ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਅੰਮ੍ਰਿਤਸਰ ਤੋਂ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ : ਠੰਡਲ

ss1

ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਅੰਮ੍ਰਿਤਸਰ ਤੋਂ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ : ਠੰਡਲ
1 ਨਵੰਬਰ ਨੂੰ ਟਾਊਨ ਹਾਲ ਅੰਮ੍ਰਿਤਸਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਗਮ ਵਿੱਚ ਸ਼ਾਮਲ ਹੋਣਗੀਆਂ ਨਾਮਵਰ ਸਖਸ਼ੀਅਤਾਂ
ਠੰੰਡਲ ਨੇ ਪਿੰਡਾਂ ਵਿੱਚ ਕੀਤੇ ਟਿਊਬਵੈਲਾਂ ਦੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ

1111ਗੜਸ਼ੰਕਰ 15 ਅਕਤੂਬਰ (ਅਸ਼ਵਨੀ ਸ਼ਰਮਾ) ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਬਹਾਦਰ ਪੰਜਾਬੀਆਂ ਵਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਅਤੇ ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਸੂਬੇ ਵਿੱਚ ਵਿਸ਼ਾਲ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ 1 ਨਵੰਬਰ ਨੂੰ ਟਾਊਨ ਹਾਲ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਕੇਂਦਰ ਸਰਕਾਰ ਦੇ ਮੰਤਰੀ, ਵਿਦੇਸ਼ਾਂ ਵਿੱਚ ਨਾਮਨਾ ਖੱਟਣ ਵਾਲੀਆਂ ਸਖਸ਼ੀਅਤਾਂ, ਫ਼ਿਲਮ ਅਦਾਕਾਰਾਂ, ਉਘੇ ਖਿਡਾਰੀ, ਰਾਜ ਦੇ ਗਵਰਨਰ ਤੋਂ ਇਲਾਵਾ ਹਰ ਖੇਤਰ ਦੀਆਂ ਪ੍ਰਮੁੱਖ ਹਸਤੀਆਂ ਸ਼ਾਮਲ ਹੋਣਗੀਆਂ। ਜੇਲਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਣ ਸਿੰਘ ਠੰਡਲ ਨੇ ਪਿੰਡ ਟੋਡਰਪੁਰ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨਾਂ ਨੇ ਪਿੰਡ ਡਾਂਡੀਆ ਅਤੇ ਬੱਡੋਂ ਵਿਖੇ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਟਿਊਬਵੈਲ ਦਾ ਉਦਘਾਟਨ ਵੀ ਕੀਤਾ। ਉਨਾਂ ਨੇ ਪਿੰਡ ਪੰਡੋਰੀ ਲੱਧਾ ਸਿੰਘ ਵਿਖੇ ਵੀ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।
ਪਿੰਡਾਂ ਵਿੱਚ ਹੋਏ ਇਨਾਂ ਸਮਾਗਮਾਂ ਦੌਰਾਨ ਉਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ 50 ਸਾਲਾਂ ਦੌਰਾਨ ਰਾਜ ਨੇ ਵੱਡਮੁਲੀ ਤਰੱਕੀ ਕੀਤੀ ਹੈ ਅਤੇ ਹਰ ਖੇਤਰ ਵਿੱਚ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਦਾ ਲੋਹਾ ਮਨਵਾਇਆ ਹੈ। ਇਸ ਲਈ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਪੰਜਾਬੀ ਲੋਕਧਾਰਾਂ, ਲੋਕ ਨਾਚ, ਲੋਕ ਗੀਤ, ਲੋਕ ਸਾਜਾਂ, ਰਿਵਾਇਤੀ ਖੇਡ ਮੁਕਾਬਲਿਆਂ ਤੋਂ ਇਲਾਵਾ ਸੂਬੇ ਦੇ ਇਤਿਹਾਸ ‘ਤੇ ਅਧਾਰਤ ਵਾਰ, ਕਵਿਸ਼ਰੀ, ਕਵਿਤਾ, ਗਾਇਨ, ਪੇਟਿੰਗ ਮੁਕਾਬਲੇ, ਪੰਜਾਬੀ ਸਭਿਆਚਾਰ ਤੇ ਰਵਾਇਤ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੂਬੇ ਦੇ ਅਮੀਰ ਅਤੇ ਬਹੁਭਾਂਤੀ 1111111111111111111ਸਭਿਆਚਾਰ ਦੀ ਗਵਾਹੀ ਭਰਦੇ ਮੇਲੇ, ਹੈਰੀਟੇਜ ਰੋਡ ‘ਤੇ ਮੀਡੀਆ ਵਾਕ, ਪੰਜਾਬੀ ਸੂਬਾ ਪੱਧਰੀ ਉਤਸਵ, ਵੱਖ-ਵੱਖ ਪੜਾਵਾਂ ਦੀ ਗਵਾਹੀ ਭਰਦੀਆਂ ਕਿਤਾਬਾਂ ਦਾ ਪ੍ਰਕਾਸ਼ਨ, ਆਨ ਲਾਈਨ ਪੰਜਾਬੀ ਸਿਖਲਾਈ ਲਈ ਪੋਰਟਲ ਦਾ ਉਦਘਾਟਨ ਸਮੇਤ ਦਿਲਖਿਚਵੇਂ ਲੋਕ ਨਾਚ ਭੰਗੜੇ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਸ: ਠੰਡਲ ਨੇ ਹਲਕਾ ਚੱਬੇਵਾਲ ਵਿੱਚ ਹੋਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿੱਚ ਕਰੀਬ 100 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਮੈਲੀ ਡੈਮ ‘ਤੇ 11 ਕਰੋੜ ਰੁਪਏ ਖਰਚ ਕਰਕੇ ਸਿੰਚਾਈ ਲਈ ਪਾਣੀ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ। 250 ਕਰੋੜ ਰੁਪਏ ਦੀ ਲਾਗਤ ਨਾਲ ਬਿਸਤ ਦੁਆਬ ਨਹਿਰ ਦਾ ਨਵੀਨੀਕਰਨ ਕਰਨ ਤੋਂ ਇਲਾਵਾ 22 ਕਰੋੜ ਦੀ ਲਾਗਤ ਨਾਲ ਨਹਿਰ ਦੇ ਨਾਲ-ਨਾਲ ਸੜਕ ਦਾ ਜਾਲ ਵਿਛਾਇਆ ਗਿਆ ਹੈ। ਪਿੰਡ ਟੋਡਰਪੁਰ ਵਿਖੇ ਵਿਕਾਸ ਕਾਰਜਾਂ ਲਈ ਕਰੀਬ 50 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਕੰਮਾਂ ਲਈ ਵੀ ਵੱਖਰੇ ਤੌਰ ‘ਤੇ 10 ਲੱਖ ਰੁਪਏ ਹੋਰ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿਕਾਸ ਦੇ ਆਧਾਰ ‘ਤੇ ਆਗਾਮੀ ਚੋਣਾਂ ਲੜੇਗੀ। ਸਰਕਾਰ ਨੇ ਸਿੱਖਿਆ, ਸਿਹਤ, ਪੈਨਸ਼ਨਾਂ ਸਮੇਤ ਹਰ ਖੇਤਰ ਵਿੱਚ ਲੋਕਾਂ ਦੀਆਂ ਮੁਢਲੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤੇ ਹਨ ਅਤੇ ਰਾਜ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਨੂੰ ਮੁੜ ਜਿਤਾ ਕੇ ਵਿਕਾਸ ਦੀਆਂ ਲੀਹਾਂ ਨੂੰ ਅੱਗੇ ਤੋਰਨਗੇ। ਉਨਾਂ ਨੇ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਜਿਲਾ ਪ੍ਰਧਾਨ ਐਸ.ਸੀ. ਵਿੰਗ ਸ੍ਰੀ ਪਰਮਜੀਤ ਸਿੰਘ ਪੰਜੌੜ, ਸਰਪੰਚ ਜਸਵਿੰਦਰ ਸਿੰਘ, ਸਾਬਕਾ ਸੰਮਤੀ ਮੈਂਬਰ ਸ੍ਰੀ ਭਗਤ ਸਿੰਘ ਟੌਡਰਪੁਰ, ਸ੍ਰੀ ਜਰਨੈਲ ਸਿੰਘ ਖਾਲਸਾ ਬੱਡੋਂ, ਸ੍ਰੀ ਮਲਕੀਤ ਠੰਡਲ, ਸ੍ਰੀ ਅਵਤਾਰ ਸਿੰਘ ਈਸਪੁਰ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ।

Share Button

Leave a Reply

Your email address will not be published. Required fields are marked *