ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ 30 ਨੂੰ

ss1

ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ 30 ਨੂੰ
ਪੰਥ ਪ੍ਰਸਿੱਧ ਰਾਗੀ ਜੱਥਿਆਂ ਵਲੋਂ ਸੰਗਤਾਂ ਨੂੰ ਕੀਤਾ ਜਾਵੇਗਾ ਨਿਹਾਲ

cheenuਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੀ ਅਨੰਦਪੁਰ ਸਾਹਿਬ ਵੈਲਫੇਅਰ ਕਂੌਂਸਲ ਵਲੌਂ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ ਸਾਹਿਬ ਦੀ ਛੱਤਰ ਛਾਇਆ ਹੇਠ ਮਹੀਨਾਵਾਰੀ ਮਹਾਨ ਗੁਰਮਤਿ ਸਮਾਗਮ ਮਿਤੀ 30 ਨਵੰਬਰ ਦਿਨ ਬੁੱਧਵਾਰ ਨੂੰ ਸ਼ਾਮ 6.30ਵਜੇ ਤੋ ਰਾਤ 9:30 ਵਜੇ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਆਗੂਆਂ ਨੇ ਦੱਸਿਆ ਕਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਤਖਤ ਸ਼੍ਰੀ ਕੇਸਗੜ ਸਾਹਿਬ ਅਤੇ ਭਾਈ ਅਰਵਿੰਦਰ ਸਿੰਘ ਨੂਰ ਲੁਧਿਆਣੇ ਵਾਲੇ ਸੰਗਤਾ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰਨਗੇ। ਇਹਨਾਂ ਤੋਂ ਇਲਾਵਾ ਪੰਥ ਦੀਆਂ ਸਿਰਮੋਰ ਸ਼ਖਸ਼ੀਅਤਂਾ ਵੀ ਸਮਾਗਮ ਵਿਚ ਹਾਜ਼ਰੀਆਂ ਭਰਨਗੀਆਂ। ਉਹਨਾਂ ਨੇ ਇਲਾਕੇ ਦੀਆਂ ਸੰਗਤਾ ਨੂੰ ਬੇਨਤੀ ਕੀਤੀ ਕਿ ਵੱਧ ਤੋ ਵੱਧ ਸੰਗਤਾਂ ਸਮਾਗਮ ਵਿੱਚ ਹਾਜਰੀ ਭਰ ਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰਨ। ਇਸ ਮੋਕੇ ਕੌਂਸਲ ਆਗੂ ਇੰਦਰਜੀਤ ਸਿੰਘ ਅਰੌੜਾ, ਦਵਿੰਦਰ ਸਿੰਘ ਰਾਣਾ, ਨਵਜੀਤ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਗੁਰਕੀਰਤ ਸਿੰਘ, ਇਕਬਾਲ ਸਿੰਘ ਰਾਜੂ, ਅਮਨਦੀਪ ਸਿੰਘ ਤੇ ਹੋਰ ਮੈਂਬਰ ਹਾਜਰ ਸਨ।

Share Button

Leave a Reply

Your email address will not be published. Required fields are marked *