ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣਗੇ 10 ਨਗਰ ਕੀਰਤਨ

ss1

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣਗੇ 10 ਨਗਰ ਕੀਰਤਨ
ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ: ਗਿ:ਮੱਲ ਸਿੰਘ

ਸ਼੍ਰੀ ਅਨੰਦਪੁਰ ਸਾਹਿਬ 24 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਸਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਹਿਲਾਂ 2 ਜਨਵਰੀ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬੱਚਿਆਂ ਦਾ ਧਾਰਮਿਕ ਸਮਾਗਮ ਹੋਵੇਗਾ। ਇਸਤੋ ਬਾਅਦ 5 ਜਨਵਰੀ ਨੂੰ 10 ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਆਰੰਭ ਹੋਕੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਪਹੁੰਚਣਗੇ। ਇਸ ਉਪਰੰਤ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਕੂਲਾਂ ਦੇ ਵਿਦਿਆਰਥੀ, ਪੰਥ ਪ੍ਰਸਿੱਧ ਕੀਰਤਨੀਏ, ਕਥਾ-ਵਾਚਕ ਅਤੇ ਕਵੀ ਆਪਣੀਆਂ ਹਾਜ਼ਰੀਆਂ ਲਵਾਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੋਕੇ ਉਹਨਾਂ ਅਪੀਲ ਕੀਤੀ ਕਿ ਨਗਰ ਕੀਰਤਨਾਂ ਅਤੇ ਦੀਵਾਨਾਂ ਵਿਚ ਵੱਧ ਤੋਂ ਵੱਧ ਸੰਗਤਾਂ ਹਾਜ਼ਰੀਆਂ ਭਰਨ।

Share Button

Leave a Reply

Your email address will not be published. Required fields are marked *