ਮਨਜੀਤ ਸਿੰਘ ਬਿਲਾਸਪੁਰ ਨੂੰ ਹਲਕਾ ਨਿਹਾਲ ਸਿੰਘ ਤੋਂ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨਿਆਂ

ss1

ਮਨਜੀਤ ਸਿੰਘ ਬਿਲਾਸਪੁਰ ਨੂੰ ਹਲਕਾ ਨਿਹਾਲ ਸਿੰਘ ਤੋਂ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨਿਆਂ
ਦਿਨ-ਰਾਤ ਇੱਕ ਕਰਕੇ ਹਲਕੇ ਚੋਂ ਜਿੱਤ ਪ੍ਰਪਤ ਕਰ ਪਾਰਟੀ ਦੀ ਝੋਲੀ ਪਾਵਾਂਗਾ : ਮਨਜੀਤ ਬਿਲਾਸਪੁਰ

07-10-16-gholia-01ਮੋਗਾ, 07 ਅਕਤੂਬਰ ( ਕੁਲਦੀਪ ਘੋਲੀਆਫ਼ਸਭਾਜੀਤ ਪੱਪੂ)-:ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫੰਰਸ ਕਰਕੇ 28 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਜਿਸ ਵਿਚ ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਪੱਤਰਕਾਰ ਮਨਜੀਤ ਸਿੰਘ ਬਿਲਾਸਪੁਰ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ । ਇਸ ਸਮੇਂ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੈਂ ਸਮੁੱਚੀ ਲੀਡਰਸਿੱਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਸ ਦੇ ਯੋਗ ਸਮਝਿਆ ਤੇ ਉਨ੍ਹਾਂ ਕਿਹਾ ਕਿ ਮੈਂ ਵੀ ਪਾਰਟੀ ਲਈ ਦਿਨ-ਰਾਤ ਇੱਕ ਕਰਕੇ ਹਲਕੇ ਚੋਂ ਜਿੱਤ ਪ੍ਰਪਤ ਕਰ ਪਾਰਟੀ ਦੀ ਝੋਲੀ ਪਾਵਾਂਗਾ । ਇਸ ਸਮੇਂ ਉਨ੍ਹਾਂ ਨੂੰ ਹਲਕੇ ਸਮੇਤ ਪੰਜਾਬ ਭਰ ਤੋਂ ਅਤੇ ਐਨ.ਆਰ.ਆਈ ਲੋਕ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ ।

Share Button

Leave a Reply

Your email address will not be published. Required fields are marked *