Mon. Apr 22nd, 2019

ਭਾਜਪਾ ਜ਼ਿਲਾ ਪ੍ਰਧਾਨ ਨਾਗਪਾਲ ਤੇ ਸ੍ਰੋ.ਅ.ਦ ਪ੍ਰਧਾਨ ਰੱਖੜਾ ਦੀ ਅਗਵਾਈ ਵਿੱਚ ਕਰਵਾਇਆ ਸਮਾਗਮ

ਭਾਜਪਾ ਜ਼ਿਲਾ ਪ੍ਰਧਾਨ ਨਾਗਪਾਲ ਤੇ ਸ੍ਰੋ.ਅ.ਦ ਪ੍ਰਧਾਨ ਰੱਖੜਾ ਦੀ ਅਗਵਾਈ ਵਿੱਚ ਕਰਵਾਇਆ ਸਮਾਗਮ
-ਚੇਅਰਮੈਨ ਗਰੇਵਾਲ ਵੱਲੋਂ 250 ਪਰਿਵਾਰਾਂ ਨੂੰ ਵੰਡੇ ਗੈਸ ਕੁਨੈਕਸ਼ਨ ਤੇ ਚੁੱਲੇ

ਰਾਜਪੁਰਾ, 22 ਦਸੰਬਰ (ਐਚ.ਐਸ.ਸੈਣੀ)-ਇਥੋਂ ਦੇ ਲਾਈਨਜ਼ ਕਲੱਬ ਵਿੱਚ ਭਾਜਪਾ ਦੇ ਜ਼ਿਲਾ ਦਿਹਾਤੀ ਪ੍ਰਧਾਨ ਨਰਿੰਦਰ ਨਾਗਪਾਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੀ ਗਰੀਬੀ ਰੇਖਾ ਤੋਂ ਹੇਠਾ ਰਹਿੰਦੇ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਚ ਮਹਿਮਾਨ ਦੇ ਤੌਰ ਤੇ ਭਾਜਪਾ ਦੇ ਸੂਬਾ ਵਾਈਸ ਪ੍ਰਧਾਨ ਅਤੇ ਪੰਜਾਬ ਖਾਦੀ ਉਦਯੋਗ ਬੋਰਡ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਪਹੁੰਚੇ ਤੇ ਉਨਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਹਰਪ੍ਰੀਤ ਸਿੰਘ ਸੂਦਨ, ਆਈ.ਓ.ਸੀ ਦੇ ਐਮ.ਡੀ ਰਮਨਦੀਪ ਸਿੰਘ ਢਿਲੋਂ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਰਾਣਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕ੍ਰਿਸ਼ਨ ਮਹਿਤਾ, ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਗਦੀਸ਼ ਜੱਗਾ, ਨਗਰ ਕੌਂਸਲ ਦੇ ਪ੍ਰਧਾਨ ਪ੍ਰਵੀਨ ਛਾਬੜਾ ਨੇ ਸਮੂਲੀਅਤ ਕੀਤੀ।
ਮੁੱਖ ਮਹਿਮਾਨ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾ ਰਹਿੰਦੇ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਵੰਡਣ ਦੇ ਤਹਿਤ ਰਾਜਪੁਰਾ ਹਲਕੇ ਦੇ ਕਰੀਬ 250 ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਅਤੇ ਸਿਲੰਡਰ ਸੌਂਪੇ ਗਏ ਜਦ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਇਨਾਂ ਪਰਿਵਾਰਾਂ ਨੂੰ ਗੈਸ ਚੁੱਲੇ ਵੰਡੇ ਗਏ ਹਨ। ਉਨਾਂ ਕਿਹਾ ਕਿ ਗੱਠਜੋੜ ਸਰਕਾਰ ਵੱਲੋਂ ਜਿਥੇ ਗਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ, ਅਨੁਸੂਚਿਤ ਅਤੇ ਪਛੜੀਆਂ ਜਾਤੀਆਂ ਦੇ ਲਈ ਬਿਜਲੀ ਯੂਨਿਟ ਮੁਆਫ ਸਮੇਤ ਹੋਰਨਾਂ ਕਈ ਲੋਕ ਭਲਾਈ ਸਕੀਮਾਂ ਹਨ ਜਿਨਾਂ ਦਾ ਸੂਬੇ ਦੇ ਲੋਕ ਫਾਇਦਾ ਲੈ ਰਹੇ ਹਨ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੇਗੀ। ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਨਾਗੀ, ਹਰਦੇਵ ਸਿੰਘ ਕੰਡੇਵਾਲਾ, ਯਸ਼ਪਾਲ ਸਿੰਧੀ, ਰਾਮਸਰਨ, ਨਰੇਸ਼ ਧੀਮਾਨ ਸਮੇਤ ਹੋਰ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: