ਬੀਹਲਾ ਸਕੂਲ ‘ਚ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਬੀਹਲਾ ਸਕੂਲ ‘ਚ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ

vikrant-bansal
ਭਦੌੜ 24 ਸਤੰਬਰ (ਵਿਕਰਾਂਤ ਬਾਂਸਲ) ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਹੈਡ ਟੀਚਰ ਜਗਤਾਰ ਸਿੰਘ ਅਤੇ ਸਟੇਟ ਐਵਾਰਡੀ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਸੰਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਇਸ ਸੈਮੀਨਾਰ ‘ਚ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸੁਖਦੇਵ ਸਿੰਘ ਅਤੇ ਮੁਨਸ਼ੀ ਸੁਖਵੀਰ ਸਿੰਘ ਭਲਵਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਇਸ ਸਮੇਂ ਸੁਖਦੇਵ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈਉਨਾਂ ਨੇ ਬੱਚਿਆਂ ਨੂੰ ਨਸ਼ੇ ਤੋਂ ਰਹਿਤ ਸਮਾਜ ਸਿਰਜਨ ਅਤੇ ਮਾਤਾ ਪਿਤਾ ਦੇ ਆਗਿਆਕਾਰੀ ਬਨਣ ਲਈ ਪੇ੍ਰਰਿਤ ਕੀਤਾ ਸੁਖਵੀਰ ਭਲਵਾਨ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ‘ਚ ਭਾਗ ਲੈਣ ਲਈ ਪੇ੍ਰਰਿਤ ਕੀਤਾ ਗਿਆਸਟੇਟ ਐਵਾਰਡੀ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਨੇ ਟ੍ਰੈਫਿਕ ਲਾਈਟਾਂ ਦੇ ਮਹੱਤਵ ਅਤੇ ਜੈਬਰਾ ਕਰਾਸਿੰਗ ਬਾਰੇ ਜਾਣਕਾਰੀ ਦਿੱਤੀ ਗਈਅਖੀਰ ‘ਚ ਉਨਾਂ ਨੇ ਬੱਚਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਦਿਵਾਇਆ ਗਿਆਸਮੂਹ ਸਟਾਫ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆਇਸ ਮੌਕੇ ਮੈਡਮ ਰਾਜਵੰਤ ਕੌਰ, ਅਵਤਾਰ ਚੰਦ, ਜਸਵੀਰ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਅਮਰਿੰਦਰ ਕੌਰ, ਸਤਵਿੰਦਰ ਕੌਰ ਆਦਿ ਹਾਜ਼ਰ ਸਨ

Share Button

Leave a Reply

Your email address will not be published. Required fields are marked *

%d bloggers like this: