ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਸ਼ਾਨੋ ਸ਼ੌਕਤ ਨਾਲ ਆਰੰਭ

ss1

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਸ਼ਾਨੋ ਸ਼ੌਕਤ ਨਾਲ ਆਰੰਭ
ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ
ਉਹੀ ਵਿਦਿਅਕ ਅਦਾਰੇ ਤਰੱਕੀ ਕਰਦੇ ਹਨ ਜਿੱਥੇ ਸਾਰਾ ਸਟਾਫ਼ ਇਕ ਟੀਮ ਵੱਜੋਂ ਕੰਮ ਕਰਦਾ ਹੈ-: ਚੰਦੂਮਾਜਰਾ

new-bitmap-imageਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼ ਕੁਮਾਰ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੀਆਂ ਉਚੇਰੀ ਸਿੱਖਿਆ ਸੰਸਥਾਵਾਂ ਦੀਆਂ 13ਵੀਂਆਂ ਖ਼ਾਲਸਾਈ ਖੇਡਾਂ ਦਾ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਚਲ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਖ਼ਾਲਸਾਈ ਜਾਹੋ-ਜ਼ਲਾਲ ਤੇ ਸ਼ਾਨੋ-ਸ਼ੌਕਤ ਨਾਲ ਅਰੰਭ ਹੋਈਆਂ, ਜਿਨਾਂ ਵਿੱਚ ਐਸ.ਜੀ.ਪੀ.ਸੀ. ਦੇ 35 ਕਾਲਜਾਂ ਦੇ 4000 ਦੇ ਲਗਭਗ ਖਿਡਾਰੀ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ਤੇ 300 ਦੇ ਕਰੀਬ ਆਫੀਸ਼ਿਅਲਜ਼ ਹਾਜ਼ਿਰ ਹਨ, ਇਨਾਂ ਖ਼ਾਲਸਾਈ ਖੇਡਾਂ ਦਾ ਉਦਘਾਟਨ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੀਤਾ ਗਿਆ, ਝੰਡਾ ਲਹਿਰਾਇਆ ਗਿਆ ਤੇ ਖੇਡਾਂ ਸਬੰਧੀ ਸੋਵੀਨਰ ਦੀ ਘੁੰਡ ਚੁਕਾਈ ਕੀਤੀ ਗਈ । ਇਸ ਮੌਕੇ ਤੇ ਪ੍ਰੋ. ਚੰਦੂਮਾਜਰਾ ਵੱਲੋਂ ਕਾਲਜ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ । ਉਦਘਾਟਨੀ ਸਮਾਰੋਹ ਦੇ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨੇ ਖੇਡਾਂ ਤੇ ਅਕਾਦਮਿਕ ਖੇਤਰ ਵਿੱਚ ਪ੍ਰਸ਼ੰਸ਼ਾਯੋਗ ਪ੍ਰਾਪਤੀਆਂ ਕੀਤੀਆਂ ਹਨ, ਜਿਸ ਲਈ ਖ਼ਾਲਸਾ ਪੰਥ ਉਹਨਾਂ ਨੂੰ ਹਮੇਸ਼ਾ-ਹਮੇਸ਼ਾ ਲਈ ਯਾਦ ਰਖੇਗਾ । ਉਨਾਂ ਨੇ ਕਿਹਾ ਕਿ ਓਹੀ ਵਿਦਿਅਕ ਅਦਾਰੇ ਤਰੱਕੀ ਕਰਦੇ ਹਨ ਜਿੱਥੇ ਸਾਰਾ ਸਟਾਫ਼ ਇਕ ਟੀਮ ਵੱਜੋਂ ਕੰਮ ਕਰਦਾ ਹੈ । ਉਦਘਾਟਨੀ ਸਮਾਰੋਹ ਦਾ ਆਰੰਭ ਮੇਜ਼ਬਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ ਅਤੇ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਕੀਤੀ ਗਈ ਜੋ ਸਲਾਹਣਯੋਗ ਸੀ । ਇਸ ਮੌਕੇ ਤੇ ਕਾਲਜ ਦੇ ਡੀਨ ਸਪੋਰਟਸ ਡਾ. ਸੁੱਚਾ ਸਿੰਘ ਢੇਸੀ ਦੀ ਅਗਵਾਈ ਵਿੱਚ ਖਿਡਾਰੀਆਂ ਵੱਲੋਂ ਗੁਰਦੀਪ ਕੌਰ ਨੇ ਸੱਚੀ ਤੇ ਸੁੱਚੀ ਖਿਡਾਰੀ ਪੁਣੇ ਦੀ ਭਾਵਨਾ ਨਾਲ ਖੇਡਾਂ ਖੇਡਣ ਦੀ ਸਹੁੰ ਚੁੱਕੀ । ਇਸ ਮੌਕੇ ਤੇ ਖਿਡਾਰੀਆਂ ਵੱਲੋਂ ਮਸ਼ਾਲ ਰੌਸ਼ਨ ਕੀਤੀ ਗਈ, ਅਕਾਸ਼ ਵਿੱਚ ਗੁਬਾਰੇ ਛੱਡੇ ਗਏ ਤੇ ਆਤਿਸ਼ਬਾਜ਼ੀ ਵੀ ਚਲਾਈ ਗਈ ਅਕਾਸ਼ ਚੋਂ ਗਲਾਈਡਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ । ਮੇਜ਼ਬਾਨ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਤੇ ਹੋਰਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਕਾਲਜ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ । ਡਾਇਰੈਕਟਰ ਸਿੱਖਿਆ ਐਸ.ਜੀ.ਪੀ.ਸੀ. ਡਾ. ਧਰਮਿੰਦਰ ਸਿੰਘ ਉਭਾ ਨੇ ਸੰਬੋਧਨ ਕਰਦਿਆਂ ਖ਼ਾਲਸਾਈ ਖੇਡਾਂ ਦੇ ਮੰਤਵ ਬਾਰੇ ਦੱਸਿਆ ਅਤੇ ਐਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਚੱਲ ਰਹੀਆਂ ਉਚੇਰੀ ਵਿਦਿਅਕ ਸੰਸਥਾਵਾਂ ਦੇ ਬਾਰੇ ਚਾਨਣਾ ਪਾਇਆ । ਇਸ ਮੌਕੇ ਤੇ ਐਸ.ਜੀ.ਪੀ.ਸੀ. ਦੇ ਸਕੱਤਰ ਵਿੱਦਿਆ ਸz. ਮਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਐਸ.ਜੀ.ਪੀ.ਸੀ. ਵੱਲੋਂ ਵਿੱਦਿਆ ਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਸz. ਅਵਤਾਰ ਸਿੰਘ, ਸਕੱਤਰ ਸ਼੍ਰੋਮਣੀ ਕਮੇਟੀ ਨੇ ਅੰਤ ਵਿਚ ਸਾਰਿਆਂ ਦਾ ਧੰਨਵਾਦ ਕੀਤਾ । ਸਟੇਜ ਦੀ ਕਾਰਵਾਈ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਅਵਤਾਰ ਸਿੰਘ ਅਤੇ ਪ੍ਰੋ. ਬਿਕਰਮਜੀਤ ਸਿੰਘ ਸੰਧੂ ਨੇ ਚਲਾਈ । ਅੰਤ ਵਿੱਚ ਮੁੱਖ ਮਹਿਮਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵੱਖ ਵੱਖ ਕਾਲਜਾਂ ਤੋਂ ਆਏ ਪ੍ਰਿੰਸੀਪਲ ਸਾਹਿਬਾਨ, ਐਸ.ਜੀ.ਪੀ.ਸੀ ਦੇ ਅਧਿਕਾਰੀ ਅਤੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਉਦਘਾਟਨੀ ਸਮਾਰੋਹ ਦੇ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਸz. ਦਲਜੀਤ ਸਿੰਘ ਭਿੰਡਰ, ਨਗਰ ਕੌਂਸਲ ਅਨੰਦਪੁਰ ਸਾਹਿਬ ਦੇ ਪ੍ਰਧਾਨ ਸz. ਮਹਿੰਦਰ ਸਿੰਘ ਵਾਲੀਆ, ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਸz. ਸੁਰਿੰਦਰ ਸਿੰਘ ਮਟੌਰ, ਸz. ਹਰਜੀਤ ਸਿੰਘ ਅਚਿੰਤ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪ੍ਰੋ. ਮਹਿੰਦਰ ਸਿੰਘ ਬਾਗੀ, ਪ੍ਰੋ. ਹਰਦੀਪ ਸਿੰਘ, ਸz. ਹਰਿਸਿਮਰਨ ਸਿੰਘ, ਕਾਲਜ ਦੀ ਓ.ਐਸ.ਏ. ਦੇ ਪ੍ਰਧਾਨ ਦੀਪ ਰਮਨ ਸਿੰਘ ਕਥੂਰੀਆ, ਸz. ਹਰਮਿੰਦਰ ਸਿੰਘ ਮਿਨਹਾਸ, ਕਮਾਂਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਟਿੱਕਾ ਸ਼ਿਵ ਚੰਦ ਭਲਾਣ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਜੀ, ਸz. ਦਰਸ਼ਨ ਸਿੰਘ ਸੈਣੀ, ਮੁੱਖ ਅਧਿਆਪਕਾ ਸ੍ਰੀਮਤੀ ਜਸਵਿੰਦਰ ਕੌਰ ਢੇਸੀ, ਸz. ਸੁਰਿੰਦਰ ਪਾਲ ਸਿੰਘ ਤਹਿਸੀਲਦਾਰ, ਐਸ.ਜੀ.ਪੀ.ਸੀ. ਦੇ ਡਾਇਰੈਕਟ ਗੱਤਕਾ ਸz. ਮਨਮੋਹਣ ਸਿੰਘ ਭਾਗੋਵਾਲੀਆ ਆਦਿ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਅਖਬਾਰਾਂ ਤੇ ਟੀ.ਵੀ. ਚੈਨਲਾਂ ਦੇ ਪੱਤਰਕਾਰ ਤੇ ਭਾਰੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਿਰ ਸਨ । ਉਦਘਾਟਨੀ ਸਮਾਰੋਹ ਦਾ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ ।

Share Button

Leave a Reply

Your email address will not be published. Required fields are marked *