ਸਿੱਖਿਆ ਤੇ ਸਿਹਤ ਦੇ ਖੇਤਰ ‘ਚ ਪੰਜਾਬ ਪਛੜਿਆ- ਬਲਜਿੰਦਰ ਕੌਰ

ss1

ਸਿੱਖਿਆ ਤੇ ਸਿਹਤ ਦੇ ਖੇਤਰ ‘ਚ ਪੰਜਾਬ ਪਛੜਿਆ- ਬਲਜਿੰਦਰ ਕੌਰ

img-20161010-wa0007ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਵੋਟਰਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪ੍ਰਚਾਰ ਦਾ ਹਰ ਸਾਧਨ ਵਰਤ ਕੇ ਪਹੁੰਚਾਉਣ ਦੀ ਲੜੀ ਤਹਿਤ ਹਲਕਾ ਤਲਵੰਡੀ ਸਾਬੋ ਤੋਂ ਆਪ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਅੱਜ ਵੱਖ-ਵੱਖ ਪਿੰਡਾਂ ਵਿੱਚ ਨੁੱਕੜਾਂ ਮੀਟਿੰਗਾਂ ਦੌਰਾਨ ਵਿਸ਼ਾਲ ਇਕੱਠ ਮੌਕੇ ਲੋਕਾਂ ਨੇ ਹੱਥ ਖੜੇ ਕਰ ਕੇ ਭਰੋਸਾ ਦਿੱਤਾ ਕਿ ਉਹ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਉਹ ਪੂਰੀ ਵਾਹ ਲਾ ਦੇਣਗੇ।
ਇਸ ਮੌਕੇ ਬੋਲਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੌਜੂਦਾ ਬਾਦਲ ਸਰਕਾਰ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ, ਨਾ ਤਾਂ ਪੰਜਾਬ ਦੀ ਜੁਆਨੀ ਬਚੀ ਅਤੇ ਨਾ ਹੀ ਪੰਜਾਬ ਦੀ ਕਿਰਸਾਨੀ। ਹੁਣ ਤਾਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਬੁਰੀ ਤਰ੍ਹਾਂ ਪਛੜ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਮਿਲ ਕੇ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈਏ ਅਤੇ ਨਵਾਂ ਤੇ ਖੁਸ਼ਹਾਲ ਪੰਜਾਬ ਸਿਰਜੀਏ।
ਇਸ ਮੌਕੇ ਉਨ੍ਹਾਂ ਦੇ ਨਾਲ ਯਾਦਵਿੰਦਰ ਸਿੰਘ ਭਾਗੀਵਾਂਦਰ, ਰੇਸ਼ਮ ਸਿੰਘ, ਵੀਰਪਾਲ ਕੌਰ ਰਾਮਾਂ, ਟੇਕ ਸਿੰਘ ਬੰਗੀ, ਦਵਿੰਦਰ ਸ਼ਰਮਾਂ, ਐਡਵੋਕੇਟ ਸਤਿੰਦਰ ਸਿੰਘ, ਨਨਿੰਦਰ ਸਿੰਘ ਆਦਿ ਹਾਜਰ ਸਨ।

 

Share Button

Leave a Reply

Your email address will not be published. Required fields are marked *