ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦਾ ਵਫਦ ਐੱਸ.ਡੀ.ਐੱਮ ਰੂਪਨਗਰ ਊਦੈਦੀਪ ਸਿੰਘ ਸਿੱਧੂ ਨੂੰ ਮਿਲਿਆ

ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦਾ ਵਫਦ ਐੱਸ.ਡੀ.ਐੱਮ ਰੂਪਨਗਰ ਊਦੈਦੀਪ ਸਿੰਘ ਸਿੱਧੂ ਨੂੰ ਮਿਲਿਆ
ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦੇ ਸਬੰਧ ਵਿੱਚ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਜਥੇਬੰਦੀ ਵੱਲੋਂ ਜੋਰਦਾਰ ਨਾਅਰੇਬਾਜੀ

b-edਸ਼੍ਰੀ ਅਨੰਦਪੁਰ ਸਾਹਿਬ, 29 ਅਕਤੂਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਚੀਮਾਂ ਅਤੇ ਰੋਪੜ ਪ੍ਰਸ਼ਾਸਨ ਵੋਲੋਂ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਨਾਲ ਤਹਿ ਪੈਨਲ ਮੀਟਿੰਗ ਨਾ ਕਰਨ ਦੀ ਕੀਤੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਜਥੇਬੰਦੀ ਵੱਲੋਂ ਜੋਰਦਾਰ ਨਾਅਰੇਬਾਜੀ ਕੀਤੀ ਗਈ ।
ਇਸੇ ਤਹਿਤ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦੇ ਵਿਸ਼ੇਸ ਵਫਦ ਨੇ ਸੂਬਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਅਤੇ ਜਿਲਾ ਪ੍ਰਧਾਨ ਗੁਰਿੰਦਰਪਾਲ ਸਿੰਘ ਖੇੜੀੇ ਦੀ ਅਗਵਾਈ ਵਿੱਚ ਐੱਸ.ਡੀ.ਐੱਮ ਰੂਪਨਗਰ ਊਦੈਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਨੂੰ ਸੌਂਪਿਆ। ਇਸ ਮੌਕੇ ਵਫਦ ਨੇ ਵਾਅਦਾ ਖਿਲਾਫੀ ਦਾ ਸਖਤ ਨੋਟਿਸ ਲੈਂਦੇ ਹੋਏ ਪ੍ਰਸਾਸ਼ਨ ਤੋਂ ਜਲਦ ਤੋਂ ਜਲਦ ਮੀਟਿੰਗ ਕਰਵਾੳੇਣ ਦੀ ਮੰਗ ਕੀਤੀ।ਸੂਬਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਥੇਬੰਦੀ ਵੱਲੋਂ 17 ਅਕਤੂਬਰ ਨੂੰ ਰੌਪਨਗਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਸੀ ਜਿਸ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕਦਦੇ ਹੋਏ ਹੈੱਡ ਜਾਮ ਕਰਨ ਦੀ ਐਕਸ਼ਨ ਉਲੀਕਿਆ ਗਿਆ ਸੀ। ਪਰ ਮੌਕੇ ਤੇ ਐੱਸ.ਡੀ.ਐੱਮ,ਅਤੇ ਤਹਿਸੀਲਦਾਰ ਮੈਡਮ ਰਮਨਦੀਪ ਕੌਰ ਨੇ ਜਥੇਬੰਦੀ ਨਾਲ ਸਿੱਖਿਆ ਮੰਤਰੀ ਪੰਜਾਬ 28 ਅਕਤੂਬਰ ਨੂੰ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਸੀ ਫਲਸਰੂਪ ਐਕਸ਼ਨ ਮੁਲਤਵੀ ਕਰਦੇ ਹੋਏ ਜਥੇਬੰਦੀ ਪ੍ਰਸ਼ਾਸਨ ਨਾਲ ਸਹਿਮਤ ਹੋਈ। ਪਰ ਅੱਜ ਮੀਟਿੰਗ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜੇਕਰ ਜਥੇਬੰਦੀ ਨਾਲ ਤਹਿ ਪੈਨਲ ਮੀਟਿੰਗ ਨਾ ਕਰਵਾਈ ਗਈ ਤਾਂ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਰੂਪਨਗਰ ਵਿਖੇ ਪੰਜਾਬ ਪੱਧਰ ਦਾ ਸਖਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜਿੰਮੇਵਾਰੀ ਸਥਾਨਕ ਅਥਾਰਟੀ ਦੀ ਹੋਵੇਗੀ। ਇਸ ਮੌਕੇ ਸਟੇਟ ਕਮੇਟੀ ਮੈਂਬਰ ਪ੍ਰੇਮ ਸਿੰਘ ਠਾਕੁਰ, ਬਲਵਿੰਦਰ ਸਿੰਘ ਰੈਲੋਂ, ਅਜੀਤਪਾਲ ਸਿੰਘ, ਪਰਮਿੰਦਰ ਸਿੰਘ, ਨਿਤਿਨ ਕੁਮਾਰ, ਡਾ. ਸੰਤ ਸੇਵਕ ਸਿੰਘ, ਲਖਵੀਰ ਸਿੰਘ, ਮੁਨੀਸ਼ ਕੁਮਾਰ ਵਫਦ ਵਿੱਚ ਸ਼ਾਮਿਲ ਸਨ।

Leave a Reply

Your email address will not be published. Required fields are marked *

%d bloggers like this: