ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਦੌੜ 23 ਦਸੰਬਰ (ਵਿਕਰਾਂਤ ਬਾਂਸਲ) ਸ੍ਰੀ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸਾਹੀ ਦਸਵੀਂ ਭਦੌੜ ਵਿਖੇ ਨਗਰ ਕੀਰਤਨ ਸਜਾਇਆ ਗਿਆ। ਜੈ ਕਾਰਿਆਂ ਦੀ ਗੂੰਜ਼ ਵਿਚ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਅਰੰਭਤਾ ਕੀਤੀ ਗਈ। ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਭਾਈ ਅਮਰਜੀਤ ਰਾਗੀ ਜੱਥਾ ਗੁਰਦੁਆਰਾ ਪਾਤਸਾਹੀ ਦਸਵੀਂ ਵੱਲੋਂ ਕੀਰਤਨ ਕੀਤਾ ਗਿਆ। ਢਾਡੀ ਜੱਥਾ ਭਾਈ ਬਲਦੇਵ ਸਿੰਘ ਮੀਤ ਖੇੜੀ ਅਤੇ ਬੀਬੀ ਜਗਰੂਪ ਕੌਰ ਬਡਬਰ ਦੇ ਢਾਡੀ ਜੱਥੇ ਵੱਲੋਂ ਇਤਿਹਾਸਕ ਵਾਰਾਂ ਗਾਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੱਤਕਾ ਪਾਰਟੀ ਵੱਲੋਂ ਵੱਖ ਥਾਵਾਂ ਤੇ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਸ੍ਰੋਮਣੀ ਕਮੇਟੀ ਮੈਂਬਰ, ਜਸਵੀਰ ਸਿੰਘ ਧੰਮੀ ਸਾਬਕਾ ਪ੍ਰਧਾਨ ਨਗਰ ਕੌਸ਼ਲ, ਅਮਰੀਕ ਸਿੰਘ ਮੈਨੇਜਰ ਗੁਰਦੁਆਰਾ, ਭਾਈ ਸਤਨਾਮ ਸਿੰਘ ਕਥਾ ਵਾਚਕ, ਕਾਲਾ ਪ੍ਰਧਾਨ ਸੁਰਜੀਤ ਸਿੰਘ, ਗੁਰਮੁਖ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਪਾਲ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘਂ ਅਤੇ ਸਮੂਹ ਸਟਾਫ ਹਾਜ਼ਰ ਸੀ। ਸੰਗਤਾਂ ਵੱਲੋਂ ਥਾਂ-ਥਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ।

Share Button

Leave a Reply

Your email address will not be published. Required fields are marked *

%d bloggers like this: