ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਭਦੌੜ ਸਕੂਲ ਨੂੰ ਗੋਲਡ ਮੈਡਲ

ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਭਦੌੜ ਸਕੂਲ ਨੂੰ ਗੋਲਡ ਮੈਡਲ

vikrant-bansal-1ਭਦੌੜ 12 ਅਕਤੂਬਰ (ਵਿਕਰਾਂਤ ਬਾਂਸਲ) ਸਿੱਖਿਆ ਵਿਭਾਗ ਪੰਜਾਬ ਵੱਲੋਂ ਜਲੰਧਰ ਵਿਖੇ ਕਰਵਾਏ ਜਾ ਰਹੇ ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਅੰਡਰ 14 ਵਰਗ ਵਿਚ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਲੜਕੇ ਭਦੌੜ ਦੇ ਕੁਲਵਿੰਦਰ ਨਾਥ ਨੇ 38 ਕਿਲੋ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਸਕੂਲ ਦੇ ਪ੍ਰਿੰਸੀਪਲ ਮੈਡਮ ਇਕਬਾਲ ਕੌਰ ਨੇ ਸਕੂਲ ਦੀ ਸਮੁਚੀ ਟੀਮ ਨੂੰ ਵਧਾਈ ਦਿੱਤੀ ਚਾਰ ਹੋਰ ਵਿਦਿਆਰਥੀਆਂ ਨੇ ਵੱਖ ਵੱਖ ਭਾਰ ਵਰਗ ਵਿਚ ਵਧੀਆ ਪ੍ਰਦਰਸ਼ਨ ਕੀਤਾ ਇਸ ਮੌਕੇ ਪ੍ਰਬੰਧਕ ਸਕੱਤਰ ਪਰਦੀਪ ਸਿੰਘ ਅਤੇ ਜੋਨਲ ਸਕੱਤਰ ਸੁਰਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਕੁਸ਼ਤੀ ਕੋਚ ਜਗਜੀਵਨ ਸਿੰਘ ਅਤੇ ਰਾਜ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ ਇਸ ਮੌਕੇ ਮੈਡਮ ਕੁਸਮ ਲਤਾ, ਨੀਤੂ ਬਾਲਾ, ਜਪਨਾਮ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ, ਗੁਰਚਰਨ ਪੰਮੀ, ਲਛਮਣ ਸਿੰਘ, ਕਿਰਨਦੀਪ ਕੌਰ, ਮੀਨੂ ਬੇਗਮ ,ਗਗਨਦੀਪ ਸਿੰਘ, ਜਸਵਿੰਦਰ ਸਿੰਘ, ਮਿਥੁਨ ਮਹਿਰਾ ,ਜਸਵਿੰਦਰ ਕੌਰ ਅਤੇ ਮਹਿੰਦਰਪਾਲ ਸਿੰਘ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: