ਰੈਡ ਕਰਾਸ ਬਠਿੰਡਾ ਨੇ ਵਿਸ਼ਵ ਖੂਨਦਾਨੀ ਦਿਵਸ ਮਨਾਇਆ

ss1

ਰੈਡ ਕਰਾਸ ਬਠਿੰਡਾ ਨੇ ਵਿਸ਼ਵ ਖੂਨਦਾਨੀ ਦਿਵਸ ਮਨਾਇਆ

ਬਠਿੰਡਾ: 15 ਜੂਨ (ਪਰਵਿੰਦਰ ਜੀਤ ਸਿੰਘ) ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਅਤੇ ਪ੍ਰੋ-ਪ੍ਰੈਸੀਡੈਂਟ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੈਡਮ ਵੀਨਸ ਗਰਗ ਜੀ ਦੀ ਰਹਿਨੁਮਾਈ ਹੇਠ ਰੈਡ ਕਰਾਸ ਭਵਨ ਵਿਖੇ ਵਿਸ਼ਵ ਖੂਨਦਾਨੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-2 ਪਿੰਡਾਂ ਤੋ 100 ਦੇ ਕਰੀਬ ਨੋਜਵਾਨਾਂ ਨੇ ਭਾਗ ਲਿਆ। ਸਮਾਗਮ ਵਿੱਚ ਮੁਖ ਮਹਿਮਾਨ ਵਜੋ ਪਹੁੰਚੇ ਸਕੱਤਰ ਰੈਡ ਕਰਾਸ ਕਰਨਲ ਵੀਰੇਦਰ ਕੁਮਾਰ (ਰਿਟਾ) ਨੇ ਨੌਜਵਾਨਾ ਨੂੰ ਖੂਨਦਾਨ ਲਹਿਰ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਖੂਨਦਾਨ ਦਿਵਸ ਦੀ ਮਹੱਤਤਾ ਦਸਦਿਆਂ ਉਹਨਾਂ ਨੇ ਕਿਹਾ ਕਿ 14 ਜੂਨ ਦਾ ਦਿਹਾੜਾ ਵਿਸ਼ਵ ਭਰ ਵਿੱਚ ਵਰਲਡ ਬਲੱਡ ਡੋਨਰਜ਼ ਡੇਅ ਦੇ ਤੋਰ ਤੇ ਮਨਾਇਆ ਜਾਂਦਾ ਹੈ। ਇਹ ਦਿਨ ਬਲੱਡ ਗਰੁੱਪਾਂ ਦੇ ਖੋਜੀ ਸਾਇੰਸਦਾਨ ਕਾਰਲ ਲੈਂਡਸਟੀਨਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਸ ਦਿਨ ਤੇ ਖੂਨਦਾਨੀਆਂ ਦਾ ਧੰਨਵਾਦ ਅਤੇ ਸਤਿਕਾਰ ਕੀਤਾ ਜਾਂਦਾ ਹੈ। ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆਂ ਨੇ ਨੋਜਵਾਨਾਂ ਨੂੰ ਰੈਡ ਕਰਾਸ ਸੰਸਥਾ ਨਾਲ ਜੁੜ ਕੇ ਖੂਨਦਾਨ ਲਹਿਰ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਖੂਨ ਦੇਣ ਨਾਲ ਸਾਡੇ ਸ਼ਰੀਰ ਨੂੰ ਕੋਈ ਫਰਕ ਨਹੀ ਪੈਦਾ ਪ੍ਰੰਤੂ 3 ਵਿਅਕਤੀਆਂ ਦੀ ਜਿੰਦਗੀ ਬਚਾਈ ਜਾ ਸਕਦੀ ਹੈ। ਫਸਟ ਏਡ ਲੈਕਚਰਾਰ ਜਗਦੀਪ ਸਿਘ ਕਪੂਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਠਿੰਡਾ ਜ਼ਿਲ੍ਹਾ ਖੂਨਦਾਨ ਦੇ ਖੇਤਰ ਵਿੱਚ ਵਿਸ਼ੇਸ਼ ਥਾਂ ਰਖਦਾ ਹੈ ਅਤੇ ਤੰਦਰੁਸਤ ਵਿਅਕਤੀਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ।

Share Button

Leave a Reply

Your email address will not be published. Required fields are marked *