ਬਠਿੰਡਾ ਜ਼ਿਲ੍ਹੇ ਵਿੱਚ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਪ੍ਰਚਾਰ ਗੱਡੀਆਂ: ਡਾ. ਬਸੰਤ ਗਰਗ

ss1

ਬਠਿੰਡਾ ਜ਼ਿਲ੍ਹੇ ਵਿੱਚ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਪ੍ਰਚਾਰ ਗੱਡੀਆਂ: ਡਾ. ਬਸੰਤ ਗਰਗ
ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ 6 ਗੱਡੀਆਂ ਹਰ ਪਿੰਡ/ਵਾਰਡ ਵਿੱਚ ਕਰਨਗੀਆਂ ਪ੍ਰਚਾਰ

ਬਠਿੰਡਾ: 30 ਜੂਨ (ਪਰਵਿੰਦਰ ਜੀਤ ਸਿੰਘ) ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹੇਠਲੇ ਪੱਧਰ ਤੱਕ ਪ੍ਰਚਾਰ ਅਤੇ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ ਬਠਿੰਡਾ ਜ਼ਿਲ੍ਹੇ ਵਿਚ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ 6 ਗੱਡੀਆਂ ਭਲਕੇ ਤੋਂ ਪ੍ਰਚਾਰ ਸ਼ੁਰੂ ਕਰਨ ਜਾ ਰਹੀਆਂ ਹਨ। ਇਹ ਗੱਡੀਆਂ ਹਰ ਪਿੰਡ/ਵਾਰਡ ਵਿਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਅਤੇ ਇਨ੍ਹਾਂ ਸਬੰਧੀ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਲੋਕਾਂ ਨੂੰ 1 ਜੁਲਾਈ ਤੋਂ ‘ਇਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਬੈਨਰ ਹੇਠ ਦਿਖਾਏ ਜਾਣਗੇ।
ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਪ੍ਰਚਾਰ ਗੱਡੀਆਂ ਹਰ ਹਲਕੇ ਦੇ ਪਿੰਡ/ਵਾਰਡ ਵਿਚ ਪ੍ਰਚਾਰ ਕਰਨਗੀਆਂ ਜੋ ਕਿ ਹਰ ਰੋਜ਼ ਸ਼ਾਮ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਇਨ੍ਹਾਂ ਸਬੰਧੀ ਜਾਣਕਾਰੀ ਹੇਠਲੇ ਪੱਧਰ ਤੱਕ ਪੁੱਜਦੀ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਹੋਣ ਦੇ ਨਾਲ ਨਾਲ ਸਕੀਮਾਂ ਤੋਂ ਲਾਹਾ ਲੈ ਸਕਣ। ਪ੍ਰਚਾਰ ਗੱਡੀਆਂ ਬਾਰੇ ਜਾਣਕਾਰੀ ਦਿੰਦਿਆਂ ਗਰਗ ਨੇ ਦੱਸਿਆ ਕਿ ਇਨ੍ਹਾਂ ਵੈਨਾ ਵਿਚ ਅਤਿ-ਆਧੁਨਿਕ ਐਲ.ਈ.ਡੀ. ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਦੀ ਲੋਕਾਂ ਨੂੰ ਫਿਲਮ ਦਿਖਾਈ ਜਾਵੇਗੀ ਅਤੇ ਇਸਦੇ ਨਾਲ ਹੀ ਫਿਲਮ ਚਾਰ ਸਾਹਿਬਜਾਦੇ ਵੀ ਦਿਖਾਈ ਜਾਵੇਗੀ।
ਡਾ. ਗਰਗ ਨੇ ਦੱਸਿਆ ਕਿ ਵੈਨਾਂ ਵਲੋਂ ਕੀਤੇ ਜਾਣ ਵਾਲੇ ਪ੍ਰਚਾਰ ਮੌਕੇ ਭਲਾਈ ਸਕੀਮਾਂ ਆਦਿ ਬਾਰੇ ਪਰਚੇ ਵੀ ਦਿੱਤੇ ਜਾਣਗੇ। ਉਨ੍ਹਾ ਦੱਸਿਆ ਕਿ ਇਹ ਪ੍ਰੋਗਰਾਮ ਪਿੰਡਾਂ ਵਿਚ ਸ਼ਾਮ ਸਮੇਂ ਹੋਇਆ ਕਰਨਗੇ ਜਿਸ ਵਿਚ ਪੰਜਾਬ ਦੀ ਤਰੱਕੀ ਜਿਵੇਂ ਕਿ ਪਾਵਰ ਸਰਪਲਸ ਸੂਬਾ, ਵਿਸ਼ਵ ਪੱਧਰੀ ਸੜਕ ਨੈਟਵਰਕ ਤੋ ਇਲਾਵਾ ਸੂਬੇ ਦੇ ਵਿਕਾਸ ਦੀ ਕਹਾਣੀ ਬਿਆਨ ਕਰਦੇ ਪ੍ਰੋਗਰਾਮ ਦਿਖਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੀ.ਪੀ.ਐਸ. ਵਾਲੀਆਂ ਇਨ੍ਹਾਂ ਗੱਡੀਆਂ ‘ਤੇ ਨਿਗਰਾਨ ਕੈਮਰੇ ਲਗਾਏ ਗਏ ਹਨ ਤਾਂ ਜੋ ਗੱਡੀ ਦੀ ਮੂਵਮੈਂਟ ਬਾਰੇ ਪਤਾ ਲਗ ਸਕੇ । ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੇ ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਹੋਈ ਸੂਬੇ ਦੀ ਤਰੱਕੀ ਅਤੇ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰ ਵਿੱਚ ਦੱਸਿਆ ਜਾਵੇਗਾ।
ਡਾ. ਗਰਗ ਨੇ ਦੱਸਿਆ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਲੋਕਾਂ ਨੂੰ ਇਹ ਪ੍ਰੋਗਰਾਮ ਦੇਖਣ ਵਿੱਚ ਕੋਈ ਦਿੱਕਤ ਨਾ ਆਵੇ।

Share Button

Leave a Reply

Your email address will not be published. Required fields are marked *