ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਧਾਰਮਿਕ ਅਤੇ ਇਤਿਹਾਸਕ ਟਰਿਪ ਦਾ ਆਯੋਜਨ

ss1

ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਧਾਰਮਿਕ ਅਤੇ ਇਤਿਹਾਸਕ ਟਰਿਪ ਦਾ ਆਯੋਜਨ

ਅੰਮ੍ਰਿਤਸਰ 12 ਦਸੰਬਰ (ਜਗਜੀਤ ਸਿੰਘ ਖਾਲਸਾ) ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ, ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆ ਹੋਇਆ, ਅੰਮ੍ਰਿਤਸਰ ਜਿਲ੍ਹੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦਾ ਇਕ ਦਿਨਾਂ ਦਾਰਸ਼ਨਿਕ ਟਰਿਪ ਆਯੋਜਿਤ ਕੀਤਾ ਗਿਆ।ਸਕੂਲ ਵੱਲੋਂ ਆਯੋਜਿਤ ਕੀਤੇ ਗਏ ਇਸ ਟਰਿਪ ਨੂੰ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਿਡਾਨਾ ਇੰਟਰਨੈਸ਼ਨਲ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਦਾ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਇਤਿਹਾਸਕ ਘਟਨਾਵਾਂ ਨਾਲ ਜਾਣੂ ਕਰਵਾਉਂਦਾ ਆ ਰਿਹਾ ਹੈ।ਇਸ ਸੋਚ ਨੂੰ ਮੁੱਖ ਰੱਖਦਿਆ ਹੋਇਆ ਸਿਡਾਨਾ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਵਾਰ ਮੈਮੋਰੀਅਲ ਅੰਮ੍ਰਿਤਸਰ ਦੇ ਦਰਸ਼ਨ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਇਹਨਾਂ ਸਥਾਨਾਂ ਦੇ ਇਤਿਹਾਸ ਅਤੇ ਮਹਤੱਵਤਾ ਨਾਲ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸਟਾਫ ਦੁਆਰਾ ਦਿੱੱਤੀ ਗਈ ਜਾਣਕਾਰੀ ਨੂੰ ਬੜੇ ਧਿਆਨ ਨਾਲ ਸੁਣਿਆ। ਟਰਿਪ ਦੇ ਦੌਰਾਨ ਸਕੂਲ ਵੱਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਐੱਮ. ਡੀ. ਡਾ. ਜੀਵਨ ਜੋਤੀ ਸਿਡਾਨਾ ਦੇ ਦਿਸ਼ਾ ਨਿਰਦੇਸ਼ ਹੇਠ ਸਕੂਲ ਦੇ ਪ੍ਰਿੰਸੀਪਲ ਸ੍ਰੀ. ਸ਼ੁਸ਼ੀਲ ਕੁਮਾਰ ਜੀ ਨੇ ਦੱਸਿਆ ਕਿ ਇਹ ਟਰਿਪ ਦਾ ਉਦੇਸ਼ ਇਸ ਆਧੁਨਿਕ ਤਕਨੀਕੀ ਯੁੱਗ ਦੇ ਵਿੱਚ ਵੀ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਧਾਰਮਿਕਤਾ ਨਾਲ ਜੋੜਨਾ ਹੈ ਅਤੇ ਸਕੂਲ ਇਸੇ ਤਰ੍ਹਾਂ ਹੀ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਟਰਿਪ ਭਵਿੱਖ ਵਿੱਚ ਵੀ ਆਯੋਜਿਤ ਕਰਵਾਉਂਦਾ ਰਹੇਗਾ। ਇਸ ਟਰਿਪ ਵਿੱਚ ਮੈਡਮ ਵਿਸ਼ਵਪ੍ਰੀਤ ਕੌਰ, ਹਰਨੀਤ ਕੌਰ, ਜਸਵਿੰਦਰ ਕੌਰ, ਨਿਧੀ ਸ਼ਰਮਾ, ਰਜਿੰਦਰ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ ਅਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *