ਸਿਹਤ ਕੇਂਦਰ ਕੌਲੀ ਵੱਲੋਂ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਕੈਂਪ ਵਿੱਚ 143 ਗਰਭਵਤੀ ਔਰਤਾਂ ਦਾ ਚੈਕਅੱਪ

ss1

ਸਿਹਤ ਕੇਂਦਰ ਕੌਲੀ ਵੱਲੋਂ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਕੈਂਪ ਵਿੱਚ 143 ਗਰਭਵਤੀ ਔਰਤਾਂ ਦਾ ਚੈਕਅੱਪ
ਗਰਭਵਤੀ ਔਰਤਾਂ ਸਮੇਂ-ਸਮੇਂ ਤੇ ਡਾਕਟਰੀ ਜਾਂਚ ਦੇ ਨਾਲ ਵਧੀਆ ਖੁਰਾਕ ਵੱਲ ਧਿਆਨ ਦੇਣ-ਸਰਬਜੀਤ ਸਿੰਘ

photo 2
ਰਾਜਪੁਰਾ, 9 ਅਗਸਤ (ਐਚ.ਐਸ.ਸੈਣੀ)-ਸਿਵਲ ਸਰਜਨ ਪਟਿਆਲਾ ਡਾ: ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਮੁੱਢਲਾ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਦੀਆਂ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਕੈਂਪ ਲਗਾ ਕੇ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਅਤੇ ਲੈਬਾਰਟਰੀ ਟੈਸਟ ਕੀਤੇ ਗਏ।
ਇਸ ਅਭਿਆਨ ਤਹਿਤ ਅੱਜ ਡਾ: ਅੰਜਨਾ ਗੁਪਤਾ ਐਸ.ਐਮ.ਓ ਕੌਲੀ ਵੱਲੋਂ ਸਿਹਤ ਕੇਂਦਰ ਗੱਜੂਮਾਜਰਾ ਵਿੱਚ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕੀਤੀ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਮਹੀਨੇ ਦੇ ਹਰੇਕ 9ਵੇਂ ਦਿਨ ਸਿਹਤ ਕੇਂਦਰਾਂ ਵਿੱਚ ਬਣਾਈਆਂ ਗਈਆਂ ਟੀਮਾਂ ਵੱਲੋਂ ਜਿਆਦਾ ਖਤਰੇ ਦੇ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਦੇ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ।
ਇਸ ਤਰਾ ਸਰਬਜੀਤ ਸਿੰਘ ਬੀ.ਈ.ਈ ਕਮ ਨੋਡਲ ਅਫਸਰ ਨੇ ਦੱਸਿਆ ਕਿ ਅੱਜ ਬਲਾਕ ਕੌਲੀ ਸਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਹਸਨਪੁਰ, ਗੱਜੂਮਾਜਰਾ, ਕੱਲਰਭੈਣੀ ਅਤੇ ਕਲਿਆਣ ਵਿੱਚ 143 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਲੈਬਾਰਟਰੀ ਟੈਸਟ ਕੀਤੇ ਗਏ। ਕੈਂਪ ਦੌਰਾਨ ਗਰਭਵਤੀ ਮਾਵਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ , ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਗਿਆ। ਇਸ ਤੋਂ ਇਲਾਵਾ ਔਰਤਾਂ ਨੂੰ ਸਮੇਂ-ਸਮੇਂ ਤੇ ਆਪਣੀ ਡਾਕਟਰੀ ਜਾਂਚ ਅਤੇ ਜਿਆਦਾ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਨੂੰ ਜਣੇਪੇ ਸਮੇਂ ਜ਼ਿਲਾ ਪੱਧਰੀ ਹਸਪਤਾਲ ਵਿੱਚ ਕਰਵਾਉਣ ਲਈ ਕਿਹਾ ਗਿਆ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਤੰਦਰੁਸਤ ਰਹਿ ਸਕਣ। ਇਸ ਮੌਕੇ ਡਾ: ਸੁਮਨਦੀਪ ਏ.ਐਮ.ਓ, ਡਾ: ਸਾਜਿਦ ਅਹਿਮਦ, ਪਰਮਜੀਤ ਸਿੰਘ ਲੈਬਾਰਟਰੀ ਤਕਨੀਸ਼ੀਅਨ, ਮਧੂ ਅਤੇ ਗੁਰਪ੍ਰੀਤ ਕੌਰ ਦੋਵੇ ਸਟਾਫ ਨਰਸ ਸਮੇਤ ਨੇੜਲੇ ਪਿੰਡਾਂ ਦੀਆਂ ਆਸ਼ਾ ਹਾਜਰ ਸਨ।

Share Button

Leave a Reply

Your email address will not be published. Required fields are marked *