ਸੁਖਬੀਰ ਅਤੇ ਮਜੀਠੀਆ ਵੱਲੋਂ ਇਕੋ ਥਾਂ ‘ਤੇ ਲੱਗੇ ਸਭ ਤੋਂ ਵੱਡੇ ਸੋਲਰ ਪਾਵਰ ਪਲਾਂਟ ਦਾ ਉਦਘਾਟਨ

ss1

ਸੁਖਬੀਰ ਅਤੇ ਮਜੀਠੀਆ ਵੱਲੋਂ ਇਕੋ ਥਾਂ ‘ਤੇ ਲੱਗੇ ਸਭ ਤੋਂ ਵੱਡੇ ਸੋਲਰ ਪਾਵਰ ਪਲਾਂਟ ਦਾ ਉਦਘਾਟਨ

untitled-1
ਮਾਨਸਾ, 29 ਸਤੰਬਰ (ਰੀਤਵਾਲ) : ਆਉਣ ਵਾਲੇ ਪੰਜ ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮਿਲਣਗੀਆਂ ਅਤੇ ਹਰੇਕ ਪਿੰਡ ਵਿਚ 100 ਫੀਸਦੀ ਪੱਕੀਆਂ ਗਲੀਆਂ-ਨਾਲੀਆਂ ਬਣਾਉਣ ਤੋਂ ਇਲਾਵਾ ਸੀਵਰੇਜ ਸਿਸਟਮ ਅਤੇ ਸੋਲਰ ਲਾਈਟਾਂ ਲਗਵਾਈਆਂ ਜਾਣਗੀਆਂ।
ਇਨਾਂ ਗੱਲਾਂ ਦਾ ਪ੍ਰਗਟਾਵਾ ਉਪ ਮੁੱਖ-ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਜ਼ਿਲੇ ਦੇ ਪਿੰਡ ਮੀਰਪੁਰ ਕਲਾਂ ਵਿਖੇ ਇੱਕੋਂ ਥਾਂ ‘ਤੇ ਲੱਗੇ ਸਭ ਤੋਂ ਵੱਡੇ 31.5 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਮੀਰਪੁਰ ਕਲਾਂ ਦਾ ਇਹ ਪਲਾਂਟ 200 ਕਰੋੜ ਰੁਪਏ ਦੇ ਨਿਵੇਸ਼ ਨਾਲ 173 ਏਕੜ ਜ਼ਮੀਨ ‘ਤੇ ਸਥਾਪਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਰਜੀ ਊਰਜਾ ਦੇ ਖੇਤਰ ਵਿਚ ਵਧੀਆ ਪ੍ਰਦਰਸ਼ਨ ਲਈ ਹੁਣ ਤੱਕ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਵਲੋਂ 8 ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ ਇਨਾਂ ਸੋਲਰ ਪਲਾਟਾਂ ਨਾਲ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਕਾਫੀ ਲਾਭ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਨੂੰ 25 ਸਾਲਾਂ ਦੀ ਆਮਦਨ ਮਿਲ ਗਈ ਹੈ ਅਤੇ ਹਰ ਸਾਲ ਆਮਦਨ ਵਿਚ 5 ਫੀਸਦੀ ਦਾ ਵਾਧਾ ਵੀ ਹੋਵੇਗਾ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਇਸ ਪ੍ਰੋਜੈਕਟ ਲਈ ਆਪਣੀ ਜ਼ਮੀਨ ਦੇਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸੂਰਜੀ ਊਰਜਾ ਬਾਰੇ ਗੱਲ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2022 ਤੱਕ ਸੂਰਜੀ ਊਰਜਾ ਦੇ ਖੇਤਰ ਵਿਚ 30000 ਕਰੋੜ ਰੁਪਏ ਦੇ ਨਿਵੇਸ਼ ਨਾਲ 4200 ਮੈਗਾਵਾਟ ਊਰਜਾ ਪੈਦਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸੂਰਜੀ ਊਰਜਾ ਪੈਦਾ ਕਰਨ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣਨ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨਾਂ ਕਿਹਾ ਕਿ ਦੁਨੀਆਂ ਦਾ ਸਭ ਤੋਂ ਵੱਡਾ ਇੱਕੋ ਛੱਤ ਵਾਲਾ ਸੂਰਜੀ ਊਰਜਾ ਪਲਾਂਟ ਡੇਰਾ ਬਾਬਾ ਜੈਮਲ ਸਿੰਘ, ਬਿਆਸ ਵਿਖੇ ਸਥਾਪਿਤ ਕਰਨ ਦਾ ਮਾਣ ਪੰਜਾਬ ਨੂੰ ਹਾਸਲ ਹੈ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ, ਜਿੱਥੇ ਨੈਟ ਮਿਟਰਿੰਗ ‘ਤੇ ਲੋਕਾਂ ਨੇ ਵੱਡੀ ਗਿਣਤੀ ਵਿਚ ਘਰਾਂ, ਸਕੂਲਾਂ-ਕਾਲਜਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਵਿਚ ਸੋਲਰ ਸਿਸਟਮ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਉਨਾਂ ਦੇ ਬਿਜਲੀ ਦੇ ਬਿਲਾਂ ਵਿਚ 60 ਫੀਸਦੀ ਦੀ ਕਟੌਤੀ ਆਈ ਹੈ। ਉਨਾਂ ਕਿਹਾ ਕਿ ਜਲਦੀ ਹੀ ਪੰਜਾਬ ਵਿਚ ਨਹਿਰਾਂ ‘ਤੇ ਵੀ 5 ਮੈਗਾਵਾਟ ਦੇ ਸੋਲਰ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

Share Button

Leave a Reply

Your email address will not be published. Required fields are marked *