ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ

ss1

ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ

111ਸਾਦਿਕ, 15 ਅਕਤੂਬਰ (ਗੁਲਜ਼ਾਰ ਮਦੀਨਾ)-ਸਿਵਲ ਸਰਜਨ ਫਰੀਦਕੋਟ ਡਾ. ਸੰਪੂਰਨ ਸਿੰਘ ਦੇ ਦਿਸ਼ਾ ਨਿਰਦੇੇਸ਼ਾਂ ਤਹਿਤ ਪੀ.ਐਚ.ਸੀ ਜੰਡ ਸਾਹਿਬ ਅਧੀਨ ਪੈਂਦੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪਹੁੰਚਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਦੀ ਯੋਗ ਅਗਵਾਈ ਹੇਠ ਐਨ.ਪੀ.ਸੀ.ਬੀ ਪ੍ਰੋਗਰਾਮ ਅਧੀਨ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਅਪਥਾਲਮਿਕ ਅਫਸਰ ਰਾਹੁਲ ਪਥਰੀਆ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਉਨਾਂ ਦੱਸਿਆ ਕਿ ਅੱਜ ਮਰੀਜਾਂ ਦੀ ਸਕਰੀਨਿੰਗ ਕਰ ਅੱਖਾਂ ਵਿੱਚ ਚਿੱਟਾ ਮੋਤੀਆ, ਕਾਲਾ ਮੋਤੀਆ, ਪਰਦੇ ਅਤੇ ਪੁਤਲੀ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡਾ ਭੱਲਾ ਨੇ ਮਰੀਜਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕਰਨ ਦੀ ਸਲਾਹ ਦਿੱਤੀ। ਬਲਾਕ ਐਕਸਟੈਂਸ਼ਨ ਐਜੂਕੇਟਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਸਿਹਤ ਵਿਭਾਗ ਵੱਲੋਂ ਚਲਾਈਆ ਜਾ ਰਹੀਆ ਵੱਖ-ਵੱਖ ਸਿਹਤ ਸਕੀਮਾਂ ਅਤੇ ਸਹੁਲਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

Share Button

Leave a Reply

Your email address will not be published. Required fields are marked *