ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਬੇਅਦਬੀ ਘਟਨਾਵਾਂ ਨੂੰ ਰੋਕਣ ਲਈ 1 ਜੂਨ ਨੂੰ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਦੀ ਹੋਵੇਗੀ ਮੀਟਿੰਗ-ਜਥੇਦਾਰ ਦਾਦੂਵਾਲ

ਬੇਅਦਬੀ ਘਟਨਾਵਾਂ ਨੂੰ ਰੋਕਣ ਲਈ 1 ਜੂਨ ਨੂੰ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਦੀ ਹੋਵੇਗੀ ਮੀਟਿੰਗ-ਜਥੇਦਾਰ ਦਾਦੂਵਾਲ
ਕਿਹਾ ਮੀਟਿੰਗ ਦੀ ਵਿਉਂਬੰਦੀ ਨੂੰ ਲੈ ਕੇ ਪੰਜ ਮੈਂਬਰੀ ਤਿਆਰੀ ਕਮੇਟੀ ਤੇ ਸੱਤ ਮੈਂਬਰੀ ਸਬ ਕਮੇਟੀ ਕਰ ਦਿੱਤੀ ਗਠਿਤ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿੱਚ ਬੀਤੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੇ ਗੁਟਕਿਆਂ ਦੀ ਬੇਅਦਬੀ ਦੀਆਂ ਸ਼ੁਰੂ ਹੋਈਆਂ ਘਟਨਾਵਾਂ ਦਾ ਅਜੇ ਤੱਕ ਵੀ ਨਾ ਰੁਕਣਾ ਚਿੰਤਾਜਨਕ ਹੈ। ਜਿੱਥੇ ਪੰਜਾਬ ਵਿੱਚ ਰਾਜ ਕਰ ਚੁੱਕੀ ਅਕਾਲੀ ਭਾਜਪਾ ਸਰਕਾਰ ਨੇ ਬੇਅਬਦੀ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਉਵੇਂ ਹੀ ਮੌਜੂਦਾ ਕਾਂਗਰਸ ਸਰਕਾਰ ਵੀ ਬੇਅਬਦੀ ਘਟਨਾਵਾਂ ਨੂੰ ਰੋਕਣ ਲਈ ਸੰਜੀਦਾ ਨਜਰ ਨਹੀਂ ਆ ਰਹੀ ਇਸੇ ਲਈ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਪ੍ਰੋਗਰਾਮ ਉਲੀਕਣ ਲਈ ਸਰਬੱਤ ਖਾਲਸਾ ਧਿਰਾਂ ਤੇ ਸਿੱਖ ਜਥੇਬੰਦੀਆਂ ਦੀ ਇੱਕ ਮੀਟਿੰਗ 1 ਜੁਲਾਈ ਨੂੰ ਬਰਗਾੜੀ ਵਿਖੇ ਬੁਲਾਈ ਗਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹ ਇੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਬੁੱਢਾ ਦਲ ਦੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀ ਸਰਕਾਰ ਦੇ ਪਦਚਿੰਨ੍ਹਾਂ ‘ਤੇ ਚੱਲ ਰਹੀ ਹੈ ਤੇ ਬੇਅਬਦੀ ਘਟਨਾਵਾਂ ਨੂੰ ਰੋਕਣ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜਾ ਦੁਆਉਣ ਲਈ ਅਜੇ ਤੱਕ ਕੋਈ ਉਪਰਾਲਾ ਉਕਤ ਸਰਕਾਰ ਵੱਲੋਂ ਨਹੀ ਕੀਤਾ ਗਿਆ ਜਿਸ ਕਾਰਨ ਸੰਗਤਾਂ ਵਿੱਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਦੁਆਉਦਿਆਂ ਕਿਹਾ ਕਿ ਕੈਪਟਨ ਸਾਹਿਬ ਨੇ ਕਿਹਾ ਸੀ ਕਿ ਬੇਅਦਬੀ ਕਾਂਡ ਦੀ ਪੈੜ ਕਿਸ ਪਾਸੇ ਜਾ ਰਹੀ ਹੈ ਇਹ ਸਰਕਾਰ ਆਉਣ ਤੇ ਸਬੂਤਾਂ ਸਹਿਤ ਲੋਕਾਂ ਸਾਹਮਣੇ ਲਿਆਵਾਂਗੇ ਪਰ ਹੁਣ ਚੁੱਪ ਹੀ ਧਾਰ ਲਈ। ਉਨ੍ਹਾਂ ਕਿਹਾ ਕਿ ਬੇਅਬਦੀ ਰੋਕਣ ਲਈ ਠੋਸ ਪ੍ਰੋਗਰਾਮ ਕੌਮ ਨੂੰ ਦੇਣ ਲਈ ਜੋ 1 ਜੁਲਾਈ ਨੂੰ ਬਰਗਾੜੀ ਵਿਖੇ ਮੀਟਿੰਗ ਬੁਲਾਈ ਗਈ ਹੈ ੳਸਦੀਆਂ ਤਿਆਰੀਆਂ ਨੂੰ ਲੈ ਕੇ ਪੰਜ ਮੈਂਬਰੀ ਤਿਆਰੀ ਕਮੇਟੀ ਤੇ ਸੱਤ ਮੈਂਬਰੀ ਸਬ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਦਾਦੂਵਾਲ ਅਨੁਸਾਰ ਪੰਜਾ ਮੈਂਬਰੀ ਤਿਆਰੀ ਕਮੇਟੀ ਵਿੱਚ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਭਾਈ ਪਰਮਜੀਤ ਸਿੰਘ ਸਹੌਲੀ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਬੂਟਾ ਸਿੰਘ ਰਣਸ਼ੀਂਹਕੇ ਨੂੰ ਸ਼ਾਮਿਲ ਕੀਤਾ ਗਿਆ ਹੈ।

Leave a Reply

Your email address will not be published. Required fields are marked *

%d bloggers like this: