Sun. Apr 21st, 2019

ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦਾ ਤਿੰਨ ਰੋਜ਼ਾ ਸਲਾਨਾ ਕੇਂਦਰੀ ਗੁਰਮਤਿ ਸਮਾਗਮ ਸਿੱਖ ਪ੍ਰੰਪਰਾਵਾਂ ਨਾਲ ਹੋਇਆ ਸੰਪੰਨ

ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦਾ ਤਿੰਨ ਰੋਜ਼ਾ ਸਲਾਨਾ ਕੇਂਦਰੀ ਗੁਰਮਤਿ ਸਮਾਗਮ ਸਿੱਖ ਪ੍ਰੰਪਰਾਵਾਂ ਨਾਲ ਹੋਇਆ ਸੰਪੰਨ
ਕਰਵਾਏ ਗਏ ਮੁਕਾਬਲਿਆਂ ਵਿਚ ਮੋਹਰੀ ਰਹੇ ਮਿਸ਼ਨਰੀਆਂ ਨੂੰ ਪ੍ਰਿੰ:ਹਰਭਜਨ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ

picture1ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸਿੱਖ ਪੰਥ ਦੀ ਨਾਮਵਰ ਸਿੱਖਿਆ ਸੰਸਥਾਂ ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦੇ ਸਥਾਨਕ ਇਤਿਹਾਸ ਗੁ: ਸੀਸ ਗੰਜ ਸਾਹਿਬ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਚੱਲ ਰਹੇ ਤਿੰਨ ਰੋਜ਼ਾ ਸਲਾਨਾ ਕੇਂਦਰੀ ਗੁਰਮਤਿ ਸਮਾਗਮ ਸਿੱਖ ਪ੍ਰੰਪਰਾਵਾਂ ਅਨੁਸਾਰ ਸਾਪੰਨ ਹੋ ਗਏ । ਇਨਾਂ ਸਮਾਗਮਾਂ ਵਿੱਚ ਦੇਸ਼ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਮਿਸ਼ਨਰੀਆਂ ਅਤੇ ਆਮ ਸੰਗਤਾਂ ਨੇ ਸਮੂਲੀਅਤ ਕੀਤੀ । ਸਮਾਗਮਾਂ ਦੌਰਾਨ ਪੰਥ ਦੀਆਂ ਨਾਮਵਰ ਸਖਸ਼ੀਅਤਾਂ ਨੇ ਜਿਥੇ ਪੰਥ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਉਥੇ ਹੀ ਦੇਸ਼ ਦੇ ਕੋਨੇ ਕੋਨੇ ਤੋਂ ਹਜਾਰਾਂ ਦੀ ਗਿਣਤੀ ਆਏ ਮਿਸ਼ਨਰੀਆਂ ਨੂੰ ਤਕਨੀਕੀ ਯੁੱਗ ਅੰਦਰ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਨਵੇਂ ਨਵੇਂ ਢੰਗਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।
ਸਮਾਗਮਾਂ ਦੌਰਾਨ ਵੱਖ ਵੱਖ ਵਿਦਵਾਨਾਂ ਨੇ ਸਵੈ ਪੜਚੋਲ ਕਰਦਿਆਂ ਸਿੱਖ ਪੰਥ ਆਏ ਨਿਘਾਰ, ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਤੋਂ ਭਟਕਣਾ, ਆਪਸੀ ਏਕੇ ਦੀ ਘਾਟ, ਗੁਰੂ ਅਤੇ ਸਿੱਖ ਪੰਥ ਨੁੂੰ ਸਮਰਪਿਤ ਯੋਗ ਲੀਡਰਸ਼ਿਪ ਦੀ ਅਣਹੋਂਦ, ਸਿੱਖਾਂ ਦਾ ਮਨਮੱਤ ਤੇ ਵਹਿਮਾਂ ਭਰਮਾਂ ਆਦਿ ਸਬੰਧੀ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਲਗਾਤਾਰ ਘਟਨਾਵਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ । ਸਮਾਗਮਾਂ ਵਿੱਚ ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ, ਪ੍ਰਿੰਸੀਪਲ ਗਿਆਨੀ ਸੁਿਰੰਦਰ ਸਿੰਘ, ਸ. ਹਰਜੀਤ ਸਿੰਘ ਜਲੰਧਰ ਆਦਿ ਵਿਦਵਾਨਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੌਰਾਨ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ ਰੇਖਾਂ ਸਬੰਧੀ ਵੀ ਜਾਣਕਾਰੀ ਦਿੱਤੀ । ਸਮਾਗਮ ਦੌਰਾਨ ਛੋਟੇ ਛੋਟੇ ਮਿਸ਼ਨਰੀਆਂ ਦੇ ਕਵਿਤਾਵਾਂ, ਵਾਰਤਾਲਾਪ, ਭਾਸਣ, ਸਬਦ ਵੀਚਾਰ ਅਤੇ ਸਬਦ ਕੀਰਤਨ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਮੋਹਰੀ ਰਹੇ ਮਿਸ਼ਨਰੀਆਂ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਮੈਨੇਜਰ ਸ. ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਨੇ ਸਮਾਗਮਾਂ ਦੀ ਸਫਲਤਾ ਲਈ ਪ੍ਰਬੰਧਕ ਨੁੂੰ ਵਧਾਈਆਂ ਦਿੱਤੀਆਂ । ਸਮਾਗਮ ਦੇ ਅੰਤ ਵਿੱਚ ਕਾਲਜ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਨੇ ਸ਼ੋ੍ਰਮਣੀ ਕਮੇਟੀ, ਤਖ਼ਤ ਸਾਹਿਬ ਦੇ ਅਧਿਕਾਰੀਆਂ ਅਤੇ ਕਮਰਚਾਰੀਆਂ, ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਨਾਮਵਰ ਸਖਸ਼ੀਅਤਾਂ ਦਾ ਸਨਮਾਨ ਕੀਤਾ । ਇਸ ਮੌਕੇ ਉਕਤ ਤੋਂ ਇਲਾਵਾ ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਕਾਲਜ ਦੇ ਜੋਨ ਰੂਪਨਗਰ ਦੇ ਆਰਗੇਨਾਇਜਰ ਸ. ਜਗਮੋਹਨ ਸਿੰਘ, ਗੁਰਚਰਨ ਸਿੰਘ, ਸ. ਸ਼ਰਨਜੀਤ ਸਿੰਘ ਨੰਗਲ, ਬਾਬਾ ਸਵਰਣ ਸਿੰਘ ਸਰਾਂ ਪੱਤਣ, ਸੀਨੀਅਰ ਅਕਾਲੀ ਆਗੂ ਸ ਭਗਤ ਸਿੰਘ ਚਨੌਲੀ, ਸ਼ੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਗੀਰ ਸਿੰਘ, ਸ ਰਜਿੰਦਰ ਸਿੰਘ ਪ੍ਰਧਾਨ ਤਾਲਮੇਲ ਕਮੇਟੀ ਨੰਗਲ, ਕਰਨੈਲ ਸਿੰਘ, ਬਲਵਿੰਦਰ ਸਿੰਘ ਨੰਗਲ, ਤੇਜਿੰਦਰ ਸਿੰਘ ਵਾਲੀਆ, ਇੰਜ: ਸ. ਦਵਿੰਦਰ ਸਿੰਘ, ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਡਾਇਰੈਕਟਰ, ਸ. ਸੁਰਜੀਤ ਸਿੰਘ ਕੁਰਾਲੀ, ਸ. ਗੁਰਮੀਤ ਸਿੰਘ, ਸ. ਤਰਲੋਚਨ ਸਿੰਘ, ਸ. ਅਮਰਜੀਤ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: