ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. May 31st, 2020

ਖ਼ਾਲਸਾ ਕਾਲਜ ਵਿਖੇ ਸਾਹਿਬਜਾਦਿਆਂ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਜਾਪ ਕਰਵਾਏ ਗਏ

ਖ਼ਾਲਸਾ ਕਾਲਜ ਵਿਖੇ ਸਾਹਿਬਜਾਦਿਆਂ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਜਾਪ ਕਰਵਾਏ ਗਏ

ਭਗਤਾ ਭਾਈ ਕਾ 22 ਦਸੰਬਰ (ਸਵਰਨ ਸਿੰਘ ਭਗਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਭਗਤਾ ਭਾਈ ਕਾ ਵਿਖੇ ਅੱਜ ਵੱਡੇ ਸਾਹਿਜਾਦਿਆਂ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕਰਵਾਏ ਗਏ। ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕਰਵਾਈ ਗਈ। ਇਸ ਜਾਪ ਵਿੱਚ ਲੱਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਤੋਂ ਇਲਾਵਾ ਸਰਕਾਰੀ ਸਕੂਲ, ਭਗਤਾ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਟੀਚਰ ਸਾਹਿਬਾਨ ਗੁਰਮੇਲ ਸਿੰਘ, ਜਗਜੀਤ ਸਿੰਘ ਅਤੇ ਭਾਈ ਬਹਿਲੋ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਭਗਤਾ ਦੇ ਪ੍ਰਿੰਸੀਪਲ ਜਸਮੀਤ ਸਿੰਘ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹਨਾਂ ਤੋਂ ਇਲਾਵਾ ਦਸਤਾਰ-ਏ-ਤਾਜ ਕਲੱਬ, ਕੋਠਾ ਗੁਰੁ ਦੇ ਪ੍ਰਧਾਨ ਰਣਵੀਰ ਸਿੰਘ ਨੇ ਵੀ ਇਸ ਜਾਪ ਵਿੱਚ ਹਾਜਰੀ ਭਰੀ। ਗੁਰਦੁਆਰਾ ਸਾਹਿਬ, ਭਗਤਾ ਦੇ ਗ੍ਰੰਥੀ ਭਾਈ ਸਾਹਿਬ ਨੇ ਸਮੂਹ ਸੰਗਤਾਂ ਨੂੰ ਜਾਪ ਕਰਵਾਇਆ ਅਤੇ ਸਾਹਿਬਜਾਦਿਆਂ ਨੂੰ ਸਰਧਾਂਜਲੀ ਦਿੰਦਿਆਂ ਅਰਦਾਸ ਕੀਤੀ। ਧਰਮ ਵਿਭਾਗ ਦੇ ਪ੍ਰੋ. ਡਾ. ਰੁਪਿੰਦਰਜੀਤ ਸਿੰਘ ਨੇ ਬੜੀ ਹੀ ਸੰਜਮਤਾ ਨਾਲ ਸੰਖੇਪ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਅਨੰਦਪੁਰ ਸਾਹਿਬ ਦਾ ਕਿਲਾ੍ਹ ਛੱਡਣ, ਪਰਿਵਾਰ ਵਿਛੋੜਾ, ਵੱਡੇ ਸਾਹਿਬਜਾਦਿਆਂ ਦੇ ਚਮਕੌਰ ਜੰਗ ਵਿੱਚ ਸ਼ਹੀਦ ਹੋਣ, ਛੋਟੇ ਸਾਹਿਬਜਾਦਿਆਂ ਨੂੰ ਨੀਹਾਂ ਵਿੱਚ ਚਿਨਣ ਦਾ ਦਰਦਨਾਕ ਵਾਕਿਆ ਅਤੇ ਮਾਤਾ ਗੁਜਰੀ ਜੀ ਦੇ ਠੰਢੇ ਬੁਰਜ ਵਿੱਚ ਪ੍ਰਾਣ ਤਿਆਗਣ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਸਿੱਖਿਆ ਦਿੱਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਇਹ ਉਪਰਾਲਾ ਬੜਾ ਹੀ ਸਲਾਹਣਯੋਗ ਕਦਮ ਹੈ ਜਿਸ ਨਾਲ ਅੱਜ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਇੱਕ ਲੱਖ ਦੇ ਕਰੀਬ ਵਿਦਿਆਰਥੀਆਂ ਵੱਲੋਂ ਜਾਪ ਕੀਤੇ ਗਏ। ਭਵਿੱਖ ਵਿੱਚ ਵੀ ਅਜਿਹੇ ਸਮਾਗਮ ਅਯੋਜਿਤ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਇਸ ਵੀ ਦੱਸਿਆ ਕਿ ਕਾਲਜ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਪੱਧਰ ਦਾ ਸੈਮੀਨਾਰ ਵੀ ਅਯੋਜਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *

%d bloggers like this: