ਭਾਈ ਨੰਦ ਲਾਲ ਸਕੂਲ ਵਿਖੇ ਬੱਚਿਆਂ ਨੂੰ ਸਿਖ ਇਤਿਹਾਸ ਤੋਂ ਜਾਣੂੰ ਕਰਵਾਇਆ

ਭਾਈ ਨੰਦ ਲਾਲ ਸਕੂਲ ਵਿਖੇ ਬੱਚਿਆਂ ਨੂੰ ਸਿਖ ਇਤਿਹਾਸ ਤੋਂ ਜਾਣੂੰ ਕਰਵਾਇਆ

ਸ਼੍ਰੀ ਅਨੰਦਪੁਰ ਸਾਹਿਬ, 23 ਦਸੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਪ੍ਰਬੰਧ ਅਧੀਨ ਸ੍ਰੋ.ਗੁ.ਪ੍ਰੰ.ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਸ਼ਹੀਦਾ ਦੀ ਯਾਦ ਨੁੰ ਸਮਰਪਿਤ ਜਪੁ ਜੀ ਸਾਹਿਬ, ਚੋਪਈ ਸਾਹਿਬ ਦੇ ਪਾਠ ਕੀਤੇ ਗਏ। ਜਿਸ ਵਿੱਚ ਭਾਈ ਲਵਪ੍ਰੀਤ ਸਿੰਘ ਹੈਡ ਪ੍ਰਚਾਰਕ ਤਖਤ ਸ੍ਰੀ ਕੇਸਗੜ ਸਾਹਿਬ ਅਤੇ ਸ. ਸਿਮਰਨਜੀਤ ਸਿੰਘ ਨੇ ਬਚਿੱਆਂ ਨੂੰ ਸਿੱਖ ਇਤਿਹਾਸ ਤੋ ਜਾਣੂ ਕਰਵਾਇਆ। ਜਿਸ ਵਿੱਚ ਕਿਲਾ ਛੱਡਣ,ਪਰਿਵਾਰ ਵਿਛੋੜਾ ਅਤੇ ਚਮਕੋਰ ਸਾਹਿਬ ਦਾ ਇਤਿਹਾਸ ਦੱਸਿਆ ਗਿਆ। ਪ੍ਰਿੰਸੀਪਲ ਹਰਜੀਤ ਕੋਰ ਸਿੱਧੂ ਨੇ ਦੱਸਿਆ ਕਿ ਇਹ ਸਹੀਦੀ ਹਫਤਾ 27-12-2016 ਤੱਕ ਮਨਾਇਆ ਜਾਵੇਗਾ। ਉਹਨਾ ਨੇ ਬੱਚਿਆਂ ਨੂੰ ਸਾਹਿਬਜਾਦਿਆਂ ਦੀ ਜੀਵਨੀ ਤੋ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ।

Share Button

Leave a Reply

Your email address will not be published. Required fields are marked *