ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਤਲਵੰਡੀ ਸਾਬੋ, 19 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਤੁੰਗਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਧੂੰਮ-ਧਾਮ ਨਾਲ ਮਨਾਇਆ ਗਿਆ, ਜਿਸ ਦੇ ਚਲਦਿਆਂ ਸਮੁੱਚੇ ਨਗਰ ਅੰਦਰ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਸਵੇਰੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੁੰਦਾ ਹੋਇਆ ਸਾਰੇ ਨਗਰ ਦੀਆਂ ਗਲੀਆਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

        ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਇਸ ਮੌਕੇ ਜਿੱਥੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਤਰਨ ਸਰਵਣ ਕਰਵਾਇਆ ਉੱਥੇ ਪੰਜਾਬੀ ਲੋਕ ਗਾਇਕ ਸੋਮੀ ਸਿੱਧੂ ਅਤੇ ਸਤਪਾਲ ਸਿੰਘ ਗਿੱਲ ਦੇ ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਵਿੱਚੋਂ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ। ਸਮੁੱਚੇ ਨਗਰ ਨੂੰ ਰੰਗ ਬਿਰੰਗੀਆਂ ਝੰਡੀਆਂ ਨਾਲ ਸਜਾਇਆ ਹੋਇਆ ਸੀ ਅਤੇ ਹਰ ਪੜਾਅ ‘ਤੇ ਚਾਰ- ਪਕੌੜਿਆਂ ਆਦਿ ਦੇ ਲੰਗਰ ਸਜਏ ਗਏ ਸਨ।

        ਇਸ ਮੌਕੇ ਅਮਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬਿੱਕਰ ਸਿੰਘ, ਤੇਜਾ ਸਿੰਘ, ਚੌਹਾਨ ਕੈਲਗਰੀ ਕੈਨੇਡਾ, ਜਗਰੂਪ ਸਿੰਘ, ਬਲਜਿੰਦਰ ਸਿੰਘ ਕੋਟ ਭਾਰਾ, ਮੋਹਨ ਸਿੰਘ ਆਦਿ ਤੋਂ ਇਲਾਵਾ ਸਮੁੱਚੇ ਨਗਰ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।

Share Button

Leave a Reply

Your email address will not be published. Required fields are marked *

%d bloggers like this: