ਯੂਥ ਫੈਸਟੀਵਲ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 5 ਗੋਲਡ ਅਤੇ 9 ਸਿਲਵਰ ਮੈਡਲ ਜਿੱਤੇ

ss1

ਯੂਥ ਫੈਸਟੀਵਲ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 5 ਗੋਲਡ ਅਤੇ 9 ਸਿਲਵਰ ਮੈਡਲ ਜਿੱਤੇ

ਬਠਿੰਡਾ (ਪਰਵਿੰਦਰ ਜੀਤ ਸਿੰਘ)ਬੀਤੇ ਦਿਨੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਇੰਟਰ ਜੋਨਲ ਯੂਥ ਫੈਸਟੀਵਲ ਦਾ ਂ ਮਿਮਿਟ ਮਲੋਟ ਵਿਖੇ ਆਯੋਜਨ ਕੀਤਾ ਗਿਆ। ਇਸ ਯੂਥ ਫੈਸਟੀਵਲ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ 5 ਗੋਲਡ ਮੈਡਲ ਅਤੇ 9 ਸਿਲਵਰ ਮੈਡਲ ਜਿੱਤੇ ਹਨ। ਇਹਨਾਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸਭਨਾਂ ਨੇ ਭਰਪੂਰ ਸਲਾਘਾ ਕੀਤੀ । ਦੱਸਣਯੋਗ ਹੈ ਕਿ ਇਸ ਇੰਟਰ ਜੋਨਲ ਯੂਥ ਫੈਸਟੀਵਲ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ 12 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ ।

         ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਗਰੁੱਪ ਸ਼ਬਦ, ਕੁਇਜ਼, ਏਲੋਕੇਸ਼ਨ, ਡੀਬੇਟ ਅਤੇ ਕਾਰਟੂਨਿੰਗ ਦੇ ਮੁਕਾਬਲੇ ਵਿੱਚ ਸ਼ਾਨਦਾਰ ਪੇਸ਼ਕਾਰੀ ਕਰਕੇ ਗੋਲਡ ਮੈਡਲ ਹਾਸਲ ਕੀਤੇ। ਇਸ ਤੋਂ ਇਲਾਵਾ ਵਾਰ ਗਾਇਨ, ਗਰੁੱਪ ਸਾਂਗ ਵੈਸਟਰਨ, ਭੰਗੜਾ, ਰੰਗੋਲੀ , ਮਹਿੰਦੀ, ਕਲੇਅ ਮਾਡਲਿੰਗ, ਮਿਮਿਕਰੀ, ਇੰਸਟਾਲੇਸ਼ਨ ਅਤੇ ਲੇਖ ਲਿਖਣ ਆਦਿ ਦੇ ਮੁਕਾਬਲਿਆਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਦੂਜੀ ਪੁਜੀਸ਼ਨ ਹਾਸਲ ਕਰਕੇ ਸਿਲਵਰ ਮੈਡਲ ਜਿੱਤੇ ਹਨ। ਇਸ ਦੇ ਨਾਲ ਹੀ ਪੰਜਾਬੀ ਲੋਕ ਨਾਚ ‘ਗਿੱਧਾ’ ਦੇ ਮੁਕਾਬਲੇ ਵਿੱਚ ਵੀ ਇਸ ਕਾਲਜ ਦੀ ਟੀਮ ਨੂੰ ਹੌਸਲਾ ਵਧਾਊ ਇਨਾਮ ਮਿਲਿਆ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਇਸ ਕਾਲਜ ਤੋਂ ਕਲਾਸੀਕਲ ਡਾਂਸ ਦੀ ਟੀਮ ਨੂੰ ਅੱਗੇ ਇੰਟਰ ਯੂਨੀਵਰਸਿਟੀ ਯੂਥ ਫੈਸਟੀਵਲ ਲਈ ਚੁਣਿਆ ਗਿਆ ਹੈ।

      ਸੰਸਥਾ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ ਮਨੀਸ਼ ਗੋਇਲ ਨੇ ਇਸ ਯੂਥ ਫੈਸਟੀਵਲ ਵਿੱਚ ਜਿੱਤਾਂ ਹਾਸਲ ਕਰਨ ਵਾਲੇ ਅਤੇ ਭਾਗ ਲੈਣ ਵਾਲੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਸਾਰੇ ਵਿਦਿਆਰਥੀਆਂ ਦੀ ਭਰਪੂਰ ਪ੍ਰਸੰਸਾ ਕੀਤੀ।

      ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਯੂਥ ਫੈਸਟੀਵਲ ਵਿੱਚ ਸੰਸਥਾ ਦਾ ਨਾਂ ਰੋਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਖਸ਼ੀਅਤ ਉਸਾਰੀ ਲਈ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਅਜਿਹੀਆਂ ਸਹਿ-ਅਕਾਦਮਿਕ ਗਤੀਵਿਧੀਆਂ ਸਮੇਂ ਦੀ ਲੋੜ ਹੈ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ।

Share Button

Leave a Reply

Your email address will not be published. Required fields are marked *