ਮਨਰੇਗਾ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ 6ਵੇਂ ਦਿਨ ਵੀ ਜਾਰੀ

ss1

ਮਨਰੇਗਾ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ 6ਵੇਂ ਦਿਨ ਵੀ ਜਾਰੀ

img-20160926-wa0039ਲਹਿਰਾਗਾਗਾ, 26 ਸਤੰਬਰ (ਕੁਲਵੰਤ ਛਾਜਲੀ) ਮਨਰੇਗਾ ਗੌਰਮਿੰਟ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਭਰ ਦੇ ਮਨਰੇਗਾ ਕਰਮਚਾਰੀ ਸਮੁੱਚੇ ਕੰਮ ਕਾਰ ਨੂੰ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ।ਹੜਤਾਲੀ ਕਰਮਚਾਰੀਆਂ ਨੇ ਬਲਾਕ ਪੱਧਰ ਤੇ ਧਰਨੇ ਦਿੰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ ਅਤੇ ਮਨਰੇਗਾ ਤਹਿਤ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਕੰਮ ਠੱਪ ਰਹਿਣਗੇ।ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਿਛਲੇ ਅੱਠ ਨੌਂ ਸਾਲਾਂ ਤੋਂ ਮਨਰੇਗਾ ਕਰਮਚਾਰੀਆਂ ਨਾਲ ਧੋਖਾ ਕਰਦੀ ਆ ਰਹੀ ਹੈ।ਇਸ ਤੋਂ ਪਹਿਲਾਂ ਜਦੋਂ ਮਨਰੇਗਾ ਕਰਮਚਾਰੀਆਂ ਨੇ ਕੰਮ ਕਾਰ ਠੱਪ ਕਰਕੇ ਹੜਤਾਲ ਸ਼ੁਰੂ ਕੀਤੀ ਸੀ ਤਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੇ ਵਾਅਦੇ ਮਗਰੋਂ ਹੜਤਾਲ ਖਤਮ ਕਰ ਦਿੱਤੀ ਸੀ।ਪਰ ਇੱਕ ਮਹੀਨਾ ਬਤਿ ਜਾਣ ਪਿੱਛੋਂ ਵੀ ਸਰਕਾਰ ਵੋਂ ਕੋਈ ਉਪਰਾਲਾ ਨਾ ਕੀਤਾ ਗਿਆ।ਮਨਰੇਗਾ ਕਰਮਚਾਰੀਆਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਕਲਮਛੋੜ ਹੜਤਾਲ ਜਾਰੀ ਰਹੇਗੀ।ਮਨਰੇਗਾ ਕਰਮਚਾਰੀਆਂ ਦੀ ਹੜਤਾਲ ਦੇ ਲਗਾਤਾਰ ਛੇ ਦਿਨ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।ਮਨਰੇਗਾ ਕਰਮਚਾਰੀਆਂ ਵੱਲੋਂ ਰੋਸ ਪਾਇਆ ਗਿਆ ਹੈ ਕਿ ਜਲਦੀ ਤੋਂ ਜਲਦੀ ਸੇਵਾਵਾਂ ਪੱਕੀਆਂ ਨਹੀਂ ਕਰਦੇ ਤਾਂ ਸੰਘਰਸ਼ ਨੂੰ ਪੰਜਾਬ ਪੱਧਰ ਤੇ ਹੋਰ ਵੀ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ, ਮੰਗਲਦੀਪ ਸਿੰਘ ਅਤੇ ਬਿੰਦਰ ਕੌਰ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *