Sun. Jul 14th, 2019

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ, 200 ਵਿਦਿਆਰਥੀਆਂ ਨੇ ਲਿਆ ਭਾਗ

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ, 200 ਵਿਦਿਆਰਥੀਆਂ ਨੇ ਲਿਆ ਭਾਗ
ਇਹੋ ਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ-: ਪ੍ਰਿ;ਕਸ਼ਮੀਰ ਸਿੰਘ

01-sgtb01-3ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼ ਕੁਮਾਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀ.ਜੀ. ਵਿਭਾਗ ਫਿਜਿਕਸ ਵੱਲੋਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਕੀਤਾ ਗਿਆ। ਉਨਾਂ ਇਸ ਮੌਕੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਇਹੋ ਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ ਅਤੇ ਸਮੇਂ- ਸਮੇਂ ਇਹੋ ਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਕਰਵਾਉਂਦੇ ਰਹਿਣਾ ਚਾਹੀਦਾ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ। ਭੌਤਿਕ ਵਿਗਿਆਨ ਦੇ ਪ੍ਰਯੋਗਾਂ ਦਾ ਸਰਵੇਖਣ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ‘ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਅਤੇ ਰਿਸਰਚ, ਮੋਹਾਲੀ ਦੇ ਫਿਜਿਕਸ ਵਿਭਾਗ ਦੇ ਪ੍ਰੋਫੈਸਰ ਡਾ. ਅਰਵਿੰਦ, ਅਸਿਸਟੈਂਟ ਪ੍ਰੋਫੈਸਰ ਡਾ. ਮਨਦੀਪ ਸਿੰਘ ਅਤੇ ਵਿਗਿਆਨਕ ਅਫਸਰ ਅਤੇ ਕੰਪਿਊਟਰ ਵਿਭਾਗ ਦੇ ਡਾ. ਪਰਮਦੀਪ ਸਿੰਘ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਜਿਹੜੇ ਪੰਜ ਤਜਰਬੇ ਇਨਾਂ ਦੁਆਰਾ ਵਿਕਸਿਤ ਕੀਤੇ ਗਏ ਉਨਾਂ ਦਾ ਪ੍ਰਯੋਗ ਕੀਤਾ ਗਿਆ। ਵਰਕਸ਼ਾਪ ਵਿੱਚ ਫਿਜਿਕਸ ਵਿਭਾਗ ਦੇ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ। ਫਿਜਿਕਸ ਵਿਭਾਗ ਦੇ ਮੁਖੀ ਪ੍ਰੋ. ਜਗਦੀਸ਼ ਸਿੰਘ ਨੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੇ ਆਉਣ ਤੇ ਉਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਵਰਕਸ਼ਾਪ ਦੀ ਦੇਖ-ਰੇਖ ਡਾ. ਵਿਮਲ ਮਹਿਤਾ ਦੁਆਰਾ ਕੀਤੀ ਗਈ ਅਤੇ ਇਸੇ ਦੌਰਾਨ ਸਟੇਜ ਸੰਭਾਲਣ ਦੀ ਭੂਮਿਕਾ ਡਾ. ਦੀਪ ਸਿਖਾ ਦੁਆਰਾ ਨਿਭਾਈ ਗਈ। ਇਸ ਮੌਕੇ ਪ੍ਰੋ. ਰਣਦੇਵ ਸਿੰਘ,ਪ੍ਰੋ. ਰਿਚਾ ਸ਼ਰਮਾ, ਪ੍ਰੋ. ਹੀਨਾ ਸ਼ਰਮਾ, ਪ੍ਰੋ. ਪ੍ਰਿਤਪਾਲ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਨੇਹਾ ਸ਼ਰਮਾ ਆਦਿ ਹਾਜ਼ਰ ਸਨ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

Leave a Reply

Your email address will not be published. Required fields are marked *

%d bloggers like this: