Sat. Apr 20th, 2019

ਲਵਿੰਗ ਲਿਟਲ ਸਕੂਲ ਵਿਚ ਨੰਨੇ ਮੁੰਨੇ ਬੱਚਿਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਲਵਿੰਗ ਲਿਟਲ ਸਕੂਲ ਵਿਚ ਨੰਨੇ ਮੁੰਨੇ ਬੱਚਿਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਮਲੋਟ, 24 ਦਸੰਬਰ (ਆਰਤੀ ਕਮਲ) : ਸਥਾਨਕ ਲਵਿੰਗ ਲਿਟਲ ਪਲੇਵੇ ਐਂਡ ਪਪਰੇਟਰੀ ਸਕੂਲ ਵਿਖੇ ਕ੍ਰਿਸਮਸ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਰਸਮੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮੀਨਾ ਅਰੋੜਾ ਵੱਲੋਂ ਕੇਕ ਕੱਟ ਕੇ ਕੀਤੀ ਗਈ। ਇਸ ਤੋਂ ਬਾਅਦ ਸਮਾਗਮ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕੀਤੀ ਗਈ। ਸਮਾਗਮ ਦੌਰਾਨ ਵੱਖ ਵੱਖ ਵੇਸ਼ਭੂਸ਼ਾਵਾਂ ਵਿਚ ਬੱਚਿਆਂ ਵੱਲੋਂ ਸਮਾਜ ਨੂੰ ਨਵੀਂ ਸੇਧ ਦੇਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਛੋਟੇ ਛੋਟੇ ਬੱਚਿਆਂ ਦੀ ਪੇਸ਼ਕਾਰੀ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਸ਼ਾਤਾ ਕਲਾਸ ਨੇ ਬੱਚਿਆਂ ਨੂੰ ਤੋਹਫ਼ੇ ਵੰਡੇ ਅਤੇ ਕ੍ਰਿਸਮਸ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਮੀਨਾ ਅਰੋੜਾ ਨੇ ਆਪਣੇ ਸੰਬੋਧਨ ਵਿਚ ਤਿਉਹਾਰ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਵਿਸਥਾਰਪੂਰਵਕ ਦੱਸਿਆ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਦੇਣ ਦੇ ਨਾਲ ਨਾਲ ਧਾਰਮਿਕ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਹਰ ਤਿਉਹਾਰ ਬਿਨਾਂ ਕਿਸੇ ਭੇਦਭਾਵ ਦੇ ਬੜੇ ਧੂਮ ਧਾਮ ਨਾਲ ਮਨਾਉਦਾ ਹੈ ਅਤੇ ਛੋਟੇ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਦੇਸ਼ ਦੇ ਤਿਉਹਾਰਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਵਿਚ ਮੈਡਮ ਪਾਇਲ, ਸੋਨਮ, ਟੀਨਾ, ਪ੍ਰਿਆ ਆਦਿ ਨੇ ਆਪਣਾ ਅਹਿਮ ਯੋਗਦਾਨ ਦਿੱਤਾ।

Share Button

Leave a Reply

Your email address will not be published. Required fields are marked *

%d bloggers like this: