ਸ਼ਾਂਤੀ ਤੇ ਵਿਕਾਸ ਨੂੰ ਸਮਰਪਿਤ ਮਾਡਲ ਪ੍ਰਦਰਸ਼ਨੀ ਲਗਾਈ

ss1

ਸ਼ਾਂਤੀ ਤੇ ਵਿਕਾਸ ਨੂੰ ਸਮਰਪਿਤ ਮਾਡਲ ਪ੍ਰਦਰਸ਼ਨੀ ਲਗਾਈ
ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਦਿੱਤਾ ਵਿਸ਼ਵ ਸ਼ਾਂਤੀ ਦਾ ਸੰਦੇਸ਼

25-november3ਗੜਸ਼ੰਕਰ (ਅਸ਼ਵਨੀ ਸ਼ਰਮਾ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜਸ਼ੰਕਰ ਵਿੱਚ ਵਿਸ਼ਵ ਸ਼ਾਂਤੀ ਤੇ ਵਿਕਾਸ ਨੂੰ ਸਮਰਪਿਤ ਇਕ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ‘ਤੇ ਆਧਾਰਿਤ ਮਾਡਲ ਬਣਾ ਕੇ ਪ੍ਰਦਰਸ਼ਿਤ ਕੀਤੇ। ਪ੍ਰਦਰਸ਼ਨੀ ਦੌਰਾਨ ਸਕੂਲ ਡਾਇਰੈਕਟਰ ਸੁਖਦੇਵ ਸਿੰਘ ਤੇ ਪ੍ਰਿੰਸੀਪਲ ਸ਼ੈਲੀ ਭੱਲਾ ਨੂੰ ਵਿਦਿਆਰਥੀਆਂ ਨੇ ਦੱਸਿਆ ਕਿ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦੇਣਾ ਹੈ। ਮਨੁੱਖ ਨੇ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੁਦਰਤੀ ਸਾਧਨਾਂ ਦਾ ਦੁਰ-ਉਪਯੋਗ ਕਰਨਾ ਸ਼ੁਰੂ ਕਰ ਦਿੱਤਾ ਹੈ। ਧਰਤੀ ‘ਤੇ ਜੰਗਲ ਖਤਮ ਹੁੰਦੇ ਜਾ ਰਹੇ ਹਨ, ਪਾਣੀ ਦੇ ਸਰੋਤ ਪ੍ਰਦੂਸ਼ਿਤ ਹੋ ਰਹੇ ਹਨ। ਇਸ ਤੋਂ ਇਲਾਵਾ ਹਥਿਆਰਾਂ ਦੀ ਦੌੜ ਨੇ ਧਰਤੀ ਨੂੰ ਇਕ ਬਾਰੂਦ ਦਾ ਗੋਲਾ ਬਣਾ ਦਿੱਤਾ ਹੈ। ਦੁਨੀਆਂ ਵਿੱਚ ਭੈਅ ਤੇ ਅਸ਼ਾਂਤੀ ਦਾ ਵਾਤਾਵਰਣ ਪੈਦਾ ਹੋ ਰਿਹਾ ਹੈ ਅਤੇ ਸੁਰੱਖਿਆ ਦੀ ਭਾਵਨਾ ਖਤਮ ਹੁੰਦੀ ਜਾ ਰਹੀ ਹੈ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਕੁਦਰਤ ਨੂੰ ਬਚਾਉਣ ਤੇ ਪੈਦਾ ਹੋ ਰਹੀ ਅਸੁਰੱਖਿਆ ਦੀ ਭਾਵਨਾ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ। ਇਸ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਅਧਿਆਪਕ ਗੁਰਵਿੰਦਰ ਸਿੰਘ, ਅਧਿਆਪਿਕਾ ਕਵਿਤਾ ਠਾਕੁਰ, ਰਮਨਦੀਪ ਕੌਰ ਤੇ ਨੇਹਾ ਰਾਣਾ ਨੇ ਖਾਸ ਯੋਗਦਾਨ ਦਿੱਤਾ।

Share Button

Leave a Reply

Your email address will not be published. Required fields are marked *