ਭਾਰਤੀ ਕਾਨੂੰਨ ਮੁਤਾਬਿਕ ਡਿਫਾਲਟਰ ਵਿਅਕਤੀ ਕਿਸੇ ਵੀ ਤਰਾਂ ਦੀ ਚੋਣ ਨਹੀ ਲੜ ਸਕਦਾ ਪਰ ਸਤਾਧਾਰੀ ਪਾਰਟੀ ਵੱਲੋਂ ਸਿਆਸੀ ਸ਼ਹਿ ਦਿੰਦਿਆਂ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਮੋਦੀ ਨੇ ਕਾਲਾ ਧਨ ਅਤੇ ਭ੍ਰਿਸਟਾਚਾਰ ਖਿਲਾਫ ਮੁਹਿੰਮ ਵਿੱਢੀ ਹੋੋਈ ਹੈ ਪਰ ਬਠਿੰਡਾ ਪੁੱਜ ਰਹੇ ਨਰਿੰਦਰ ਮੋਦੀ ਡਿਫਾਲਟਰ ਮੁੱਦੇ ਤੇ ਸਿੰਗਲਾ ਦੀ ਟਿਕਟ ਕੱਟਣ ਲਈ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨਗੇ? ਬਾਂਸਲ ਨੇ ਕਿਹਾ ਕਿ ਉਹ ਜਲਦ ਹੀ ਵਿਧਾਇਕ ਸਿੰਗਲਾ ਦੇ ਬੈਂਕਾਂ ਦਾ ਕਰਜ਼ਾ ਵਾਪਸ ਨਾ ਕਰਨ ਅਤੇ ਡਿਫਾਲਟਰ ਹੋਣ ਸਬੰਧੀ ਸ਼ਿਕਾਇਤ ਪੰਜਾਬ ਚੋਣ ਕਮਿਸ਼ਨ ਕੋਲ ਕਰਨਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਵਿਧਾਇਕ ਸਿੰਗਲਾ ਦੀ ਬੇਨਾਮੀ ਜਾਇਦਾਦ ਬਾਰੇ ਪਤਾ ਲੱਗ ਸਕੇ। ਇਸ ਮੋਕੇ ਉਹਨਾਂ ਨਾਲ ਪਾਰਟੀ ਦੇ ਲੀਗਲ ਸੈਲ ਦੇ ਆਗੂ ਐਡਵੋਕੇਟ ਨਵਦੀਪ ਜੀਦਾਂ, ਅਮਰਦੀਪ ਸਿੰਘ ਰਾਜਨ ਅਤੇ ਬੱਗਾ ਸਿੰਘ ਹਾਜ਼ਰ ਸਨ।

Share Button

Leave a Reply

Your email address will not be published. Required fields are marked *