ਮਹੇਸ਼ ਮੁਨੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਵਿਦਿਅਕ ਟੂਰ ਰਵਾਨਾ

ss1

ਮਹੇਸ਼ ਮੁਨੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਵਿਦਿਅਕ ਟੂਰ ਰਵਾਨਾ

img-20161004-wa0012ਭਗਤਾ ਭਾਈ ਕਾ 4 ਅਕਤੂਬਰ (ਸਵਰਨ ਸਿੰਘ ਭਗਤਾ)ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਭਗਤਾ ਵੱਲੋਂ ਕੰਪਿਊਟਰ ਵਿਭਾਗ ਅਤੇ ਕਮਰਸ ਵਿਭਾਗ ਦੀਆਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਇੱਕ ਵਿਸ਼ੇਸ਼ ਟੂਰ ਪ੍ਰੋਗਰਾਮ ਮਾਤਾ ਨੈਨਾ ਦੇਵੀ ਅਤੇ ਸ੍ਰੀ ਆਨੰਦਪੁਰ ਸਾਹਿਬ ਭੇਜਿਆ ਗਿਆ ਜਿਸ ਤਹਿਤ ਵਿਦਿਆਰਥਣਾਂ ਵਲੋਂ ਰਾੜਾ ਸਾਹਿਬ, ਸ੍ਰੀ ਚਮਕੌਰ ਸਾਹਿਬ, ਆਨੰਦਪੁਰ ਸਾਹਿਬ, ਵਿਰਾਸਤ ਏ ਖਾਲਸਾ, ਕੀਰਤਨਪੁਰ ਸਾਹਿਬ, ਬਾਬਾ ਬੁੱਢਣ ਸਾਹ ਜੀ, ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਪ੍ਰੀਵਾਰ ਵਿਛੋੜਾ ਸਾਹਿਬ, ਗੁਰਦੁਆਰਾ ਗੁਰੂ ਕਾ ਲਾਹੌਰ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਇਨ੍ਹਾਂ ਦੇ ਪਵਿੱਤਰ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਜਰਨੈਲ ਸਿੰਘ,ਪ੍ਰਿੰਸੀਪਲ ਡਾ: ਅਮਰਜੀਤ ਕੌਰ ਵੜਿੰਗ, ਬੂਟਾ ਸਿੰਘ ਵਾਈਸ ਚੇਅਰਮੈਨ, ਜਰਨੈਲ ਸਿੰਘ ਹੈੱਡ ਆਫ ਟਾਂਰਸਪੋਰਟ , ਰਾਜਿੰਦਰ ਸਿੰਘ ਕਮੇਟੀ ਮੈਬਰ ਨੇ ਕਾਲਜ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Share Button

Leave a Reply

Your email address will not be published. Required fields are marked *