ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

ss1

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

18malout03ਮਲੋਟ, 18 ਅਕਤੂਬਰ (ਆਰਤੀ ਕਮਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਗਏ । ਇਸ ਮੌਕੇ ਪਿੰਡ ਦੀ ਸਰਪੰਚ ਮੈਡਮ ਨਵਜੀਤ ਕੌਰ, ਮੈਂਬਰ ਜਗਦੀਸ਼ ਸਿੰਘ, ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਨਛੱਤਰ ਸਿੰਘ, ਐਸਐਮਸੀ ਵਿਦਿਅਕ ਮਾਹਿਰ ਪਰਮਜੀਤ ਕੌਰ, ਮੈਂਬਰ ਬਲਕਾਰ ਸਿੰਘ, ਰਣਬੀਰ ਸਿੰਘ, ਗੁਰਮੀਤ ਸਿੰਘ ਅਤੇ ਗੱਜਣ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ । ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਪ੍ਰਿੰਸੀਪਲ ਸੰਤ ਰਾਮ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਇਸ ਉਦਮ ਦੀ ਸ਼ਲਾਘਾ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ ਵੱਖ ਸਕੀਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਮਤਲਬ ਵਿਦਿਆਰਥੀਆਂ ਨੂੰ ਵਧੀਆ ਵਿਦਿਅਕ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਉਚ ਵਿਦਿਆ ਪ੍ਰਾਪਤ ਕਰਕੇ ਜਿਥੇ ਆਪਣੇ ਲਈ ਇਕ ਚੰਗਾ ਰੁਜਗਾਰ ਪੈਦਾ ਕਰ ਸਕਣ ਉਥੇ ਨਾਲ ਹੀ ਦੇਸ਼ ਦੇ ਇਕ ਚੰਗੇ ਨਾਗਰਿਕ ਬਣ ਸਕਣ । ਇਸ ਮੌਕੇ ਉਹਨਾਂ ਸਰਪੰਚ ਤੇ ਹੋਰ ਪੁੱਜੇ ਪਤਵੰਤਿਆਂ ਨੂੰ ਸਕੂਲ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ ਅਤੇ ਇਹਨਾਂ ਮੁਸ਼ਕਲਾਂ ਦੇ ਹੱਲ ਲਈ ਪਿੰਡ ਦੀ ਪੰਚਾਇਤ ਤੇ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ । ਸਾਈਕਲ ਵੰਡਣ ਤੋਂ ਪਹਿਲਾਂ ਸਕੂਲ ਵਿਖੇ ਰੱਖੇ ਇਕ ਸਾਦੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਕਵਿਤਾਵਾਂ, ਗੀਤ ਤੇ ਸਕਿੱਟ ਸਮੇਤ ਹੋਰ ਕਈ ਪ੍ਰਕਾਰ ਦੀਆਂ ਵੰਨਗੀਆਂ ਪੇਸ਼ ਕੀਤੀਆਂ । ਅੰਤ ਵਿਚ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਦੇ ਹੋਈ ਆਗੂ ਜਗਦੀਸ਼ ਸਿੰਘ ਤੇ ਹੋਰ ਪਤਵੰਤਿਆਂ ਨੇ ਇਸ ਨੂੰ ਮੁੱਖ ਮੰਤਰੀ ਬਾਦਲ ਦੀ ਉੱਚੀ ਸੁੱਚੀ ਪੰਜਾਬੀਆਂ ਦੀ ਸੇਵਾ ਭਾਵਨਾ ਦੱਸਦਿਆਂ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਵੀ ਸਾਈਕਲ ਪ੍ਰਾਪਤ ਕਰਕੇ ਖੁਸ਼ੀ ਵਿਚ ਫੂਲੀਆਂ ਨਹੀ ਸਮਾ ਰਹੀਆਂ ਸਨ।

Share Button

Leave a Reply

Your email address will not be published. Required fields are marked *