ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸ੍ਰੋਮਣੀ ਅਕਾਲੀ ਦਲ ਆਈ.ਟੀ ਵਿੰਗ ਹਲਕਾ ਰਾਜਪੁਰਾ ਵੱਲੋਂ ਮੀਟਿੰਗਾ ਦਾ ਸਿਲਸਿਲਾ ਜਾਰੀ

ਸ੍ਰੋਮਣੀ ਅਕਾਲੀ ਦਲ ਆਈ.ਟੀ ਵਿੰਗ ਹਲਕਾ ਰਾਜਪੁਰਾ ਵੱਲੋਂ ਮੀਟਿੰਗਾ ਦਾ ਸਿਲਸਿਲਾ ਜਾਰੀ
ਕਾਂਗਰਸ ਸਰਕਾਰ ਬਨਣ ਦੇ ਕੁਝ ਸਮੇਂ ਬਾਅਦ ਹੀ ਲੋਕ ਗੱਠਜੋੜ ਸਰਕਾਰ ਦੇ ਕੰਮਾਂ ਨੂੰ ਯਾਦ ਕਰਨ ਲੱਗੇ-ਨਿਤਿਨ ਰੇਖੀ

ਰਾਜਪੁਰਾ, 16 ਮਈ (ਐਚ.ਐਸ.ਸੈਣੀ)-ਸ੍ਰੋਮਣੀ ਅਕਾਲੀ ਦਲ ਵੱਲੋਂ ਸਥਾਪਤ ਕੀਤੇ ਗਏ ਆਈ.ਟੀ ਵਿੰਗ ਹਲਾਕ ਰਾਜਪੁਰਾ ਤੋਂ ਪ੍ਰਧਾਨ ਨਿਤਿਨ ਰੇਖੀ ਵੱਲੋਂ ਆਪਣੀ ਟੀਮ ਪਰਮ ਸਿਧੂ ਮੀਤ ਪ੍ਰਧਾਨ ਆਈ.ਟੀ.ਵਿੰਗ ਹਲਕਾ ਰਾਜਪੁਰਾ, ਬਿੱਲਾ ਰਾਜਪੁਰਾ ਵਾਈਸ ਪ੍ਰਧਾਨ ਰਾਜਪੁਰਾ, ਰਾਹੁਲ ਕੁਮਾਰ, ਵਿੱਕੀ, ਰਮਨਦੀਪ ਸਿੰਘ, ਗਗਨਦੀਪ ਸਿੰਘ ਸਮੇਤ ਹੋਰਨਾ ਦੇ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਰਾਜਪੁਰਾ ਪ੍ਰਧਾਨ ਨਿਤਿਨ ਰੇਖੀ ਨੇ ਕਿਹਾ ਕਿ ਭਾਂਵੇ ਇਸ ਸਮੇਂ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੈ ਪਰ ਕਾਂਗਰਸ ਸਰਕਾਰ ਦੇ ਬਨਣ ਤੋਂ ਕੁਝ ਦਿਨਾਂ ਬਾਅਦ ਹੀ ਲੋਕ ਗੱਠਜੋੜ ਸਰਕਾਰ ਦੇ ਕੀਤੇ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ। ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗੱਠਜੋੜ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜ਼ਕਾਲ ਦੌਰਾਨ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਏ ਹਨ। ਇਹ ਵਿਕਾਸ ਕਾਰਜ਼ ਮੂੰਹੋਂ ਬੋਲਦੇ ਹਨ ਤੇ ਲੋਕ ਇਨਾਂ ਦਾ ਫਾਇਦਾ ਲੈ ਰਹੇ ਹਨ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ਹੇਠ ਆਈ.ਟੀ ਵਿੰਗ ਪਟਿਆਲਾ ਇੰਚਾਰਜ ਜਸਪ੍ਰੀਤ ਸਿੰਘ ਝੰਬਾਲੀ ਖਾਸ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਇਲਾਕੇ ਵਿੱਚ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣੂ ਕਰਵਾਉਣ ਦੇ ਲਈ ਮੀਟਿੰਗਾਂ ਕਰ ਰਹੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: