Fri. Apr 19th, 2019

ਸੁਸਾਇਟੀ ਵੱਲੋ ਲੋੜਵੰਦ ਪਰਿਵਾਰ ਨੂੰ 10 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ

ਸੁਸਾਇਟੀ ਵੱਲੋ ਲੋੜਵੰਦ ਪਰਿਵਾਰ ਨੂੰ 10 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ

ਪੱਟੀ, 2੦ ਦਸੰਬਰ (ਅਵਤਾਰ ਢਿਲੋ) ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਸੁਸਾਇਟੀ ਵੱਲੋ ਸਮੇ ਸਮੇ ਤੇ ਲੋੜਵੰਦ ਮਰੀਜ਼ਾਂ ਦੇ ਇਲਾਜ਼ ਵਿਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਕੜੀ ਤਹਿਤ 4 ਸਾਲ ਦੇ ਪ੍ਰਿੰਸ ਪੁੱਤਰ ਸਤਵਿੰਦਰ ਸਿੰਘ ਵਾਸੀ ਕੁੱਲਾ ਜੋ ਕਿ ਪੇਟ ਦੀ ਗੰਭੀਰ ਬੀਮਾਰੀ ਨਾਲ ਪੀੜਿਤ ਹੋਣ ਕਰਕੇ ਉਸਦਾ ਇਲਾਜ਼ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਬੱਚੇ ਦੀ ਹਾਲਤ ਅਤੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦੇ ਸੁਸਾਇਟੀ ਵੱਲੋ 10 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਕਤ ਮਾਲੀ ਮਦਦ ਪਰਿਵਾਰ ਨੂੰ ਦਿੱਤੀ ਗਈ। ਇਸ ਮੌਕੇ ਹਰੀਸ਼ ਧਵਨ, ਗੋਰਵ ਪਾਠਕ, ਰਾਜਦੀਪ ਸਿੰਘ, ਪਰਮਿੰਦਰ ਸਿੰਘ, ਯਸ਼ਪਾਲ, ਵਿਸ਼ਾਲ, ਕੁਲਬੀਰ ਸਿੰਘ ਆਦਿ ਹੋਰ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: