Tue. Jun 18th, 2019

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਦਸਤਖਤ ਮੁਹਿੰਮ ਤਹਿਤ ਪਿੰਡਾਂ ਵਿੱਚ ਮਾਰਚ ਕਰਕੇ ਖੋਲੀ ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਦਸਤਖਤ ਮੁਹਿੰਮ ਤਹਿਤ ਪਿੰਡਾਂ ਵਿੱਚ ਮਾਰਚ ਕਰਕੇ ਖੋਲੀ ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ

bohaਬੋਹਾ 10 ਨਵੰਬਰ (ਦਰਸ਼ਨ ਹਾਕਮਵਾਲਾ)-ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਕਲੀਨਿਕਾਂ ਖੋਲਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਡਾਕਟਰਾਂ ਵੱਲੋਂ ਮੈਡੀਕਲ ਪੈ੍ਰਕਟੀਸ਼ਰ ਐਸ਼ੋਸ਼ੀਏਸ਼ਨ ਪੰਜਾਬ ਦੇ ਬੈਨਰ ਹੇਠ ਚਲਾਈ ਜਾ ਰਹੀ ਦਸਤਖਤ ਮੁਹਿੰਮ ਤਹਿਤ ਅੱਜ ਖੇਤਰ ਦੇ ਵੱਖ ਵੱਖ ਪਿੰਡ ਬੋਹਾ,ਸ਼ੇਰਖਾਂਵਾਲਾ,ਰਿਉਦ ਕਲਾਂ,ਮੰਘਾਣੀਆਂ,ਆਡਿਆਂਵਾਲੀ,ਰਾਮਗੜ ਸ਼ਾਹਪੁਰੀਆ, ਗਾਮੀਵਾਲਾ,ਹਾਕਮਵਾਲਾ ਸਮੇਤ ਦਰਜਣਾਂ ਪਿੰਡਾਂ ਵਿੱਚ ਮਾਰਚ ਕਰਕੇ ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਦੀ ਪੋਲ ਖੋਲੀ।ਇਸ ਮੌਕੇ ਪਿੰਡਾਂ ਦੀਆਂ ਵੱਖ ਵੱਖ ਸਾਂਝੀਆਂ ਥਾਵਾਂ ਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਨੇ ਆਖਿਆ ਕਿ ਲੰਬੇ ਸਮੇਂ ਤੋ ਸਰਕਾਰੀ ਸਿਹਤ ਸਹੂਲਤਾਂ ਤੋਂ ਵਾਂਝੇ ਪਿੰਡਾਂ ਅਤੇ ਛੋਟੇ ਛੋਟੇ ਕਸਬਿਆਂ ਵਿੱਚ ਲੋਕਾਂ ਨੂੰ ਵੇਲੇ ਕੁਵੇਲੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਡਾਕਟਰਾਂ ਨੂੰ ਸੱਤਾਧਿਰ ਪਾਰਟੀ ਨੇ ਚੋਣਾਂ ਵੇਲੇ ਰਜਿਸਟਰਡ ਕਰਨ ਦਾ ਵਾਅਦਾ ਕੀਤਾ ਸੀ ਪਰ ਦੁੱਖ ਦੀ ਗੱਲ ਹੈ ਕਿ ਲਗਾਤਾਰ 9 ਸਾਲ ਤੋਂ ਵੱਧ ਸਮਾਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਹਾਕਿਮ ਧਿਰ ਨੇ ਜਥੇਬੰਦੀ ਨਾਲ ਕੀਤੇ ਵਾਅਦੇ ਨੂੰ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ ਅਤੇ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਕੰਮ ਕਰਦੇ ਡਾਕਟਰਾਂ ਨੂੰ ਬੇਵਜਾ ਪੇ੍ਰਸ਼ਾਨ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ।ਇਸ ਮੌਕੇ ਬਲਾਕ ਪ੍ਰਧਾਨ ਵੈਦ ਕਰਮ ਸਿੰਘ ਰਿਉਂਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜਥੇਬੰਦੀ ਵੱਲੋਂ ਲੋਕਾਂ ਨੂੰ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਜਾਣੂ ਕਰਵਾਉਣ ਲਈ 7 ਨਵੰਬਰ ਤੋ 14 ਨਵੰਬਰ ਤੱਕ ਦਸਤਖਤ ਮੁਹਿੰਮ ਚਲਾਈ ਜਾ ਰਹੀ ਹੈ ਜਿਸਦਾ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਉਪਰੰਤ 15 ਨਵੰਬਰ ਤੋਂ 20 ਨਵੰਬਰ ਤੱਕ ਸਮੂਹ ਹਲਕਿਆਂ ਨਾਲ ਸੰਬੰਧਿਤ ਵਿਧਾਇਕਾਂ ਦੀਆਂ ਕੋਠੀਆਂ ਦਾ ਜਥੇਬੰਦੀ ਵੱਲੋਂ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਬਲਾਕ ਸਕੱਤਰ ਡਾ.ਸੁਖਪਾਲ ਸਿੰਘ ਹਾਕਮਵਾਲਾ,ਡਾ.ਅਸ਼ੋਕ ਗਾਮੀਵਾਲਾ,ਡਾ.ਕਮਲਜੀਤ ਸਿੰਘ ਬੋਹਾ,ਡਾ.ਗਮਦੂਰ ਸ਼ੇਰਖਾਂ,ਡਾ.ਰੇਸ਼ਮਪਾਲ ਕੰਬੋਜ,ਡਾ.ਸੁਖਵੰਤ ਸਿੰਘ ਭੁੱਲਰ,ਡਾ.ਬਲਜਿੰਦਰ ਸਿੰਘ ਉੱਡਤ ਸੈਦੇਵਾਲਾ ਆਦਿ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ।

Leave a Reply

Your email address will not be published. Required fields are marked *

%d bloggers like this: