ਸਰਕਾਰੀ ਕੰਨਿਆ ਸਕੂਲ ਭਦੌੜ ‘ਚ ਭਾਰਤੀ ਸੰਵਿਧਾਨ ਪ੍ਰਤੀ ਸਹੁੰ ਚੁਕਾਈ

ss1

ਸਰਕਾਰੀ ਕੰਨਿਆ ਸਕੂਲ ਭਦੌੜ ‘ਚ ਭਾਰਤੀ ਸੰਵਿਧਾਨ ਪ੍ਰਤੀ ਸਹੁੰ ਚੁਕਾਈ

vikrant-bansalਭਦੌੜ 26 ਨਵੰਬਰ (ਵਿਕਰਾਂਤ ਬਾਂਸਲ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡੀ ਸਕੂਲ ਭਦੌੜ ਵਿਖੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਅਗਵਾਈ ਹੇਠ ਸ਼ਨਿੱਚਰਵਾਰ 26 ਨਵੰਬਰ ਨੂੰ ਬਤੌਰ ਸੰਵਿਧਾਨ ਦਿਵਸ ਦੇ ਤੌਰ ਤੇ ਮਨਾਇਆ ਗਿਆ ਇਸ ਮੌਕੇ ਲੈਕ. ਵਸੁੰਧਰਾ, ਮੈਡਮ ਸਰੋਜ, ਸਰਬਜੀਤ ਕੌਰ ਨੇ ਵਿਦਿਆਰਥਣਾਂ ਨੂੰ ਦੱਸਿਆ ਕਿ ਭਾਰਤੀ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਸਮਾਜਿਕ ਦਸਤਾਵੇਜ ਹੈ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਇਹ ਲਾਗੂ ਹੋਇਆ ਉਨਾਂ ਅੱਗੇ ਦੱਸਿਆ ਕਿ ਸੰਵਿਧਾਨ ਨੂੰ ਤਿਆਰ ਕਰਨ ਲਈ ਦੋ ਸਾਲ 18 ਦਿਨ ਦਾ ਸਮਾਂ ਲੱਗਿਆ ਅਤੇ ਸੰਵਿਧਾਨ ਨੂੰ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਗਈ, ਜਿਸ ਦੇ ਚੇਅਰਮੈਨ ਡਾਂ ਭੀਮ ਰਾਓ ਅੰਬੇਦਕਰ ਸਨ ਸਕੂਲ ਪ੍ਰਿੰਸੀਪਲ ਸੁਖਪਾਲ ਕੌਰ ਨੇ ਦੱਸਿਆ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ ਅਖੀਰ ‘ਚ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪ੍ਰਤੀ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਸਹੁੰ ਵੀ ਚੁਕਾਈ ਗਈ

Share Button

Leave a Reply

Your email address will not be published. Required fields are marked *