ਖ਼ਾਲਸਾ ਕਾਲਜ ਵਿਖੇ ‘ਰੈੱਡ ਰਿਬਨ ਕਲੱਬ’ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ

ss1

ਖ਼ਾਲਸਾ ਕਾਲਜ ਵਿਖੇ ‘ਰੈੱਡ ਰਿਬਨ ਕਲੱਬ’ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ

20161121_105341ਭਗਤਾ ਭਾਈ ਕਾ 22 ਨਵੰਬਰ (ਸਵਰਨ ਸਿੰਘ ਭਗਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਭਗਤਾ ਭਾਈ ਕਾ ਵਿਕੈ ਰੈੱਡ ਰੀਬਨ ਕਲੱਬ ਵੱਲੋ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਹਨਾਂ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਜਿਵੇਂ ਕਿ ਏਡਜ, ਨਸ਼ਿਆਂ ਪ੍ਰਤੀ ਜਾਗਰੂਕਤਾ ਅਤੇ ਖੁਨਦਾਨ ਦੀ ਮਹੱਤਤਾ ਨਾਲ ਸਬੰਧਿਤ ਪੋਸਟਰ ਬਣਾਏ।ਇਹਨਾਂ ਇਹਨਾਂ ਵਿਦਿਅਿਾਰਥੀਆਂ ਵਿਚੋਂ ਨੈਸੀ ਕਟਾਰੀਆ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ ਅਤੇ ਗੁਰਬਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਇਸ ਕਲੱਬ ਦੇ ਕਨਵੀਨਰ ਰੀਤੂ ਸਿੰਗਲਾ ਨੂੰ ਵਧਾਈ ਦਿੱਤੀ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਵਿਚੋਂ ਅਜਿਹੀਆਂ ਬੁਰਾਈਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨਅਤੇ ਵੱਧ ਤੋਂ ਵੱਧ ਖੁਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਲੋੜਵੰਦਾਂ ਨੂੰ ਸਹਾਇਤਾ ਮਿਲ ਸਕੇ। ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਪ੍ਰੋ. ਹਰਸਿਮਰਨ ਸਿੰਘ, ਪ੍ਰੋ. ਜਗਦੀਪ ਕੌਰ ‘ਤੇ ਪ੍ਰੋ. ਜਗਦੀਪ ਕੌਰ ਹਾਜਰ ਸਨ। ਇਸ ਸਾਰੇ ਪ੍ਰੋਗਰਾਮ ਨੂੰ ਪ੍ਰੋ. ਰੀਤੂ ਸਿੰਗਲਾ ਨੇ ਕੋ-ਆਰਡੀਨੇਟ ਕੀਤਾ।

Share Button

Leave a Reply

Your email address will not be published. Required fields are marked *