ਸਰਕਾਰੀ ਸਕੂਲ ਲੋਧੀਪੁਰ ਵਿਖੇ ਲਗਾਇਆ ਗਿਆ ਸਿਹਤ ਜਾਗਰੂਕਤਾ ਕੈਂਪ

ਸਰਕਾਰੀ ਸਕੂਲ ਲੋਧੀਪੁਰ ਵਿਖੇ ਲਗਾਇਆ ਗਿਆ ਸਿਹਤ ਜਾਗਰੂਕਤਾ ਕੈਂਪ

ਜੇਕਰ ਕਿਸੇ ਵਿਅੱਕਤੀ ਨੂੰ ਦੋ ਹਫਤਿਆਂ ਤੋਂ ਜਿਆਦਾ ਖਾਂਸੀ ਆਉਂਦੀ ਹੋਵੇ ਤਾਂ ਉਸਨੂ ਸਿਵਲ ਹਸਪਤਾਲ ਵਿਖੇ ਆਪਣੀ ਬਲਗਮ ਦੀ ਜਾਂਚ ਕਰਵਾਉਣੀ ਚਾਹੀਦੀ ਹੈ: ਸੁਰਜੀਤ ਸਿੰਘ

tbਸ਼੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਐਸ ਐਚ ਓ ਡਾ:ਬਵਲਬੀਰ ਕੁਮਾਰ ਦੀ ਅਗਵਾਈ ਵਿਚ ਅੱਜ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਲੋਧੀਪੁਰ ਵਿਖੇ ਟੀ ਬੀ ਦੀ ਬੀਮਾਰੀ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਸੀਨੀਅਰ ਟ੍ਰੀਟਮੈਂਟ ਸੁਪਰਵਾਈਜ਼ਰ ਨੇ ਟੀ ਬੀ ਦੀ ਬੀਮਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਟੀ ਬੀ ਦੀ ਬੀਮਾਰੀ ਹੋਣ ਤੇ ਮਰੀਜ਼ ਨੂੰ ਘਬਰਾਉਣਾ ਨਹੀਂ ਚਾਹੀਦਾ। ਕਿਉਂਕਿ ਇਸਦਾ ਇਲਾਜ ਡਾਟਸ ਪ੍ਰਣਾਲੀ ਦੁਆਰਾਂ ਸਾਰੇ ਹੀ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਟੀ ਬੀ ਦੇ ਮਰੀਜ਼ ਨੂੰ ਆਪਣਾ ਮੂੰਹ ਢੱਕਕੇ ਰੱਖਣਾ ਚਾਹੀਦਾ ਹੈ, ਥਾਂ ਥਾਂ ਤੇ ਥੁੱਕਣਾ ਨਹੀਂ ਚਾਹੀਦਾ ਅਤੇ ਆਪਣਾ ਦਵਾਈ ਦਾ ਪੂਰਾ ਕੋਰਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਟੀ ਬੀ ਵਧੇਰੇ ਜਾਣਕਾਰੀ ਲਈ 1800-11-6666 ਦੇ ਨੰਬਰ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਉਹਨਾਂ ਬੱਚਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅੱਕਤੀ ਨੂੰ ਦੋ ਹਫਤਿਆਂ ਤੋਂ ਜਿਆਦਾ ਖਾਂਸੀ ਆਉਂਦੀ ਹੋਵੇ ਤਾਂ ਉਸਨੂ ਸਿਵਲ ਹਸਪਤਾਲ ਵਿਖੇ ਆਪਣੀ ਬਲਗਮ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਚਰਨ ਕੌਰ, ਜਸਵੀਰ ਕੌਰ, ਬਲਬੀਰ ਕੌਰ, ਸਵਰਨ ਕੌਰ, ਵਿਜੇ ਕੁਮਾਰੀ, ਗੁਰਜੀਤ ਕੌਰ, ਹਰਪ੍ਰੀਤ ਕੌਰ, ਰਜਿੰਦਰ ਕੌਰ, ਹਰਪ੍ਰੀਤ ਸਿੰਘ, ਹਰਵਿੰਦਰ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: