ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਸਾਹਨੇਵਾਲ ਹਲਕੇ ਵਿੱਚ ਦੋ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਇੱਕ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ss1

ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਸਾਹਨੇਵਾਲ ਹਲਕੇ ਵਿੱਚ ਦੋ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਇੱਕ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੁਧਿਆਣਾ (ਪ੍ਰੀਤੀ ਸ਼ਰਮਾ) ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ ਪੰਜਾਬ ਨੇ ਅੱਜ ਸਾਹਨੇਵਾਲ ਹਲਕੇ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤੇ ਹੋਣ ਵਾਲੇ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਸ੍ਰ. ਢਿੱਲੋਂ ਨੇ ਅੱਜ ਪਿੰਡ ਜੰਡਿਆਲੀ ਵਿੱਚ 1.26 ਕਰੋੜ ਦੀ ਲਾਗਤ ਤਿਆਰ ਹੋਏ ਵਾਟਰ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਵਿੱਚ 10 ਕਿਲੋਮੀਟਰ ਲੰਬੀ ਪਾਈਪ ਲਾਈਨ ਪਾ ਕੇ 786 ਘਰਾਂ ਨੂੰ ਕੁਨੈਕਸ਼ਨ ਦਿੱਤੇ ਗਏ। ਇਸੇ ਤਰਾਂ ਪਿੰਡ ਦਸ਼ਮੇਸ਼ ਕਲਾਂ ਵਿੱਚ ਵੀ 75 ਲੱਖ ਦੀ ਲਾਗਤ ਵਾਲੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਵਿੱਚ 7 ਕਿਲੋਮੀਟਰ ਲੰਬੀ ਪਾਈਪ ਲਾਈਨ ਪਾ ਕੇ 600 ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਜਾਣਗੇੇ, ਇਹ ਪ੍ਰੋਜੈਕਟ ਦਸੰਬਰ,2016 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਸ੍ਰ. ਢਿੱਲੋਂ ਵੱਲੋਂ ਪਿੰਡ ਮੰਗਲੀ ਨੀਚੇ ਵਿੱਖੇ 1 ਕਰੋੜ ਵਾਲੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਇਸ ਵਿੱਚ 9 ਕਿਲੋਮੀਟਰ ਲੰਬੀ ਪਾਈਪ ਲਾਈਨ ਪੈਣੀ ਹੈ ਅਤੇ 332 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਇਹ ਪ੍ਰੋਜੈਕਟ ਫਰਵਰੀ,2017 ਤੱਕ ਮੁਕੰਮਲ ਹੋ ਜਾਵੇਗਾ। ਸ੍ਰ. ਢਿੱਲੋਂ ਨੇ ਦੱਸਿਆ ਕਿ ਸਾਹਨੇਵਾਲ ਹਲਕੇ ਵਿੱਚ ਪਿਛਲੇ ਇੱਕ ਸਾਲ ਦੌਰਾਨ 44 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਅਰੰਭੇ ਗਏ ਸਨ, ਇਹਨਾਂ ਵਿੱਚ 12 ਸਕੀਮਾ ਵਾਟਰ ਸਪਲਾਈ ਦੀਆਂ ਸਨ, ਜਿਸ ‘ਤੇ 10 ਕਰੋੜ ਦੀ ਲਾਗਤ ਆਵੇਗੀ ਅਤੇ ਸੀਵਰੇਜ਼ ਸਕੀਮ ਅਧੀਨ ਮਿਹਰਬਾਨ ਏਰੀਏ ਵਿੱਚ 21 ਕਰੋੜ, 4 ਹਜ਼ਾਰ ਪਖ਼ਾਨੇ ਬਨਾਉਣ ‘ਤੇ 6 ਕਰੋੜ, ਪਿੰਡ ਵਿੱਚ ਆਰ.ਓ.ਸਿਸਟਮ ‘ਤੇ 4.38 ਕਰੋੜ ਅਤੇ ਵੱਖ-ਵੱਖ 37 ਪਿੰਡਾਂ ਵਿੱਚ 2 ਕਰੋੜ ਦੀ ਲਾਗਤ ਨਾਲ ਵਾਟਰ ਸਪਲਾਈ ਦੇ ਪ੍ਰੋਜੈਕਟਰ ਅਰੰਭੇ ਗਏ ਹਨ। ਸਿੰਚਾਈ ਮੰਤਰੀ ਨੇ ਦੱਸਿਆ ਕਿ ਇਹਨਾਂ ਵਿਕਾਸ ਕਾਰਜ਼ਾਂ ਦੇ ਪੂਰਾ ਹੋਣ ‘ਤੇ ਇਲਾਕਾ ਵਾਸੀਆਂ ਦੀ ਕਈ ਸਾਲਾਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਹਨਾਂ ਦੱਸਿਆ ਕਿ ਸਾਹਨੇਵਾਲ ਹਲਕੇ ਦੇ ਸਾਰੇ ਵਸਨੀਕਾਂ ਨੂੰ ਸਾਫ-ਪੀਣ ਵਾਲਾ ਪਾਣੀ, ਸੜਕਾਂ, ਸੀਵਰੇਜ਼, ਅਤੇ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸੜਕਾਂ ਉਪਰ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਇਸ ਤੋਂ ਇਲਾਵਾ ਸਤਲੁਜ ਦਰਿਆ ਉਪਰ ਮੱਤੇਵਾੜਾ ਤੋਂ ਰਾਹੋਂ ਨੂੰ ਆਪਸ ਵਿੱਚ ਜੋੜਨ ਲਈ ਪੁਲ ਦਾ ਨਿਰਮਾਣ ਕੀਤਾ ਗਿਆ ਹੈ। ਇਸ ਪੁਲ ਦੇ ਸ਼ੁਰੂ ਹੋ ਜਾਣ ਨਾਲ ਇਲਾਕੇ ਦੇ ਵਸਨੀਕਾਂ, ਇੰਡਸਟਰੀ ਅਤੇ ਲੁਧਿਆਣਾ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਇਆ ਹੈ।ਇਸ ਮੌਕੇ ‘ਤੇ ਇਲਾਕਾ ਵਾਸੀਆਂ ਨੇ ਮੰਤਰੀ ਦਾ ਭਾਰੀ ਉਤਸ਼ਾਹ ਨਾਲ ਵਿਕਾਸ ਕੰਮ ਮੰਨਜੂਰ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉੁਹਨਾਂ ਨਾਲ ਸ੍ਰੀ ਜਸਵਿੰਦਰ ਸਿੰਘ ਚਾਹਲ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ, ਸ੍ਰ. ਰਛਪਾਲ ਸਿੰਘ ਪੀ.ਏ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *